ਕੇਂਦਰ ਸਰਕਾਰ ਸਿੱਖ ਭਾਵਨਾਵਾਂ ਅਨੁਸਾਰ ਫੈਸਲਾ ਕਰੇ-ਧਾਮੀ
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸੰਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵਲੋਂ ਸੰਸਦ ‘ਚ ਦਿੱਤੇ ਗਏ ਜਵਾਬ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਹੀ ਫੈਸਲਾ ਕਰਨਾ ਚਾਹੀਦਾ ਹੈ। ਧਾਮੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਓਨਾ ਹੀ ਮਹੱਤਵਪੂਰਨ ਹੈ।
(Ã ਸਫਾ 3 ਦੀ ਬਾਕੀ Æ)
02-08-2026