02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਤੋਂ ਪੰਜਾਬ ਪਹੁੰਚਿਆ ‘ਸਮਰਸਤਾ ਤੇ ਏਕਤਾ’ ਦਾ ਪਵਿੱਤਰ ਸੰਦੇਸ਼ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਕਲਸ਼ ਯਾਤਰਾ ਦਾ ਭਾਜਪਾ ਵਲੋਂ ਭਰਵਾਂ ਸਵਾਗਤ

ਚੰਡੀਗੜ੍ਹ, 1 ਅਗਸਤ (ਸੰਦੀਪ ਕੁਮਾਰ ਮਾਹਨਾ)-ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਉਨ੍ਹਾਂ ਦੀ ਜਨਮਭੂਮੀ ਸੀਰ ਗੋਵਰਧਨਪੁਰ (ਵਾਰਾਨਸੀ) ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਦੀ ਕਲਸ਼ ਯਾਤਰਾ ਅੱਜ ਪੰਜਾਬ ਦੀ ਧਰਤੀ ’ਤੇ ਪਹੁੰਚੀ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਯਾਤਰਾ ਦਾ ਨਿੱਘਾ ਅਤੇ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ।

Ad Position 21
No active advertisement
ਵਾਰਾਨਸੀ ਤੋਂ ਲਿਆਂਦੇ ਪਾਵਨ ਮਿੱਟੀ ਦੇ ਕਲਸ਼ ਨੂੰ ਸਤਿਕਾਰ ਭੇਟ ਕਰਦੇ ਹੋਏ ਕੇਵਲ ਸਿੰਘ ਢਿੱਲੋਂ। 02-08-2026
ਚੰਡੀਗੜ੍ਹ, 1 ਅਗਸਤ (ਸੰਦੀਪ ਕੁਮਾਰ ਮਾਹਨਾ)-ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਉਨ੍ਹਾਂ ਦੀ ਜਨਮਭੂਮੀ ਸੀਰ ਗੋਵਰਧਨਪੁਰ (ਵਾਰਾਨਸੀ) ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਦੀ ਕਲਸ਼ ਯਾਤਰਾ ਅੱਜ ਪੰਜਾਬ ਦੀ ਧਰਤੀ ’ਤੇ ਪਹੁੰਚੀ।ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਯਾਤਰਾ ਦਾ ਨਿੱਘਾ ਅਤੇ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ। ਇਸ ਮੌਕੇ ਢਿੱਲੋਂ ਨੇ ਪਵਿੱਤਰ ਕਲਸ਼ ਨੂੰ ਸੀਸ ’ਤੇ ਧਾਰਨ ਕਰਦਿਆਂ ਗੁਰੂ ਰਵਿਦਾਸ ਜੀ ਦੇ ਸਮਾਨਤਾ, ਸਮਰਸਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਸਮਾਜ ਦੇ ਹਰ ਘਰ ਤੱਕ ਪਹੁੰਚਾਉਣ ਦਾ ਸੰਕਲਪ ਦੁਹਰਾਇਆ। ਉਪਰੰਤ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਰੀਆ ਸਮਾਜ ਮੰਦਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪਵਿੱਤਰ ਮਿੱਟੀ ਦੇ ਕਲਸ਼ ਵੱਖ-ਵੱਖ ਜ਼ਿਲ੍ਹਿਆਂ ਦੇ ਭਾਜਪਾ ਪ੍ਰਧਾਨਾਂ ਨੂੰ ਸੌਂਪੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਜਨਮਭੂਮੀ ਦੀ ਪਵਿੱਤਰ ਮਿੱਟੀ ਦਾ ਪੰਜਾਬ ਦੀ ਧਰਤੀ ’ਤੇ ਪਹੁੰਚਣਾ ਸੂਬੇ ਲਈ ਬਹੁਤ ਹੀ ਇਤਿਹਾਸਕ ਅਤੇ ਭਾਵਨਾਤਮਕ ਪਲ ਹੈ।ਇਨ੍ਹਾਂ ਕਲਸ਼ਾਂ ਰਾਹੀਂ ‘ਸਮਰਸਤਾ ਸੰਕਲਪ ਅਭਿਆਨ’ ਦੀ ਯਾਤਰਾ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਇਲਾਕਿਆਂ ਵਿਚ ਪਹੁੰਚੇਗੀ। ਵਾਰਾਣਸੀ ਤੋਂ ਪਾਵਨ ਮਿੱਟੀ ਦੇ ਕਲਸ਼ ਲੈ ਕੇ ਪਰਤੇ ਭਾਜਪਾ ਦੇ ਸੀਨੀਅਰ ਆਗੂ ਤੇ ਕੌਮੀ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ, ਐਸ. ਸੀ. ਮੋਰਚਾ ਦੇ ਸੂਬਾ ਪ੍ਰਧਾਨ ਐਸ. ਆਰ. ਲੱਧੜ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਰਾਜੇਸ਼ ਬਾਘਾ, ਧਰਮਪਾਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕੁੱਲ ਜੀ.ਐਸ.ਟੀ. ਮਾਲੀਏ ’ਚ 20 ਫ਼ੀਸਦੀ ਦਾ ਵਾਧਾ-ਚੀਮਾ ਅਗਲੀ ਖ਼ਬਰ ਮਜੀਠਾ ਨੇੜਿਓਂ 20 ਕਿੱਲੋ ਹੈਰੋਇਨ ਸਮੇਤ ਤਸਕਰ ਕਾਬੂ
Ad Position 24
No active advertisement