ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਕਾਂਗਰਸ ਪਾਰਟੀ ’ਚੋਂ ਮੁਅੱਤਲ
ਮਾਮਲਾ, ਹਾਈਕਮਾਨ ਖਿਲਾਫ਼ ਟਿੱਪਣੀਆਂ ਕਰਨ ਦਾ
ਘਨੌਰ (ਪਟਿਆਲਾ), 1 ਅਗਸਤ (ਸਰਦਾਰਾ ਸਿੰਘ ਲਾਛੜੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨੀ ਕਮੇਟੀ ਵਲੋਂ ਇਕ ਸਖ਼ਤ ਕਾਰਵਾਈ ਕਰਦਿਆਂ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵਲੋਂ ਅਧਿਕਾਰਤ ਤੌਰ ’ਤੇ ਪੱਤਰ ਜਾਰੀ ਕੀਤਾ ਗਿਆ ਹੈ।
ਘਨੌਰ (ਪਟਿਆਲਾ), 1 ਅਗਸਤ (ਸਰਦਾਰਾ ਸਿੰਘ ਲਾਛੜੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨੀ ਕਮੇਟੀ ਵਲੋਂ ਇਕ ਸਖ਼ਤ ਕਾਰਵਾਈ ਕਰਦਿਆਂ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵਲੋਂ ਅਧਿਕਾਰਤ ਤੌਰ ’ਤੇ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਵੇਰਵਿਆਂ ਮੁਤਾਬਿਕ, ਪਾਰਟੀ ਕੋਲ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿਚ ਦੱਸਿਆ ਗਿਆ ਸੀ ਕਿ ਸਾਬਕਾ ਵਿਧਾਇਕ ਵਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਹਾਈਕਮਾਂਨ ਦੇ ਸੀਨੀਅਰ ਆਗੂਆਂ ਕੇ.ਸੀ. ਵੇਨੂ ਗੋਪਾਲ ਅਤੇ ਭੁਪੇਸ਼ ਬਘੇਲ ਖ਼ਿਲਾਫ਼ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਸਨ। ਪਾਰਟੀ ਆਗੂਆਂ ਅਨੁਸਾਰ ਇਸ ਮਾਮਲੇ ਕਾਰਨ ਕਾਂਗਰਸ ਦੇ ਅਹੁਦੇਦਾਰਾਂ ਅਤੇ ਸਮੁੱਚੇ ਵਰਕਰਾਂ ਵਿਚ ਭਾਰੀ ਰੋਹ ਪੈਦਾ ਹੋਇਆ ਸੀ। ਇਸ ਗੰਭੀਰ ਮਾਮਲੇ ਦਾ ਨੋਟਿਸ ਲੈਂਦਿਆਂ ਪਾਰਟੀ ਵਲੋਂ ਮਦਨ ਲਾਲ ਜਲਾਲਪੁਰ ਨੂੰ 3 ਦਿਨਾਂ ਦਾ ਸਮਾਂ ਦੇ ਕੇ ਆਪਣਾ ਸਪੱਸ਼ਟੀਕਰਨ ਅਤੇ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ ਸੀ। ਕਮੇਟੀ ਅਨੁਸਾਰ ਉਨ੍ਹਾਂ ਵਲੋਂ ਭੇਜਿਆ ਗਿਆ ਜਵਾਬ ਤਸੱਲੀਬਖਸ਼ ਨਹੀਂ ਪਾਇਆ ਗਿਆ, ਜਿਸ ਦੇ ਮੱਦੇਨਜ਼ਰ ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਦੀਪ ਸਿੰਘ ਲਾਡਾ ਅਤੇ ਐਡਵੋਕੇਟ ਕਰਮਜੀਤ ਸਿੰਘ ਚੌਧਰੀ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪਾਰਟੀ ਤੋਂ ਉੱਪਰ ਕੋਈ ਵੀ ਆਗੂ ਨਹੀਂ ਹੈ ਅਤੇ ਨਾ ਹੀ ਕਿਸੇ ਆਗੂ ਨੂੰ ਆਪਣੇ ਆਪ ਨੂੰ ਪਾਰਟੀ ਤੋਂ ਉੱਪਰ ਸਮਝਣਾ ਚਾਹੀਦਾ ਹੈ ਪਾਰਟੀ ਹਾਈਕਮਾਂਨ ਵਲੋਂ ਜੋ ਫ਼ੈਸਲਾ ਕੀਤਾ ਜਾਂਦਾ ਹੈ ਉਹ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ ਨਾ ਕਿ ਉਸ ਦੇ ਉੱਪਰ ਕਿਸੇ ਤਰ੍ਹਾਂ ਦਾ ਆਪਣਾ ਇਤਰਾਜ਼ ਜਾਹਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀ ਪਾਰਟੀ ਜਿਸ ਵਿਚ ਆਮ ਵਰਕਰ ਨੂੰ ਵਿਧਾਇਕਾਂ ਦੀਆਂ ਟਿਕਟਾਂ ਤੱਕ ਵੀ ਦਿੱਤੀਆਂ ਜਾਂਦੀਆਂ ਹਨ ਅਤੇ ਕਾਂਗਰਸ ਪਾਰਟੀ ਦੀ ਬਦੌਲਤ ਹੀ ਅੱਜ ਇਕ ਆਮ ਵਰਕਰ ਵੀ ਵੱਡੇ-ਵੱਡੇ ਅਹੁਦਿਆਂ ਉੱਪਰ ਹਨ ਪ੍ਰੰਤੂ ਜਦੋਂ ਅਸੀਂ ਪਾਰਟੀ ਹਾਈਕਮਾਂਨ ਦੇ ਫੈਸਲਿਆਂ ਉੱਪਰ ਕਿੰਤੂ ਪ੍ਰੰਤੂ ਕਰਾਂਗੇ ਤਾਂ ਅਨੁਸ਼ਾਸਨ ਕਮੇਟੀ ਵਲੋਂ ਆਪਣੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।