01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਿਆ-ਮੀਤ ਹੇਅਰ

Ad Position 21
No active advertisement
ਅਜੀਤ ਡੈਸਕ 01-08-2026
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੰਸਦ ਦੇ ਅੰਦਰ ਲੋਕ ਹਿੱਤ ਦੇ ਮੁੱਦਿਆਂ ‘ਤੇ ਦਿੱਤੇ ਗਏ ਉਨ੍ਹਾਂ ਦੇ ਭਾਸ਼ਣ ’ਤੇ ਭਾਰਤ ਵਿਚ ਇੰਸਟਾਗ੍ਰਾਮ ‘ਤੇ ਪਾਬੰਦੀ ਲਗਾਉਣਾ ਇਸ ਗੱਲ ਦਾ ਸਭ ਤੋਂ ਵੱਡਾ ਸਬੂਤ ਹੈ ਕਿ ਭਾਜਪਾ ਸਰਕਾਰ ਆਲੋਚਨਾ ਤੋਂ ਪੂਰੀ ਤਰ੍ਹਾਂ ਬੁਖਲਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਰੀਬ 15 ਲੱਖ ਵੋਟਰਾਂ ਦੁਆਰਾ ਚੁਣੇ ਗਏ ਇੱਕ ਸੰਸਦ ਮੈਂਬਰ ਦੇ ਸੰਸਦ ਵਿਚ ਕੀਤੇ ਸੰਬੋਧਨ ਨੂੰ ਸੋਸ਼ਲ ਮੀਡੀਆ ਤੋਂ ਹਟਾਉਣਾ ਜਾਂ ਭਾਰਤ ਵਿਚ ਪ੍ਰਤੀਬੰਧਿਤ ਕਰਨਾ ਲੋਕਤੰਤਰੀ ਸੰਸਥਾਵਾਂ ਅਤੇ ਜਨਤਾ ਦੇ ਫਤਵੇ ਦਾ ਅਪਮਾਨ ਹੈ। ਜੇਕਰ ਸੰਸਦ ਵਿਚ ਕਹੀ ਗਈ ਗੱਲ ਵੀ ਜਨਤਾ ਤੱਕ ਨਹੀਂ ਪਹੁੰਚਣ ਦਿੱਤੀ ਜਾਵੇਗੀ ਤਾਂ ਇਸ ਤੋਂ ਵੱਡੀ ਤਾਨਾਸ਼ਾਹੀ ਹੋਰ ਕੀ ਹੋ ਸਕਦੀ ਹੈ।ਮੀਤ ਹੇਅਰ ਨੇ ਕਿਹਾ ਕਿ ਸੰਸਦ ਵਿਚ ਨੀਟ ਪ੍ਰੀਖਿਆ ਨਾਲ ਜੁੜੇ ਬਿੱਲ ‘ਤੇ ਚਰਚਾ ਦੌਰਾਨ ਉਨ੍ਹਾਂ ਨੇ ਪਿਛਲੇ 12 ਸਾਲਾਂ ਵਿਚ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ‘ਤੇ ਆਪਣੀ ਗੱਲ ਰੱਖੀ ਸੀ। ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਨੂੰਨੀ ਟੀਮ ਪੂਰੇ ਮਾਮਲੇ ਦਾ ਅਧਿਐਨ ਕਰ ਰਹੀ ਹੈ ਅਤੇ ਸਾਰੇ ਕਾਨੂੰਨੀ ਬਦਲਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਗਵਾਲੀਅਰ ਵਿਖੇ ਤਿੰਨ ਰੋਜ਼ਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਉਲੀਕਿਆ ਅਗਲੀ ਖ਼ਬਰ ਯੂਨਾਈਟਿਡ ਸਿੱਖਸ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਮੁਹਿੰਮ ਸ਼ੁਰੂ
Ad Position 24
No active advertisement