02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਏ.ਬੀ.ਵੀ.ਪੀ. ਵਲੋਂ ਸਿੱਖਿਆ ਮੰਤਰੀ ਬੈਂਸ ਦੇ ਘਰ ਸਾਹਮਣੇ ਪ੍ਰਦਰਸ਼ਨ

ਚੰਡੀਗੜ੍ਹ, 1 ਅਗਸਤ (ਮਾਰਕੰਡਾ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ. ਬੀ.

Ad Position 21
No active advertisement
ਅਜੀਤ ਡੈਸਕ 02-08-2026
ਚੰਡੀਗੜ੍ਹ, 1 ਅਗਸਤ (ਮਾਰਕੰਡਾ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਚੰਡੀਗੜ੍ਹ ਵਲੋਂ ਪੰਜਾਬ ਵਿਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਦੇ ਵਿਰੋਧ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਨਿਵਾਸ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪ੍ਰੀਸ਼ਦ ਦੇ ਕਾਰਕੁਨਾਂ ਨੇ ਪੋਸਟਰਾਂ ਅਤੇ ਬੈਨਰਾਂ ਰਾਹੀਂ ਹਾਲ ਹੀ ਵਿਚ ਹੋਏ ਫਾਰਮੇਸੀ ਪ੍ਰੀਖਿਆ ਦੇ ਪੇਪਰ ਲੀਕ ਦਾ ਵਿਰੋਧ ਕਰਦਿਆਂ ਵਿਦਿਆਰਥੀਆਂ ਨਾਲ ਹੋਏ ਅਨਿਆਂ ਦਾ ਮੁੱਦਾ ਉਠਾਇਆ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ । ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਏ.ਬੀ.ਵੀ.ਪੀ. ਦੇ ਪ੍ਰਦੇਸ਼ ਮੰਤਰੀ ਜਸਕਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਕਾਰਨ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਏ.ਡੀ.ਓ, ਨਾਇਬ ਤਹਿਸੀਲਦਾਰ, 12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਅਤੇ ਹੁਣ ਫਾਰਮੇਸੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਗੌਰਵਵੀਰ ਸੋਹਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੇਪਰ ਲੀਕ ਮਾਮਲਿਆਂ ਵਿਚ ਠੋਸ ਕਾਰਵਾਈ ਨਹੀਂ ਕਰਦੀ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਪ੍ਰੀਸ਼ਦ ਆਉਣ ਵਾਲੇ ਸਮੇਂ ਵਿਚ ਪੂਰੇ ਸੂਬੇ ਵਿਚ ਵਿਆਪਕ ਅਤੇ ਤਿੱਖਾ ਅੰਦੋਲਨ ਕਰੇਗੀ । ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਏ.ਬੀ.ਵੀ.ਪੀ. ਦੇ ਕਈ ਕਾਰਕੁਨਾਂ ਨੂੰ ਹਿਰਾਸਤ ਵਿਚ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਸਿੱਧੂਪੁਰ ਵਲੋਂ ਸੰਧਵਾਂ ਦੇ ਘਰ ਦਾ ਘਿਰਾਓ 5 ਨੂੰ-ਡੱਲੇਵਾਲ ਅਗਲੀ ਖ਼ਬਰ ਘੱਟ ਮੀਂਹਾਂ ਤੋਂ ਬਾਅਦ ਅੱਲ ਨੀਨੋ ਦਾ ਬਿਜਲੀ ਉਤਪਾਦਨ ’ਤੇ ਪਵੇਗਾ ਅਸਰ ਮੀਂਹ ਪੈਣ ਦੇ ਬਾਵਜੂਦ ਸੂਬੇ ਵਿਚ 1000 ਮੈਗਾਵਾਟ...
Ad Position 24
No active advertisement