ਅਜਨਾਲਾ ਨੇੜਿਓਂ 10 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ
ਅਜਨਾਲਾ/ ਗੱਗੋਮਾਹਲ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਸੂਫ਼ੀਆਂ ਨੇੜਿਓਂ ਇਕ ਕਿਸਾਨ ਦੇ ਖੇਤਾਂ ਵਿਚੋਂ 10 ਕਿੱਲੋ ਤੋਂ ਵਧੇਰੇ ਹੈਰੋਇਨ ਬਰਾਮਦ ਹੋਈ ਹੈ, ਜਿਸ ਨੂੰ ਕਬਜ਼ੇ ਵਿਚ ਲੈ ਕੇ ਰਮਦਾਸ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਕੁਝ ਲੋਕਾਂ ਵਲੋਂ ਇਕ ਖੇਤ ਵਿਚ ਪੀਲੇ ਰੰਗ ਦੀ ਟੇਪ ਵਿਚ ਲਪੇਟੇ ਵੱਡੇ ਪੈਕਟ ਦੇਖੇ, ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ।
ਅਜਨਾਲਾ/ ਗੱਗੋਮਾਹਲ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਸੂਫ਼ੀਆਂ ਨੇੜਿਓਂ ਇਕ ਕਿਸਾਨ ਦੇ ਖੇਤਾਂ ਵਿਚੋਂ 10 ਕਿੱਲੋ ਤੋਂ ਵਧੇਰੇ ਹੈਰੋਇਨ ਬਰਾਮਦ ਹੋਈ ਹੈ, ਜਿਸ ਨੂੰ ਕਬਜ਼ੇ ਵਿਚ ਲੈ ਕੇ ਰਮਦਾਸ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਕੁਝ ਲੋਕਾਂ ਵਲੋਂ ਇਕ ਖੇਤ ਵਿਚ ਪੀਲੇ ਰੰਗ ਦੀ ਟੇਪ ਵਿਚ ਲਪੇਟੇ ਵੱਡੇ ਪੈਕਟ ਦੇਖੇ, ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ ਥਾਣਾ ਰਮਦਾਸ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਜਦ ਉਕਤ ਪੈਕੇਟਾਂ ਦੀ ਜਾਂਚ ਕੀਤੀ ਗਈ ਤਾਂ ਵੱਡੇ ਪੈਕੇਟਾਂ ਵਿਚੋਂ 10 ਛੋਟੇ ਪੈਕੇਜ ਮਿਲੇ। ਜਦੋਂ ਉਕਤ ਸ਼ੱਕੀ ਪੈਕਟਾਂ ਨੂੰ ਖ਼ੋਲ ਗਿਆ ਤਾਂ ਉਸ ਵਿਚੋਂ ਲਗਭਗ 10 ਕਿੱਲੋ 460 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਨੇੜਿਓਂ ਹੀ ਇਕ ਮੋਟਰਸਾਈਕਲ ਵੀ ਬਰਾਮਦ ਹੋਇਆ। ਉਪਰੰਤ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਨੇੜਲੇ ਖੇਤਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਉਥੋਂ ਕੋਈ ਹੋਰ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਇਹ ਵੀ ਪਤਾ ਲੱਗਾ ਕਿ ਪਾਕਿਸਤਾਨ ਤੋਂ ਇਹ ਹੈਰੋਇਨ ਡਰੋਨ ਰਾਹੀਂ ਇਥੇ ਸੁੱਟੀ ਗਈ ਸੀ ਅਤੇ ਇਸ ਹੈਰੋਇਨ ਨੂੰ ਚੁੱਕਣ ਲਈ ਪਿੰਡ ਸੂਫ਼ੀਆਂ ਦੇ ਤਿੰਨ ਤਸਕਰ ਰਾਜਾ, ਅਭੀ ਤੇ ਗੋਰਾ ਆਏ ਸੀ, ਜੋ ਕਿ ਪੁਲਿਸ ਪਾਰਟੀ ਨੂੰ ਸਾਹਮਣੇ ਆਉਂਦੀ ਦੇਖ ਮੌਕੇ ’ਤੇ ਆਪਣਾ ਮੋਟਰਸਾਈਕਲ ਸੁੱਟ ਕੇ ਫ਼ਰਾਰ ਹੋ ਗਏ। ਰਮਦਾਸ ਪੁਲਿਸ ਵਲੋਂ ਉਕਤ ਤਿੰਨਾਂ ਨਸ਼ਾ ਤਸਕਰਾਂ ਖ਼ਿਲਾਫ਼ ਮੁਕੱਦਮਾ ਦਰਜ਼ ਕਰਨ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ।