02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅੰਮ੍ਰਿਤਸਰ ਹਵਾਈ ਅੱਡੇ ਤੋਂ ਪੁਣੇ ਤੇ ਦੁਬਈ ਜਾਣ ਵਾਲੀਆਂ ਦੋ ਉਡਾਣਾਂ ਰੱਦ ਯਾਤਰੀਆਂ ਨੇ ਪ੍ਰਗਟਾਇਆ ਰੋਸ

ਰਾਮ ਤੀਰਥ/ਰਾਜਾਸਾਂਸੀ, 1 ਅਗਸਤ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅੱਜ ਪੁਣੇ ਅਤੇ ਦੁਬਈ ਜਾਣ ਵਾਲੀਆਂ ਦੋ ਉਡਾਣਾਂ ਅਚਾਨਕ ਰੱਦ ਹੋ ਜਾਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਸਵੇਰੇ 4.

Ad Position 21
No active advertisement
ਅੰਮ੍ਰਿਤਸਰ ਹਵਾਈ ਅੱਡੇ ’ਤੇ ਖੱਜਲ-ਖੁਆਰ ਹੁੰਦੇ ਯਾਤਰੀ। ਤਸਵੀਰ : ਧਰਵਿੰਦਰ ਸਿੰਘ ਔਲਖ 02-08-2026
ਰਾਮ ਤੀਰਥ/ਰਾਜਾਸਾਂਸੀ, 1 ਅਗਸਤ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅੱਜ ਪੁਣੇ ਅਤੇ ਦੁਬਈ ਜਾਣ ਵਾਲੀਆਂ ਦੋ ਉਡਾਣਾਂ ਅਚਾਨਕ ਰੱਦ ਹੋ ਜਾਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਸਵੇਰੇ 4.25 ਵਜੇ ਪੁਣੇ ਲਈ ਰਵਾਨਾ ਹੋਣ ਵਾਲੀ ਆਈ.ਐਕਸ.-1694 ਉਡਾਣ ਰੱਦ ਕਰ ਦਿੱਤੀ ਗਈ। ਇਸੇ ਤਰ੍ਹਾਂ ਸਵੇਰੇ 8.40 ਵਜੇ ਦੁਬਈ ਲਈ ਜਾਣ ਵਾਲੀ ਐੱਸ.ਜੀ.-5155 ਉਡਾਣ ਵੀ ਰੱਦ ਹੋਣ ਕਾਰਨ ਇਨ੍ਹਾਂ ਉਡਾਣਾਂ ਰਾਹੀਂ ਆਪਣੀਆਂ ਮੰਜ਼ਿਲਾਂ ਵੱਲ ਜਾਣ ਲਈ ਹਵਾਈ ਅੱਡੇ ‘ਤੇ ਪੁੱਜੇ ਯਾਤਰੂ ਮੁਸ਼ਕਲ ਵਿਚ ਫਸ ਗਏ।ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀ ਯਾਤਰਾ ਸੰਬੰਧੀ ਪਹਿਲਾਂ ਹੀ ਪ੍ਰਬੰਧ ਕੀਤੇ ਹੋਏ ਸਨ ਅਤੇ ਕਈ ਯਾਤਰੀਆਂ ਨੇ ਪੁਣੇ ਜਾਂ ਦੁਬਈ ਪਹੁੰਚਣ ਉਪਰੰਤ ਅੱਗੇ ਦੀ ਯਾਤਰਾ, ਕੰਮਕਾਜ ਜਾਂ ਹੋਰ ਜ਼ਰੂਰੀ ਕਾਰਜਾਂ ਲਈ ਵੀ ਪ੍ਰਬੰਧ ਕੀਤੇ ਹੋਏ ਸਨ। ਅਚਾਨਕ ਉਡਾਣ ਰੱਦ ਹੋਣ ਕਾਰਨ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਪ੍ਰਭਾਵਿਤ ਹੋ ਗਏ।ਇਸ ਦੌਰਾਨ ਯਾਤਰੀਆਂ ਨੇ ਹਵਾਈ ਕੰਪਨੀਆਂ ਦੇ ਪ੍ਰਬੰਧਾਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਕਿਸੇ ਕਾਰਨ ਕਰਕੇ ਉਡਾਣ ਰੱਦ ਕੀਤੀ ਜਾਂਦੀ ਹੈ ਤਾਂ ਯਾਤਰੀਆਂ ਨੂੰ ਸਮੇਂ ਸਿਰ ਸੂਚਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਅਗਲੀ ਉਡਾਣ, ਟਿਕਟਾਂ ਦੀ ਤਬਦੀਲੀ ਜਾਂ ਹੋਰ ਬਦਲਵੇਂ ਪ੍ਰਬੰਧਾਂ ਸਬੰਧੀ ਸਪੱਸ਼ਟ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕ... ਅਗਲੀ ਖ਼ਬਰ ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨਿਯਮਿਤ ਕਰਨ ਲਈ ਮੌਨਸੂਨ ਇਜਲਾਸ ਦੌਰਾਨ ਲਿਆਏਗੀ ਬਿੱਲ-ਬੈਂਸ
Ad Position 24
No active advertisement