02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਪਾਸਪੋਰਟ ਜਮ੍ਹਾਂ ਕਰਵਾਉਣ- ਜਥੇਦਾਰ ਤਲਵੰਡੀ

Ad Position 21
No active advertisement
ਅਜੀਤ ਡੈਸਕ 01-08-2026
ਰਾਏਕੋਟ (ਜਗਰਾਓਂ), 31 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ 2026 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਭੇਜਿਆ ਜਾਵੇਗਾ। ਇਸ ਸੰਬੰਧੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰਨਾਂ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਹਨ, ਉਹ ਆਪਣੇ ਪਾਸਪੋਰਟ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਚ ਜਮ੍ਹਾਂ ਕਰਵਾ ਸਕਦੇ ਹਨ। ਜਥੇਦਾਰ ਤਲਵੰਡੀ ਨੇ ਅੱਗੇ ਦੱਸਿਆ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦਫ਼ਤਰ ਕੋਲ ਭੇਜਣ।
Ad Position 22
No active advertisement
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਵਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਅਗਲੀ ਖ਼ਬਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਕੇਂਦਰ-ਰੰਧਾਵਾ
Ad Position 24
No active advertisement