02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ 18ਵੀਂ ਬਰਸੀ ਮੌਕੇ ਸ਼ਰਧਾਂਜਲੀਆਂ

ਚੰਡੀਗੜ੍ਹ, 1 ਅਗਸਤ (ਅਜਾਇਬ ਸਿੰਘ ਔਜਲਾ)-ਕੌਮਾਂਤਰੀ ਪੱਧਰ ’ਤੇ ਪ੍ਰਸਿੱਧ ਸੀ. ਪੀ.

Ad Position 21
No active advertisement
ਅਜੀਤ ਡੈਸਕ 02-08-2026
ਚੰਡੀਗੜ੍ਹ, 1 ਅਗਸਤ (ਅਜਾਇਬ ਸਿੰਘ ਔਜਲਾ)-ਕੌਮਾਂਤਰੀ ਪੱਧਰ ’ਤੇ ਪ੍ਰਸਿੱਧ ਸੀ.ਪੀ.ਆਈ. (ਐਮ.) ਦੇ ਲੰਬਾ ਸਮਾਂ ਜਨਰਲ ਸਕੱਤਰ ਰਹੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 18ਵੀਂ ਬਰਸੀ ਸਥਾਨਕ ਸੈਕਟਰ 29 ਦੇ ਬਾਬਾ ਸੋਹਣ ਸਿੰਘ ਭਕਨਾ ਭਵਨ ਵਿਖੇ ਮਨਾਈ ਗਈ, ਜਿਸ ਦੀ ਪ੍ਰਧਾਨਗੀ ਸੀ.ਪੀ.ਆਈ. (ਐਮ.)ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਦਰਸ਼ਨ ਸਿੰਘ ਖ਼ਾਸਪੁਰ ਨੇ ਕੀਤੀ, ਜਦੋਂਕਿ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ ਵਲੋਂ ਨਿਭਾਈ ਗਈ। ਇਸ ਮੌਕੇ ਪ੍ਰਧਾਨਗੀ ਮੰਡਲ ’ਚ ਸੀ.ਪੀ.ਆਈ. (ਐਮ.) ਦੇ ਪੋਲਿਟ ਬਿਊਰੋ ਮੈਂਬਰ ਕਾਮਰੇਡ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਸਾਬਕਾ ਰਾਜ ਸਭਾ ਮੈਂਬਰ ਨਿਲੋਤਪਾਲ ਬਾਸੂ, ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਗੁਰਨੇਕ ਸਿੰਘ ਭੱਜਲ, ਕਾਮਰੇਡ ਸਵਰਨਜੀਤ ਸਿੰਘ ਦਲਿਓ, ਕਾਮਰੇਡ ਅਬਦੁਲ ਸਤਾਰ, ਕਾਮਰੇਡ ਜਤਿੰਦਰਪਾਲ ਸਿੰਘ ਤੋਂ ਇਲਾਵਾ ਕਾਮਰੇਡ ਸਤਿਨਾਮ ਸਿੰਘ ਵੜੈਚ, ਕਾਮਰੇਡ ਬਲਜੀਤ ਸਿੰਘ ਗਰੇਵਾਲ, ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਪੋਤਰੇ ਸੰਦੀਪ ਸਿੰਘ ਬਾਸੀ (ਸੋਨੂੰ), ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਜਨਰਲ ਸਕੱਤਰ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਪਵਨ ਕੁਮਾਰ ਬਾਂਸਲ, ਚੇਤਨ ਸ਼ਰਮਾ ਤੇ ਰਿਪੁਦਮਨ ਸਿੰਘ ਰਿੱਪੀ ਮੌਜੂਦ ਰਹੇ।ਕਾਮਰੇਡ ਸੁਰਜੀਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਾਮਰੇਡ ਨਿਲੋਤਪਾਲ ਬਾਸੂ ਨੇ ਕਿਹਾ ਕਿ ਕਾਮਰੇਡ ਸੁਰਜੀਤ ਨੇ ਆਪਣਾ ਸਾਰਾ ਜੀਵਨ ਸੰਘਰਸ਼ਾਂ ਦੇ ਲੇਖੇ ਲਾਇਆ। ਕਾਮਰੇਡ ਸੁਰਜੀਤ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਸਿੱਖ ਭਾਵਨਾਵਾਂ ਅਨੁਸਾਰ ਫੈਸਲਾ ਕਰੇ-ਧਾਮੀ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਵਲੋਂ ਸੰਧਵਾਂ ਦੇ ਘਰ ਦਾ ਘਿਰਾਓ 5 ਨੂੰ-ਡੱਲੇਵਾਲ
Ad Position 24
No active advertisement