ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਸ਼ੁਰੂ
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ. ਬੀ.
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ.ਬੀ.ਐਮ.) ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ 90 ਦਿਨਾਂ ਦਾ ਢਾਂਚਾਗਤ, ਸਮਾਜ-ਆਧਾਰਿਤ ਮੁੜ ਵਸੇਬਾ ਪ੍ਰੋਗਰਾਮ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਦੀ ਸ਼ੁਰੂਆਤ ਨਸ਼ਾ ਛੁਡਾਊ ਕੇਂਦਰ ਤੋਂ ਹੋਵੇਗੀ ਅਤੇ ਮਰੀਜ਼ ਦੇ ਘਰ ਤੱਕ ਪਹੁੰਚ ਬਣਾਈ ਜਾਵੇਗੀ। ਮਰੀਜ਼ ਨੂੰ ਡਾਕਟਰੀ ਤੌਰ ’ਤੇ ਫਿੱਟ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਉਸ ਦਾ ਇਲਾਜ ਪੇਸ਼ੇਵਰ ਨਿਗਰਾਨੀ ਹੇਠ ਘਰ ਵਿਚ ਹੀ ਜਾਰੀ ਰਹੇਗਾ। ਇਹ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਇਸ ਦਾ ਉਦੇਸ਼ ਨਸ਼ੇ ਦੀ ਲਤ ਤੋਂ ਉਭਰ ਰਹੇ ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਵੀ ਯੋਜਨਾਬੱਧ ਅਤੇ ਲਗਾਤਾਰ ਸਹਾਇਤਾ ਮੁਹੱਈਆ ਕਰਵਾਉਣਾ ਹੈ।