01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੋਦੀ ਵਲੋਂ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਨਾਲ ਫ਼ੋਨ ’ਤੇ ਗੱਲਬਾਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟਾਈ

Ad Position 21
No active advertisement
ਅਜੀਤ ਡੈਸਕ 01-08-2026
ਨਵੀਂ ਦਿੱਲੀ, 31 ਜੁਲਾਈ (ਪੀ.ਟੀ.ਆਈ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨਾਲ ਪਹਿਲੀ ਵਾਰ ਫ਼ੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਦੋਵੇਂ ਆਗੂਆਂ ਨੇ ਭਾਰਤ ਅਤੇ ਬਰਤਾਨੀਆ ਦਰਮਿਆਨ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟਾਈ। ਇਸ ਦੇ ਇਲਾਵਾ ਉਨ੍ਹਾਂ ਤਕਨੀਕ, ਰੱਖਿਆ, ਸਵੱਛ ਊਰਜਾ, ਸਿੱਖਿਆ ਅਤੇ ਵਪਾਰ ਵਰਗੇ ਕਈ ਮਹੱਤਵਪੂਰਨ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਵੀ ਗੱਲਬਾਤ ਕੀਤੀ। ਦੋਵੇਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਦੀ ਸਥਿਤੀ ‘ਤੇ ਚਰਚਾ ਕੀਤੀ ਅਤੇ ਦੋਵੇਂ ਆਗੂ ਤਣਾਅ ਘਟਾਉਣ ਅਤੇ ਹੋਰਮੁਜ਼ ਜਲਮਾਰਗ ਨੂੰ ਦੁਬਾਰਾ ਖੋਲ੍ਹਣ ਲਈ ਮਿਲ ਕੇ ਕੰਮ ਕਰਨ ਲਈ ਸਹਿਮਤ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਸਾਂਝੀ ਕੀਤੀ ਇਕ ਪੋਸਟ ’ਚ ਲਿਖਿਆ ਕਿ ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਬਰਤਾਨੀਆ ਦੇ ਸੰਬੰਧਾਂ ਨੂੰ ਨਵੀਆਂ ਊਚਾਈਆਂ ਤੱਕ ਲਿਜਾਣ ਲਈ ਦੋਵੇਂ ਦੇਸ਼ ਮਿਲ ਕੇ ਕੰਮ ਕਰਨਗੇ। ਇਹ ਗੱਲਬਾਤ ਦੋਵੇਂ ਦੇਸ਼ਾਂ ਦੇ ਮਜ਼ਬੂਤ ਅਤੇ ਭਰੋਸੇਮੰਦ ਰਿਸ਼ਤੇ ਨੂੰ ਅੱਗੇ ਵਧਾਉਣ ਦੀ ਦਿਸ਼ਾ ’ਚ ਮਹੱਤਵਪੂਰਨ ਰਹੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲ ਹੀ ’ਚ ਲਾਗੂ ਹੋਏ ਭਾਰਤ-ਯੂ.ਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ (ਸੀ.ਈ.ਟੀ.ਏ) ਨਾਲ ਵਪਾਰ ਅਤੇ ਨਿਵੇਸ਼ ਦੇ ਨਵੇਂ ਮੌਕੇ ਪੈਦਾ ਹੋਏ ਹਨ। ਦੋਵੇਂ ਦੇਸ਼ਾਂ ਨੇ ਇਸ ਸਮਝੌਤੇ ਦਾ ਪੂਰਾ ਲਾਭ ਲੈਣ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ। ਭਾਰਤ ਅਤੇ ਬਰਤਾਨੀਆ ਆਉਣ ਵਾਲੇ ਸਮੇਂ ’ਚ ਸਾਰੇ ਪ੍ਰਮੁੱਖ ਖੇਤਰਾਂ ’ਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਕਾਰਨ ਹਾਦਸਿਆਂ ’ਚ ਮੁਆਵਜ਼ੇ ਲਈ ਵਿਧੀ ਤਿਆਰ ਕਰੋ-ਸੁਪਰੀਮ ਕੋਰਟ ਅਗਲੀ ਖ਼ਬਰ ਸੀ.ਜੇ.ਪੀ. ਦੇ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਮੁਲਾਜ਼ਮਾਂ ਦੇ ਪਰਿਵਾਰਾਂ ਵਲੋਂ ਸੰਸਦ ’ਚ ਆਪਣਾ ਪੱਖ ਰੱਖਣ ਦੀ ਮੰਗ ਕਿਹਾ, ਹਰ...
Ad Position 24
No active advertisement