02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਣ ਦੀ ਸਾਈਂ ਸਈਅਦ ਅਲੀ ਰਜ਼ਾ ਕਾਦਰੀ ਵਲੋਂ ਅਪੀਲ

ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਲਾਹੌਰ ਵਿਖੇ ਸਾਂਈਂ ਮੀਆਂ ਮੀਰ ਕਾਦਰੀ ਦਰਬਾਰ ਦੇ ਗੱਦੀ ਨਸ਼ੀਨ ਸਾਈਂ ਸਈਅਦ ਅਲੀ ਰਜ਼ਾ ਕਾਦਰੀ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਸਾਹਿਬ ਦੀ ਰਾਹਦਾਰੀ ਜਲਦ ਤੋਂ ਜਲਦ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਵੀਜ਼ਾ ਨੀਤੀ ਵਿਚ ਕੁਝ ਨਰਮੀ ਲਿਆਂਦੀ ਜਾਣਾ ਇਕ ਸਵਾਗਤਯੋਗ ਕਦਮ ਹੈ ਪਰ ਇਸ ਦੇ ਨਾਲ ਹੀ ਹਜ਼ਾਰਾਂ-ਲੱਖਾਂ ਸ਼ਰਧਾਲੂਆਂ ਦੀ ਮੰਗ ਹੈ ਕਿ ਕਰਤਾਰਪੁਰ ਲਾਂਘੇ ਨੂੰ ਵੀ ਮੁੜ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਆਪਣੇ ਪਵਿੱਤਰ ਅਸਥਾਨਾਂ ਦੇ ਖੁੱਲ੍ਹੇ ਦਰਸ਼ਨ ਕਰ ਸਕਣ।

Ad Position 21
No active advertisement
ਅਜੀਤ ਡੈਸਕ 02-08-2026
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਲਾਹੌਰ ਵਿਖੇ ਸਾਂਈਂ ਮੀਆਂ ਮੀਰ ਕਾਦਰੀ ਦਰਬਾਰ ਦੇ ਗੱਦੀ ਨਸ਼ੀਨ ਸਾਈਂ ਸਈਅਦ ਅਲੀ ਰਜ਼ਾ ਕਾਦਰੀ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਸਾਹਿਬ ਦੀ ਰਾਹਦਾਰੀ ਜਲਦ ਤੋਂ ਜਲਦ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਵੀਜ਼ਾ ਨੀਤੀ ਵਿਚ ਕੁਝ ਨਰਮੀ ਲਿਆਂਦੀ ਜਾਣਾ ਇਕ ਸਵਾਗਤਯੋਗ ਕਦਮ ਹੈ ਪਰ ਇਸ ਦੇ ਨਾਲ ਹੀ ਹਜ਼ਾਰਾਂ-ਲੱਖਾਂ ਸ਼ਰਧਾਲੂਆਂ ਦੀ ਮੰਗ ਹੈ ਕਿ ਕਰਤਾਰਪੁਰ ਲਾਂਘੇ ਨੂੰ ਵੀ ਮੁੜ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਆਪਣੇ ਪਵਿੱਤਰ ਅਸਥਾਨਾਂ ਦੇ ਖੁੱਲ੍ਹੇ ਦਰਸ਼ਨ ਕਰ ਸਕਣ। ਅਲੀ ਰਜ਼ਾ ਕਾਦਰੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰੋਜ਼ਾਨਾ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਨਾਲ ਜੁੜੀ ਸੇਵਾ ਅਤੇ ਲੰਗਰ ਦੀ ਪ੍ਰੰਪਰਾ ਨਿਰੰਤਰ ਚੱਲ ਰਹੀ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਲਾਂਘਾ ਬੰਦ ਹੋਣ ਕਾਰਨ ਵੱਡੀ ਗਿਣਤੀ ਵਿਚ ਸ਼ਰਧਾਲੂ ਦਰਸ਼ਨਾਂ ਤੋਂ ਵਾਂਝੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਲੋਕਾਂ ਨੂੰ ਆਪਸ ਵਿਚ ਜੋੜਨ ਅਤੇ ਅਮਨ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਲਈ ਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ 4 ਕਰੋੜ ਰੁਪਏ ਦੀ ਦੇਣਦਾਰੀ ਤੋਂ ਬਚਣ ਤੇ ਨਾਜਾਇਜ਼ ਸੰਬੰਧਾਂ ਕਾਰਨ ਯੂ.ਪੀ. ’ਚ ਕਤਲ ਅਮਰੀਕ ਸਿੰਘ ਸਮੇਤ 4 ਪੁਲਿਸ ਮੁਲਾਜ਼... ਅਗਲੀ ਖ਼ਬਰ ਲੁਧਿਆਣਾ ਤੋਂ ਜੀਂਦ ਵਿਚਕਾਰ ਸ਼ੁਰੂ ਹੋਵੇਗੀ ਸਿੱਧੀ ਯਾਤਰੀ ਰੇਲ ਪੰਜਾਬ ਤੇ ਹਰਿਆਣਾ ਦੇ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹ...
Ad Position 24
No active advertisement