03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਮਾਨਸਾ ਵਿਚ ਨੌਜਵਾਨਾਂ ਵਲੋਂ ਹੰਗਾਮਾ ‘ਚੰਨੀ-ਚੰਨੀ’ ਹੋਣ ’ਤੇ ਵੜਿੰਗ ਨੇ ਵੀ ਚੰਨੀ ਜ਼ਿੰਦਾਬਾਦ ਦੇ ਨਾਅਰੇ ਲਗਾਏ

ਬਲਵਿੰਦਰ ਸਿੰਘ ਧਾਲੀਵਾਲ/ ਰਾਵਿੰਦਰ ਸਿੰਘ ਰਵੀ ਮਾਨਸਾ, 2 ਅਗਸਤ-‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਇਥੇ ਗੋਲਡਨ ਪਾਮ ਰਿਜ਼ਾਰਟ ਵਿਖੇ ਸਥਿਤੀ ਉਦੋਂ ਗੰਭੀਰ ਹੋ ਗਈ ਜਦੋਂ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਸ਼ਣ ਦੇਣਾ ਸ਼ੁਰੂ ਕੀਤਾ ਤਾਂ ਕੁਝ ਨੌਜਵਾਨਾਂ ਨੇ ਪਹਿਲਾਂ ਰਾਜਾ ਵੜਿੰਗ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਅਤੇ ਫਿਰ ਸਟੇਜ ਦੇ ਦੋਵੇਂ ਪਾਸੇ ਤੋਂ 2 ਦਰਜਨ ਦੇ ਕਰੀਬ ਨੌਜਵਾਨਾਂ ਨੇ ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ ਦੇ ਨਾਅਰੇ ਸ਼ੁਰੂ ਕਰ ਦਿੱਤੇ। ਕੁਝ ਸਮਾਂ ਤਾਂ ਰਾਜਾ ਵੜਿੰਗ ਬੋਲੇ ਅਤੇ ਫਿਰ ਉਨ੍ਹਾਂ ਨੇ ਵੀ ਕਾਂਗਰਸ ਪਾਰਟੀ ਦੇ ਨਾਲ ਹੀ ਹਾਈਕਮਾਨ ਦੇ ਮੁੱਖ ਆਗੂਆਂ ਦੇ ਨਾਂਅ ਲੈ ਕੇ ਕੁਝ ਨਾਅਰੇ ਲਗਾਏ ਅਤੇ ਜਦੋਂ ਫਿਰ ਵੀ ਚੰਨੀ-ਚੰਨੀ ਹੁੰਦੀ ਰਹੀ ਤਾਂ ਵੜਿੰਗ ਨੇ ਖ਼ੁਦ ਚੰਨੀ ਜ਼ਿੰਦਾਬਾਦ ਦੇ ਨਾਅਰੇ ਲਗਾਏ।

Ad Position 21
No active advertisement
ਮਾਨਸਾ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਭੁਪੇਸ਼ ਬਘੇਲ। ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ। ਤਸਵੀਰ : ਸੇਮੀ ਮਾਨਸਾ 03-08-2026
ਬਲਵਿੰਦਰ ਸਿੰਘ ਧਾਲੀਵਾਲ/ ਰਾਵਿੰਦਰ ਸਿੰਘ ਰਵੀ ਮਾਨਸਾ, 2 ਅਗਸਤ-‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਇਥੇ ਗੋਲਡਨ ਪਾਮ ਰਿਜ਼ਾਰਟ ਵਿਖੇ ਸਥਿਤੀ ਉਦੋਂ ਗੰਭੀਰ ਹੋ ਗਈ ਜਦੋਂ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਸ਼ਣ ਦੇਣਾ ਸ਼ੁਰੂ ਕੀਤਾ ਤਾਂ ਕੁਝ ਨੌਜਵਾਨਾਂ ਨੇ ਪਹਿਲਾਂ ਰਾਜਾ ਵੜਿੰਗ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਅਤੇ ਫਿਰ ਸਟੇਜ ਦੇ ਦੋਵੇਂ ਪਾਸੇ ਤੋਂ 2 ਦਰਜਨ ਦੇ ਕਰੀਬ ਨੌਜਵਾਨਾਂ ਨੇ ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ ਦੇ ਨਾਅਰੇ ਸ਼ੁਰੂ ਕਰ ਦਿੱਤੇ। ਕੁਝ ਸਮਾਂ ਤਾਂ ਰਾਜਾ ਵੜਿੰਗ ਬੋਲੇ ਅਤੇ ਫਿਰ ਉਨ੍ਹਾਂ ਨੇ ਵੀ ਕਾਂਗਰਸ ਪਾਰਟੀ ਦੇ ਨਾਲ ਹੀ ਹਾਈਕਮਾਨ ਦੇ ਮੁੱਖ ਆਗੂਆਂ ਦੇ ਨਾਂਅ ਲੈ ਕੇ ਕੁਝ ਨਾਅਰੇ ਲਗਾਏ ਅਤੇ ਜਦੋਂ ਫਿਰ ਵੀ ਚੰਨੀ-ਚੰਨੀ ਹੁੰਦੀ ਰਹੀ ਤਾਂ ਵੜਿੰਗ ਨੇ ਖ਼ੁਦ ਚੰਨੀ ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਕ ਵਾਰ ਤਾਂ ਮਾਹੌਲ ਹੋਰ ਵੀ ਗਰਮਾ ਗਿਆ, ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਕੁਝ ਨੌਜਵਾਨਾਂ ਨੂੰ ਰੋਕਣ ਲੱਗੇ ਤਾਂ ਉਨ੍ਹਾਂ ਨਾਲ ਹੱਥੋਪਾਈ ਹੋ ਗਈ। ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਲੋਂ ਇਕ ਨੀਤੀ ਤਹਿਤ ਕਾਂਗਰਸ ਪਾਰਟੀ ਦੇ ਪ੍ਰੋਗਰਾਮਾਂ ’ਚ ਖ਼ਲਲ ਪਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਕਾਂਗਰਸੀ ਜੰਮਿਆ ਹੈ ਅਤੇ ਕਾਂਗਰਸ ’ਚ ਹੀ ਮਰੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਵਲੋਂ ਕਿਸੇ ਵੀ ਹਲਕੇ ਦਾ ਕੋਈ ਇੰਚਾਰਜ ਨਹੀਂ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਥਾ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤੀ ਸੀ ਪਰ ਇਸ ਵੇਲੇ ਕੋਈ ਹਲਕਾ ਇੰਚਾਰਜ ਨਹੀਂ। ਵੜਿੰਗ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨਹੀਂ ਹਾਰੀ ਸਗੋਂ ਉਹ ਆਗੂ ਹਾਰੇ ਸਨ, ਜਿਨ੍ਹਾਂ ਨੇ ਸਿਆਸਤ ਦਾ ਸੁੱਖ ਤਾਂ ਜ਼ਰੂਰ ਹੰਢਾਇਆ ਪਰ ਆਮ ਲੋਕਾਂ ਤੋਂ ਦੂਰੀ ਬਣਾਈ ਰੱਖੀ। ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ’ਤੇ ਲੱਗੀਆਂ ਹੋਈਆਂ ਹਨ ਪਰ ਉਨ੍ਹਾਂ ਦੇ ਨਾਪਾਕ ਇਰਾਦਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਗੁਜਰਾਤ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਕਾਰਜ ਕਰ ਰਹੀ ਹੈ, ਜਦਕਿ ਪੰਜਾਬ ’ਚ ‘ਆਪ’ ਦੀ ਸਰਕਾਰ ਮੁੜ ਲਿਆਉਣ ਭਾਜਪਾ ਯਤਨਸ਼ੀਲ ਹੈ, ਕਿਉਂਕਿ ਇਹ ਦੋਵੇਂ ਪਾਰਟੀਆਂ ਕਾਂਗਰਸ ਨੂੰ ਸੱਤਾ ਤੋਂ ਬਾਹਰ ਰੱਖਣ ਦੇ ਏਜੰਡੇ ਤਹਿਤ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ’ਚ ਥੋੜ੍ਹੇ ਬਹੁਤ ਮਤਭੇਦ ਆਉਣੇ ਸੁਭਾਵਿਕ ਹਨ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਦੇ ਆਦੇਸ਼ ਸਾਰੇ ਆਗੂਆਂ ਨੂੰ ਦੇ ਦਿੱਤੇ ਹਨ, ਜਿਸ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਰੇ ਆਗੂ ਜਲਦ ਇਕ ਮੰਚ ’ਤੇ ਨਜ਼ਰ ਆਉਣਗੇ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ 2027 ’ ਚ ਕਾਂਗਰਸ ਪਾਰਟੀ ਦੀ ਸਰਕਾਰ ਗਠਿਤ ਕਰਨ ਲਈ ਬੂਥ ਪੱਧਰ ’ਤੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰੋਗਰਾਮਾਂ ਨੂੰ ਰਾਜ ’ਚ ਚੰਗਾ ਹੁੰਗਾਰਾ ਮਿਲ ਰਿਹਾ ਹੈ। ਰੈਲੀ ਨੂੰ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਹਿਨਾ ਕਾਵੜੇ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੇ ਰਾਜ ਕੁਮਾਰ ਵੇਰਕਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਬਿਕਰਮ ਸਿੰਘ ਮੋਫਰ, ਰਣਵੀਰ ਕੌਰ ਮੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਮਨ ਸਿੰਗਲਾ ਢੈਪਈ, ਬਲਵੀਰ ਸਿੰਘ ਦੰਦੀਵਾਲ, ਅਮਰੀਕ ਸਿੰਘ ਝੁਨੀਰ, ਰਾਮ ਸਿੰਘ ਸਰਦੂਲਗੜ੍ਹ, ਪ੍ਰਿਤਪਾਲ ਸਿੰਘ ਡਾਲੀ, ਬਲਵਿੰਦਰ ਨਾਰੰਗ, ਚਮਕੌਰ ਸਿੰਘ ਸਿੱਧੂ, ਡਾ. ਮਨਜੀਤ ਸਿੰਘ ਰਾਣਾ, ਐਡਵੋਕੇਟ ਅਮਰਿੰਦਰ ਸਿੰਘ ਚਹਿਲ, ਅੰਮ੍ਰਿਤਪਾਲ ਸਿੰਘ ਕੂਕਾ, ਬੀਰਇੰਦਰ ਸਿੰਘ ਧਾਲੀਵਾਲ, ਸੁਰੇਸ਼ ਕੁਮਾਰ ਨੰਦਗੜ੍ਹੀਆ, ਬਲਕਰਨ ਸਿੰਘ ਬੱਲੀ, ਸਤਪਾਲ ਸਿੰਘ ਮੂਲੇਵਾਲਾ, ਰਣਜੀਤ ਸਿੰਘ ਦੋਦੜਾ ਆਦਿ ਹਾਜ਼ਰ ਸਨ। ਬਲਕੌਰ ਸਿੰਘ ਸਿੱਧੂ ਵੀ ਗੁੱਭ-ਗੁਭਾਹਟ ਕੱਢ ਕੇ ਤੁਰਦੇ ਬਣੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਪਾਰਟੀ ਦੀ ਲੀਡਰਸ਼ਿਪ ਦੀ ਆਮਦ ਤੋਂ ਬਾਅਦ ਹੀ ਆਏ ਅਤੇ ਆਪਣਾ ਭਾਸ਼ਣ ਦੇ ਕੇ ਪਹਿਲਾਂ ਹੀ ਚਲੇ ਗਏ। ਉਨ੍ਹਾਂ ਕਿਹਾ ਕਿ ਜਿਥੇ ਮੇਰਾ ਪੁੱਤਰ ਮਾਨਸਾ ਹਲਕੇ ਤੋਂ 63 ਹਜ਼ਾਰ ਵੋਟਾਂ ਨਾਲ ਹਾਰ ਗਿਆ, ਉਥੇ ਉਹ ਜ਼ਿੰਦਗੀ ਦੀ ਲੜਾਈ ਵੀ ਹਾਰ ਗਿਆ। ਰਾਜਾ ਵੜਿੰਗ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਸਪਸ਼ਟ ਕਿਹਾ ਕਿ ਪ੍ਰਧਾਨ ਜੀ ਹਰੇਕ ਨੂੰ ਥਾਪੀ ਨਾ ਦਿਓ, ਸਗੋਂ ਹਰ ਹਲਕੇ ’ਚ ਇਕ ਜਣੇ ਨੂੰ ਮੂਹਰੇ ਲਗਾਓ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਨੂੰ ਕਿਸੇ ਤੋਂ ਕਾਂਗਰਸੀ ਹੋਣ ਦੀ ਸਰਟੀਫਿਕੇਟ ਲੈਣ ਦੀ ਲੋੜ ਨਹੀਂ, ਕਿਉਂਕਿ ਅਸੀਂ ਪੀੜੀ ਦਰ ਪੀੜੀ ਕਾਂਗਰਸ ਨਾਲ ਜੁੜੇ ਹੋਏ ਹਾਂ। ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਟਕਸਾਲੀ ਪਰਿਵਾਰ ਦੀ ਕੋਈ ਵੀ ਨਸਲਕੁਸ਼ੀ ਨਹੀਂ ਕਰ ਸਕਦਾ। ਬਲਕੌਰ ਸਿੰਘ ਨੇ ਆਖਿਆ ਕਿ ਸਾਡੇ ਕਹੇ ਤੋਂ ਪਾਰਟੀ ਨੇ ਇਕ ਬੂਥ ਏਜੰਟ ਨਹੀਂ ਲਗਾਇਆ ਅਤੇ ਨਾ ਹੀ ਬਲਾਕ ਸੰਮਤੀ ਤੱਕ ਦੀ ਟਿਕਟ ਦਿੱਤੀ। ਉਨ੍ਹਾਂ ਦਾ ਇਸ਼ਾਰਾ ਰਾਜਾ ਵੜਿੰਗ ਵੱਲ ਸੀ। ਦੱਸਣਯੋਗ ਹੈ ਕਿ ਉਨ੍ਹਾਂ ਦੀ ਆਮਦ ਤੇ ਜਾਣ ਸਮੇਂ ਕੁਝ ਨੌਜਵਾਨਾਂ ਨੇ ਸਿੱਧੂ ਮੂਸੇਵਾਲਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਨੇੜਿਓਂ 10 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਅਗਲੀ ਖ਼ਬਰ ਲੁਧਿਆਣਾ ਬਣਿਆ ਸੂਬੇ ਦਾ ਸਭ ਤੋਂ ਵੱਧ 16 ਸਕੂਲ ਆਫ਼ ਐਮੀਨੈਂਸ ਵਾਲਾ ਜ਼ਿਲ੍ਹਾ ਮੁੱਖ ਮੰਤਰੀ ਮਾਨ ਵਲੋਂ ਕਿਦਵਈ ਨਗਰ ਤੇ ਮਿਲ...
Ad Position 24
No active advertisement