ਬਰਧਵਾਨ (ਪੱਛਮੀ ਬੰਗਾਲ), 31 ਜੁਲਾਈ (ਪੀ.ਟੀ.ਆਈ.)-ਪੁਲਿਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਇਕ ਸ਼ੱਕੀ ਮੈਂਬਰ ਨੂੰ ਪੱਛਮੀ ਬੰਗਾਲ ਦੇ ਪੂਰਬਾ ਬਰਧਮਾਨ ਜ਼ਿਲ੍ਹੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਅਤੇ ਜਾਂਚਕਰਤਾ ਉਸਦੇ ਇੱਕ ਵੱਡੇ ਅੱਤਵਾਦੀ ਨੈੱਟਵਰਕ ਨਾਲ ਸੰਭਾਵਿਤ ਸਬੰਧਾਂ ਦੀ ਜਾਂਚ ਕਰ ਰਹੇ ਹਨ।ਸੂਬਾ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨੇ ਵੀਰਵਾਰ ਦੇਰ ਰਾਤ ਬਰਧਵਾਨ ਸ਼ਹਿਰ ਦੇ ਇੱਕ ਹਾਊਸਿੰਗ ਕੰਪਲੈਕਸ ਵਿੱਚ ਹਾਮਿਦ ਮੰਡਲ ਨੂੰ ਉਸਦੇ ਕਿਰਾਏ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ।ਪੁਲਿਸ ਸੂਤਰਾਂ ਅਨੁਸਾਰ, ਮੰਡਲ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤੋਂ ਬਚਣ ਲਈ ਪਿਛਲੇ ਦੋ ਤੋਂ ਤਿੰਨ ਮਹੀਨਿਆਂ ਤੋਂ ਫਲੈਟ ’ਚ ਰਹਿ ਰਿਹਾ ਸੀ।