ਭਾਈ ਹਵਾਰਾ ਵਲੋਂ ਪੰਥਕ ਧਿਰਾਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ
ਬਠਿੰਡਾ/ਮਾਨਸਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ, ਬਲਵਿੰਦਰ ਸਿੰਘ ਧਾਲੀਵਾਲ)-ਭਾਈ ਜਗਤਾਰ ਸਿੰਘ ਹਵਾਰਾ ਨੇ ਪੰਥਕ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਅਤੇ ਪੰਜਾਬ ਦੇ ਹਿੱਤਾਂ ਲਈ ਇਕ ਮੰਚ ’ਤੇ ਇਕੱਠੇ ਹੋਣ। ਉਨ੍ਹਾਂ ਦਾ ਕਹਿਣਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕਮੁੱਠ ਹੋਣਾ ਸਮੇਂ ਦੀ ਸਖ਼ਤ ਲੋੜ ਹੈ ਅਤੇ ਤਾਂ ਹੀ ਪੰਜਾਬ ਅਤੇ ਸਿੱਖ ਕੌਮ ਦੀਆਂ ਸਮੱਸਿਆਵਾਂ ਹੱਲ ਹੋ ਸਕਦੀਆਂ ਹਨ।
ਬਠਿੰਡਾ/ਮਾਨਸਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ, ਬਲਵਿੰਦਰ ਸਿੰਘ ਧਾਲੀਵਾਲ)-ਭਾਈ ਜਗਤਾਰ ਸਿੰਘ ਹਵਾਰਾ ਨੇ ਪੰਥਕ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਅਤੇ ਪੰਜਾਬ ਦੇ ਹਿੱਤਾਂ ਲਈ ਇਕ ਮੰਚ ’ਤੇ ਇਕੱਠੇ ਹੋਣ। ਉਨ੍ਹਾਂ ਦਾ ਕਹਿਣਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕਮੁੱਠ ਹੋਣਾ ਸਮੇਂ ਦੀ ਸਖ਼ਤ ਲੋੜ ਹੈ ਅਤੇ ਤਾਂ ਹੀ ਪੰਜਾਬ ਅਤੇ ਸਿੱਖ ਕੌਮ ਦੀਆਂ ਸਮੱਸਿਆਵਾਂ ਹੱਲ ਹੋ ਸਕਦੀਆਂ ਹਨ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ‘ਚ ਦਿੱਲੀ ਦੀ ਕੇਂਦਰੀ ਜੇਲ੍ਹ ਮੰਡੋਲੀ ‘ਚ ਬੰਦ ਭਾਈ ਹਵਾਰਾ ਨੇ ਇਹ ਅਪੀਲ ਆਪਣੇ ਵਕੀਲ ਤੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮੁੱਖ ਬੁਲਾਰੇ ਐਡਵੋਕੇਟ ਈਮਾਨ ਸਿੰਘ ਖਾਰਾ ਰਾਹੀਂ ਕੀਤੀ ਹੈ। ਐਡਵੋਕੇਟ ਖਾਰਾ ਉਨ੍ਹਾਂ ਨੂੰ ਕੇਸ ਸੰਬੰਧੀ ਜੇਲ੍ਹ ‘ਚ ਮਿਲਣ ਗਏ ਸਨ। ਐਡਵੋਕੇਟ ਖਾਰਾ ਅਨੁਸਾਰ ਭਾਈ ਹਵਾਰਾ ਦੀ ਮਾਤਾ ਜੀ ਬਿਮਾਰ ਹਨ, ਜਿਸ ਸੰਬੰਧੀ ਪੈਰੋਲ ਲਈ ਪਟੀਸ਼ਨ ਸੁਪਰੀਮ ਕੋਰਟ ‘ਚ ਬਕਾਇਆ ਹੈ। ਐਡਵੋਕੇਟ ਨੇ ਆਸ ਪ੍ਰਗਟਾਈ ਕਿ ਜਲਦ ਹੀ ਹਵਾਰਾ ਨੂੰ ਪੈਰੋਲ ਮਿਲ ਜਾਵੇਗੀ।