01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ

Ad Position 21
No active advertisement
ਅਜੀਤ ਡੈਸਕ 01-08-2026
ਭੁੱਨਰਹੇੜੀ (ਪਟਿਆਲਾ), 31 ਜੁਲਾਈ (ਧਨਵੰਤ ਸਿੰਘ)- ਸ਼ਹੀਦ ਊਧਮ ਸਿੰਘ ਨੌਜਵਾਨ ਸਭਾ, ਸਨੌਰ ਵੱਲੋਂ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਸ਼ਹੀਦੀ ਸਮਾਗਮ ਗੁਰਦੁਆਰਾ ਭੁੱਨਰਹੇੜੀ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਲ੍ਹਿਆਂਵਾਲਾ ਬਾਗ ਵਿਖੇ ਸਥਾਪਿਤ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਤਿਆਰ ਕਰਨ ਵਾਲੀ ਸੰਸਥਾ ਅੰਤਰਰਾਸ਼ਟਰੀ ਸਰਬ ਕੰਬੋਜ ਮਹਾਸਭਾ ਦੇ ਪ੍ਰਧਾਨ ਦੌਲਤ ਰਾਮ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵੀ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਸਭਾ ਨੇ ਦੱਸਿਆ ਕਿ ਜਲ੍ਹਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਗਮ ਮੌਕੇ ਲੋਕ ਸਭਾ ਵਿਚ ਚੰਦੂਮਾਜਰਾ ਨੇ ਜ਼ੋਰਦਾਰ ਢੰਗ ਨਾਲ ਜਲ੍ਹਿਆਂਵਾਲਾ ਬਾਗ ਦੇ ਮੁੱਖ ਦਰਵਾਜ਼ੇ ’ਤੇ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ ਕਰਨ ਦੀ ਮੰਗ ਉਠਾਈ ਸੀ। ਆਪਣੇ ਯਤਨਾਂ ਸਦਕਾ ਉਸ ਮੰਗ ਨੂੰ ਅਮਲੀ ਰੂਪ ਦਿਵਾਇਆ। ਇਸ ਸਮੇਂ ਸਨਮਾਨ ਸਵੀਕਾਰ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ਹੀਦ ਊਧਮ ਸਿੰਘ ਨੌਜਵਾਨ ਸਭਾ ਸਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਦੇ ਨੌਜਵਾਨਾਂ ਨੂੰ ਗਰੀਬੀ, ਬੇਰੁਜ਼ਗਾਰੀ, ਸਮਾਜਿਕ ਬੁਰਾਈਆਂ ਅਤੇ ਖ਼ਾਸ ਕਰਕੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਦੇ ਹੋਏ ਹੱਕ ਅਤੇ ਸੱਚ ਦੀ ਲੜਾਈ ਲੜਨ ਦੀ ਪ੍ਰੇਰਣਾ ਲੈਣੀ ਚਾਹੀਦੀ ਹੈ। ਦੌਲਤ ਰਾਮ ਨੇ ਕਿਹਾ ਕਿ ਜੇਕਰ ਉਸ ਵੇਲੇ ਪ੍ਰੇਮ ਸਿੰਘ ਚੰਦੂਮਾਜਰਾ ਲੋਕ ਸਭਾ ਦੇ ਮੈਂਬਰ ਨਾ ਹੁੰਦੇ ਤਾਂ ਅੱਜ ਜਲ੍ਹਿਆਂਵਾਲਾ ਬਾਗ ਦੇ ਮੁੱਖ ਦਰਵਾਜ਼ੇ ’ਤੇ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ ਨਾ ਹੋ ਸਕਦਾ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਦੀ ਸਾਬਕਾ ਸਪੀਕਰ ਸੁਮਿਤਰਾ ਮਹਾਜਨ ਨੂੰ ਵੀ ਸੰਸਦ ਦੀ ਗੈਲਰੀ ਵਿੱਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ ਕਰਨ ਲਈ ਮਹਾਸਭਾ ਵੱਲੋਂ ਪ੍ਰਸਤਾਵ ਅਤੇ ਮਾਡਲ ਪੇਸ਼ ਕੀਤਾ ਗਿਆ ਸੀ।ਸ਼ਹੀਦ ਊਧਮ ਸਿੰਘ ਦੇ ਪਰਿਵਾਰ ਵਲੋਂ ਉਨ੍ਹਾਂ ਦੇ ਦੋਹਤੇ ਦੇ ਪੁੱਤਰ ਅਜੀਤ ਸਿੰਘ ਨੇ ਨੌਜਵਾਨ ਸਭਾ ਸਨੌਰ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪਰਿਵਾਰ ਦੇ ਮੈਂਬਰਾਂ ਵਿਚੋਂ ਕੇਸਰ ਸਿੰਘ ਸਰਪੰਚ (ਸੁਨਾਮ), ਹਰਦਿਆਲ ਸਿੰਘ (ਸੁਨਾਮ) ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਹਲਕਾ ਸਨੌਰ ਦੇ ਲੋਕਾਂ ਦਾ ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਦੀਵੀ ਜਿਉਂਦਾ ਰੱਖਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹਲਕੇ ਸੁਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨਾ੍ਹਾਂ ਲਈ ਇਹ ਮਾਣ ਦੀ ਗੱਲ ਹੈ ਕਿ ਉਹ ਇਸ ਹਲਕੇ ਸਨੌਰ ਦੀ ਅਗਵਾਈ ਕਰ ਚੁਕੇ ਹਨ , ਜਿੱਥੇ ਨੌਜਵਾਨ ਸਭਾ ਹਰ ਸਾਲ ਸ਼ਹੀਦਾਂ ਨੂੰ ਯਾਦ ਕਰਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸਿਮਰਨਜੀਤ ਸਿੰਘ ਚੰਦੂਮਾਜਰਾ, ਤਰਸੇਮ ਸਿੰਘ ਕੋਟਲ਼ਾ, ਨਿਰੰਜਨ ਫੌਜੀ, ਗੁਰਜੀਤ ਉੱਪਲੀ, ਓਐੱਸਡੀ ਹਰਦੇਵ ਸਿੰਘ ਹਰਪਾਲਪੁਰ, ਜਸਵੀਰ ਸਿੰਘ ਨਲੀਨਾ, ਕੁਲਦੀਪ ਸਿੰਘ ਹਰਪਾਲਪੁਰ, ਰਾਜਕੁਮਾਰ ਖਰਾਬਗੜ, ਕੈਪਟਨ ਖੁਸ਼ਵੰਤ ਸਿੰਘ, ਗੁਰਜੀਤ ਸਿੰਘ, ਹਰਵਿੰਦਰ ਸਿੰਘ, ਪ੍ਰਗਟ ਸਿੰਘ ਬੋਲੜ, ਕੁਲਦੀਪ ਸਿੰਘ ਚੌਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 510.10 ਮੀਟਰ ਪਹੁੰਚਿਆ ਅਗਲੀ ਖ਼ਬਰ ਮੰਤਰੀ ਅਮਨ ਅਰੋੜਾ ਵਲੋਂ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ
Ad Position 24
No active advertisement