02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬਿਹਾਰ: 14 ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ ’ਚ ਦਿਗਵਿਜੈ ਸਿੰਘ ਬਰੀ

Ad Position 21
No active advertisement
ਅਜੀਤ ਡੈਸਕ 01-08-2026

ਹਾਜੀਪੁਰ (ਬਿਹਾਰ), 31 ਜੁਲਾਈ (ਪੀ.ਟੀ.ਆਈ.)-ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਦਿਗਵਿਜੈ ਸਿੰਘ ਨੂੰ ਬਾਬਾ ਰਾਮਦੇਵ ਵਿਰੁੱਧ ਉਨ੍ਹਾਂ ਦੀਆਂ ਟਿੱਪਣੀਆਂ ਨਾਲ ਸੰਬੰਧਿਤ 14 ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ ’ਚ ਬਰੀ ਕਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਵਧੀਕ ਮੁੱਖ ਨਿਆਂਇਕ ਮੈਜਿਸਟਰੇਟ ਅਭਿਮਨਿਊ ਕੁਮਾਰ ਨੇ ਮਾਮਲੇ ਦੀ ਅੰਤਿਮ ਸੁਣਵਾਈ ਤੋਂ ਬਾਅਦ ਫੈਸਲਾ ਸੁਣਾਇਆ। ਸਾਬਕਾ ਮੁੱਖ ਮੰਤਰੀ ਦੇ ਵਕੀਲ ਯੁਵਰਾਜ ਸੁਨੀਲ ਸਿੰਘ ਅਨੁਸਾਰ, ਕਾਂਗਰਸੀ ਆਗੂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਾਰਵਾਈ ’ਚ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਭਾਰਤੀ ਦੰਡ ਸੰਹਿਤਾ ਦੀ ਧਾਰਾ 504 ਤਹਿਤ ਸ਼ਿਕਾਇਤ 2012 ’ਚ ਹਾਜੀਪੁਰ ਦੇ ਉਸ ਸਮੇਂ ਦੇ ਭਾਜਪਾ ਆਗੂ ਅਜੀਤ ਕੁਮਾਰ ਸਿੰਘ ਵਲੋਂ ਦਾਇਰ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਦਿਗਵਿਜੈ ਸਿੰਘ ਨੇ ਬਾਬਾ ਰਾਮਦੇਵ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਦਿਗਵਿਜੇ ਸਿੰਘ, ਜੋ ਉਸ ਸਮੇਂ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਸਨ, ਨੇ ਇਹ ਟਿੱਪਣੀ ਉਦੋਂ ਕੀਤੀ ਜਦੋਂ ਦਿੱਲੀ ਪੁਲਿਸ ਨੇ ਬਾਬਾ ਰਾਮਦੇਵ ਨੂੰ ਅੱਧੀ ਰਾਤ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਭ੍ਰਿਸ਼ਟਾਚਾਰ ਵਿਰੋਧੀ ਭੁੱਖ ਹੜਤਾਲ ਵਾਲੀ ਥਾਂ ਤੋਂ ਹਟਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਫੌਜ ਮੁਖੀ ਜਨਰਲ ਵਿਸ਼ਵ ਨਾਥ ਸ਼ਰਮਾ ਦਾ ਦਿਹਾਂਤ ਅਗਲੀ ਖ਼ਬਰ ਪ੍ਰਦਰਸ਼ਨ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਆਗੂਆਂ ਦੀ ਗ੍ਰਿਫ਼ਤਾਰੀ ਨਾਲ ਮਾਹੌਲ ਗਰਮਾਇਆ ਸਰਕਾਰ ਖ਼ਿਲਾਫ਼ ਸੰਗਰੂਰ ’ਚ ਵੱਡੇ ਅੰ...
Ad Position 24
No active advertisement