02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐਨ . ਐਸ . ਏ . ਅਜੀਤ ਡੋਵਾਲ ਨੂੰ ਲੋਕਮਾਨਿਆ ਤਿਲਕ ਰਾਸ਼ਟਰੀ ਪੁਰਸਕਾਰ ਪ੍ਰਦਾਨ

ਪੁਣੇ, 1 ਅਗਸਤ (ਪੀ. ਟੀ.

Ad Position 21
No active advertisement
ਅਜੀਤ ਡੈਸਕ 02-08-2026
ਪੁਣੇ, 1 ਅਗਸਤ (ਪੀ.ਟੀ.ਆਈ.) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਵਾਲ ਨੇ ਭਾਰਤ ਦੀ ਵਿਦੇਸ਼ ਨੀਤੀ ਨੂੰ ਮਜ਼ਬੂਤ ਕਰਨ ਵਿਚ ਬਹੁਤ ਵੱਡੀ ਭੂਮਿਕਾ ਨਿਭਾਈ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰੀ ਸੁਰੱਖਿਆ ਲਈ ਲਏ ਗਏ ਹਰ ਫੈਸਲੇ ਦੇ ਪਿਛੋਕੜ ਵਿਚ ਉਨ੍ਹਾਂ ਦੀ ਭੂਮਿਕਾ ਅਤੇ ਸਲਾਹ ਰਹੀ ਹੈ । ਇੱਥੇ ਐਨ.ਐਸ.ਏ. ਡੋਵਾਲ ਨੂੰ ਲੋਕਮਾਨਿਆ ਤਿਲਕ ਰਾਸ਼ਟਰੀ ਪੁਰਸਕਾਰ 2026 ਪ੍ਰਦਾਨ ਕਰਨ ਤੋਂ ਬਾਅਦ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ, ਸ਼ਾਹ ਨੇ ਕਿਹਾ ਕਿ ਭਾਰਤ ਤਿਲਕ ਦੁਆਰਾ ਕਲਪਨਾ ਕੀਤੇ ਗਏ ਸੱਭਿਆਚਾਰਕ ਰਾਸ਼ਟਰਵਾਦ ਦੇ ਰਸਤੇ ’ਤੇ ਚੱਲ ਪਿਆ ਹੈ ਤੇ ਉਸ ਰਸਤੇ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ । ਸ਼ਾਹ ਨੇ ਕਿਹਾ ਕਿ 2014 ਵਿਚ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਚੋਣ ’ਚ ਅਜੀਤ ਡੋਵਾਲ ਨੂੰ ਐਨ.ਐਸ.ਏ. ਨਿਯੁਕਤ ਕਰਨਾ ਸੀ । ਉਨ੍ਹਾਂ ਨੇ ਇੰਟੈਲੀਜੈਂਸ ਬਿਊਰੋ ਵਿੱਚ ਡੋਵਾਲ ਦੇ ਲੰਬੇ ਕਰੀਅਰ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਭਾਰਤ ਮਜ਼ਬੂਤ ਅਤੇ ਆਤਮਵਿਸ਼ਵਾਸੀ ਬਣ ਗਿਆ ਹੈ। ਡੋਵਾਲ ਵਲੋਂ ਨੌਜਵਾਨਾਂ ਨੂੰ ਰਾਸ਼ਟਰੀ ਹਿੱਤਾਂ ਲਈ ਸਮਰਪਿਤ ਹੋਣ ਦੀ ਅਪੀਲ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰੀ ਹਿੱਤਾਂ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਮਰਪਿਤ ਕਰਨ ਅਤੇ ਨਿੱਜੀ ਲਾਭਾਂ ਤੋਂ ਉੱਪਰ ਉੱਠਣ ਦਾ ਸੱਦਾ ਦਿੱਤਾ, ਉਨ੍ਹਾਂ ਨੂੰ ਇੱਕ ਮਜ਼ਬੂਤ ਰਾਸ਼ਟਰ ਬਣਾਉਣ ਲਈ ਭਾਰਤ ਦੇ ਸਾਹਮਣੇ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਦੀ ਮੁਆਫ਼ੀ ਦੀ ਲੋੜ-ਰਾਹੁਲ ਅਗਲੀ ਖ਼ਬਰ ਫਿਲੌਰ ਦੀ ਨਿਰਮਲ ਸਹਿਗਲ ਬਰਤਾਨੀਆ ਦੀ ਪੋਰਟਲੈਂਡ ਟਾਊਨ ਕੌਂਸਲ ਦੀ ਪਹਿਲੀ ਪੰਜਾਬੀ ਮੇਅਰ ਬਣੀ
Ad Position 24
No active advertisement