02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਤਿਹਾੜਾ ਦੇ ਦੋ ਨੌਜਵਾਨਾਂ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ

ਭੂੰਦੜੀ (ਜਗਰਾਉਂ), 2 ਅਗਸਤ (ਕੁਲਦੀਪ ਸਿੰਘ ਮਾਨ)-ਨਜ਼ਦੀਕੀ ਪਿੰਡ ਤਿਹਾੜਾ ਵਿਖੇ ਚਿੱਟੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ (22) ਪੁੱਤਰ ਗੁਰਮੀਤ ਸਿੰਘ ਬੀਤੀ ਸ਼ਾਮ ਪਿੰਡ ਕਿਸ਼ਨਪੁਰਾ ਵਿਖੇ ਜਗਰਾਤਾ ਦੇਖਣ ਗਿਆ ਸੀ।

Ad Position 21
No active advertisement
ਮ੍ਰਿਤਕ ਨੌਜਵਾਨਾਂ ਦੀਆਂ ਪੁਰਾਣੀਆਂ ਤਸਵੀਰਾਂ 03-08-2026
ਭੂੰਦੜੀ (ਜਗਰਾਉਂ), 2 ਅਗਸਤ (ਕੁਲਦੀਪ ਸਿੰਘ ਮਾਨ)-ਨਜ਼ਦੀਕੀ ਪਿੰਡ ਤਿਹਾੜਾ ਵਿਖੇ ਚਿੱਟੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ (22) ਪੁੱਤਰ ਗੁਰਮੀਤ ਸਿੰਘ ਬੀਤੀ ਸ਼ਾਮ ਪਿੰਡ ਕਿਸ਼ਨਪੁਰਾ ਵਿਖੇ ਜਗਰਾਤਾ ਦੇਖਣ ਗਿਆ ਸੀ। ਸਵੇਰੇ ਉਸ ਦੀ ਲਾਸ਼ ਇਕ ਮੋਟਰ ਕੋਲੋਂ ਮਿਲੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਬਾਂਹ ’ਤੇ ਸਰਿੰਜ਼ ਦੇ ਨਿਸ਼ਾਨ ਸਨ। ਹਰਪ੍ਰੀਤ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਡੇਢ ਸਾਲ ਦਾ ਪੁੱਤਰ, ਮਾਤਾ-ਪਿਤਾ ਅਤੇ ਇਕ ਛੋਟਾ ਭਰਾ ਛੱਡ ਗਿਆ ਹੈ। ਇਸੇ ਤਰ੍ਹਾਂ ਪ੍ਰਿੰਸ (22) ਪੁੱਤਰ ਕੁਲਵੀਰ ਸਿੰਘ, ਜੋ ਆਪਣੀਆਂ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ, ਦੀ ਵੀ ਕਥਿਤ ਤੌਰ ’ਤੇ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਉਹ ਘਰ ਦੇ ਕਮਰੇ ਵਿਚ ਬੇਹੋਸ਼ ਮਿਲਿਆ ਅਤੇ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਨੇ ਦੱਸਿਆ ਕਿ ਉਹ ਪਰਿਵਾਰ ਦਾ ਇਕੱਲਾ ਸਹਾਰਾ ਸੀ। ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਜਗਰਾਉਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਅਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਦਾ ਕਹਿਣਾ ਸੀ ਕਿ ਪਿੰਡਾਂ ਵਿਚ ਨਸ਼ਿਆਂ ਦੀ ਵਿਕਰੀ ਬੇਰੋਕ ਜਾਰੀ ਹੈ, ਜਦਕਿ ਪੁਲਿਸ ਵੱਡੇ ਤਸ਼ਕਰਾਂ ਤੱਕ ਪਹੁੰਚਣ ਦੀ ਬਜਾਏ ਛੋਟੇ-ਮੋਟੇ ਮਾਮਲਿਆਂ ਵਿਚ ਕਾਰਵਾਈ ਕਰਕੇ ਆਪਣੀ ਕਾਰਗੁਜ਼ਾਰੀ ਦਰਸਾ ਰਹੀ ਹੈ।ਸਾਬਕਾ ਸਰਪੰਚ ਮਨਜੀਤ ਕੌਰ ਨੇ ਦੋਸ਼ ਲਗਾਇਆ ਕਿ ਪਿੰਡ ਵਿਚ ਇਕ ਪਰਿਵਾਰ ਵਲੋਂ ਕਥਿਤ ਤੌਰ ’ਤੇ ਨਸ਼ੇ ਦੀ ਸਪਲਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਕਿ ਕਿਸੇ ਵੀ ਧਿਰ ਦਾ ਸਥਾਈ ਸਹਿਯੋਗੀ ਨਹੀਂ-ਅਮਰੀਕੀ ਮੈਗਜ਼ੀਨ ਅਗਲੀ ਖ਼ਬਰ ਜਨਤਕ ਪਾਰਕ ’ਤੇ ਕਬਜ਼ਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਪ੍ਰੋ. ਸੁਮੇਰ ਸਿੰਘ ਸੀੜਾ
Ad Position 24
No active advertisement