01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਪੀਕਰ ਸੰਧਵਾ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

Ad Position 21
No active advertisement
ਅਜੀਤ ਡੈਸਕ 01-08-2026
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਰੁਪਿੰਦਰ ਸਿੰਘ ਸੱਗੂ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਸ਼ਹੀਦ ਊਧਮ ਸਿੰਘ ਦੇ ਘਰ ਜਾ ਕੇ ਸ਼ਹੀਦ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕ ਜਗਦੀਪ ਸਿੰਘ ਗੋਲਡੀ ਅਤੇ ਚੇਅਰਮੈਨ ਪਛੜੀਆਂ ਸ਼ੇ੍ਣੀਆਂ ਮਲਕੀਤ ਸਿੰਘ ਥਿੰਦ ਵੀ ਹਾਜ਼ਰ ਸਨ। ਸੰਧਵਾ ਨੇ ਇਸ ਮੌਕੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਇੰਗਲੈਂਡ ਜਾ ਕੇ ਜਲ੍ਹਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਜਨਰਲ ਉਡਵਾਇਰ ਨੂੰ ਮਾਰ ਕੇ ਲਿਆ ਅਤੇ ਸ਼ਹੀਦ ਦੀ ਕੁਰਬਾਨੀ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਭੁਲਾਇਆ ਜਾ ਸਕਦਾ।ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆ ਨੂੰ ਸ਼ਹੀਦ ਵੱਲੋਂ ਦਿਖਾਏ ਗਏ ਨੇਕੀ ਦੇ ਰਸਤੇ ’ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਅਮਰੀਕ ਸਿੰਘ ਧਾਲੀਵਾਲ, ਰਾਜਨ ਸਿੰਗਲਾ, ਮਨਦੀਪ ਸਿੰਘ ਜੋਸਨ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਅਮਨ ਅਰੋੜਾ ਵਲੋਂ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ
Ad Position 24
No active advertisement