02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਦੇ ਕੁੱਲ ਜੀ.ਐਸ.ਟੀ. ਮਾਲੀਏ ’ਚ 20 ਫ਼ੀਸਦੀ ਦਾ ਵਾਧਾ-ਚੀਮਾ

ਚੰਡੀਗੜ੍ਹ, 1 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ ‘ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ. ਐੱਸ.

Ad Position 21
No active advertisement
ਅਜੀਤ ਡੈਸਕ 02-08-2026

ਚੰਡੀਗੜ੍ਹ, 1 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ ‘ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿਚ 20 ਫ਼ੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿਭਾਗ ਨੇ ਪਿਛਲੇ ਸਾਲ ਦੇ 8,708.48 ਕਰੋੜ ਰੁਪਏ ਦੇ ਮੁਕਾਬਲੇ 10,447.9 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ।ਉਕਤ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੇਵਲ ਜੁਲਾਈ 2026 ਮਹੀਨੇ ਦੌਰਾਨ ਹੀ ਸੂਬੇ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਸਾਲ-ਦਰ-ਸਾਲ ਦੇ ਅਧਾਰ ‘ਤੇ 8.31 ਫ਼ੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਬੋਗਸ ਬਿਲਿੰਗ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਰਾਣੇ ਕਰ ਬਕਾਏ ਦੀ ਵਸੂਲੀ ਦੇ ਦਮ ‘ਤੇ ਐੱਸ.ਜੀ.ਐੱਸ.ਟੀ. ਕੈਸ਼ ਵਾਧੇ ਵਿਚ 16.23 ਫ਼ੀਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਦੇਸ਼ ਭਰ ਵਿਚ ਸਭ ਤੋਂ ਵੱਧ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਿੱਤਾਂ ਲਈ ਸਾਰੀਆਂ ਪੰਜਾਬੀ ਪੱਖੀ ਤਾਕਤਾਂ ਦਾ ਇੱਕਜੁੱਟ ਹੋਣਾ ਸਮੇਂ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ ਕਿਹਾ, ਅਗ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਤੋਂ ਪੰਜਾਬ ਪਹੁੰਚਿਆ ‘ਸਮਰਸਤਾ ਤੇ ਏਕਤਾ’ ਦਾ ਪਵਿੱਤਰ ਸੰਦੇਸ਼ ਕੇਵਲ ਸਿੰਘ ਢਿੱਲੋਂ ਦੀ...
Ad Position 24
No active advertisement