01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ-ਗਿਆਨੀ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 01-08-2026
ਚੰਡੀਗੜ੍ਹ, 31 ਜੁਲਾਈ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਅਤੇ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਦਿੰਦਾ ਹੈ ਤਾਂ ਫਿਰ ਪੰਜਾਬੀ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਵਿਚ ਪ੍ਰਦਰਸ਼ਨ ਕਿਉਂ ਨਹੀਂ ਕਰ ਸਕਦੇ? ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ‘ਤੇ ਉਨ੍ਹਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਨਾ ਲੋਕਤੰਤਰੀ ਹੱਕਾਂ ‘ਤੇ ਸਿੱਧਾ ਹਮਲਾ ਹੈ। ਲੋਕਤੰਤਰ ਵਿਚ ਜਵਾਬ ਐਫ.ਆਈ.ਆਰ ਨਾਲ ਨਹੀਂ, ਸੰਵਾਦ ਨਾਲ ਦਿੱਤਾ ਜਾਂਦਾ ਹੈ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਅਗਲੀ ਖ਼ਬਰ ਐੱਸ. ਸੀ. ਓ. ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਦੇ ਸਕਦਾ ਹੈ ਪਾਕਿਸਤਾਨ
Ad Position 24
No active advertisement