03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬੰਦੀ ਸਿੰਘਾਂ ਤੇ ਸ਼ਹੀਦ ਪਰਿਵਾਰਾਂ ਨੂੰ ਚੋਣਾਂ ਵਿਚ ਜ਼ਰੂਰ ਨੁਮਾਇੰਦਗੀ ਮਿਲੇ-ਗਿਆਨੀ ਹਰਪ੍ਰੀਤ ਸਿੰਘ ਪਿੰਡ ਪੰਜੋਲੀ ਕਲਾਂ ਵਿਖੇ ਪੰਥਕ ਏਕਤਾ ਸਮਾਗਮ

ਜਖਵਾਲੀ (ਸ੍ਰੀ ਫ਼ਤਿਹਗੜ੍ਹ ਸਾਹਿਬ), 2 ਅਗਸਤ (ਨਿਰਭੈ ਸਿੰਘ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਪਿੰਡ ਪੰਜੋਲੀ ਕਲਾਂ ਵਿਖੇ ਪੰਥਕ ਏਕਤਾ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਵਿਚ ਵੱਖ-ਵੱਖ ਪੰਥਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 03-08-2026
ਜਖਵਾਲੀ (ਸ੍ਰੀ ਫ਼ਤਿਹਗੜ੍ਹ ਸਾਹਿਬ), 2 ਅਗਸਤ (ਨਿਰਭੈ ਸਿੰਘ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਪਿੰਡ ਪੰਜੋਲੀ ਕਲਾਂ ਵਿਖੇ ਪੰਥਕ ਏਕਤਾ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਵਿਚ ਵੱਖ-ਵੱਖ ਪੰਥਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਪੰਥ ਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਭਾਈ ਜਸਵੰਤ ਸਿੰਘ ਖਾਲੜਾ ਨਾਲ ਜੁੜੇ ਮੁੱਦੇ ਅਤੇ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੇ ਮਾਮਲੇ ਵੀ ਚਰਚਾ ਦਾ ਕੇਂਦਰ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸਾਂਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪ੍ਰੋ. ਮਹਿੰਦਰਪਾਲ ਸਿੰਘ, ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ, ਕੌਮੀ ਇਨਸਾਫ ਮੋਰਚੇ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ, ਮਿਸਲ ਸਤਲੁਜ ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਸਹੌਲੀ, ਪੰਥਕ ਵਿਦਵਾਨ ਹਮੀਰ ਸਿੰਘ , ਸਿੱਖ ਚਿੰਤਕ ਮਾਲਵਿੰਦਰ ਸਿੰਘ ਮਾਲੀ ਨੇ ਸਿੱਖ ਕੌਮ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ।ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਬੰਦੀ ਸਿੰਘਾਂ ਦੇ ਪਰਿਵਾਰਾਂ ਅਤੇ ਕੌਮ ਲਈ ਸ਼ਹੀਦੀਆਂ ਦੇਣ ਵਾਲੇ ਪਰਿਵਾਰਾਂ ਨੂੰ ਵੀ ਨੁਮਾਇੰਦਗੀ ਦਾ ਮੌਕਾ ਮਿਲਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਭਾਵਨਾਵਾਂ ਦਾ ਸਨਮਾਨ ਕੀਤਾ ਜਾ ਸਕੇ। ਉਪਰੰਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਵਿਖੇ ਕੌਮ ਦੇ ਮਹਾਨ ਸ਼ਹੀਦਾਂ ਦੀਆਂ ਤਸਵੀਰਾਂ ਸ਼ਸ਼ੋਭਿਤ ਕੀਤੀਆਂ ਗਈਆਂ।ਇਸ ਮੌਕੇ ਹਰਬੰਸ ਸਿੰਘ ਮੰਝਪੁਰ, ਅਮਰੀਕ ਸਿੰਘ ਸ਼ਾਹਪੁਰ, ਜੱਸਾ ਸਿੰਘ ਆਹਲੂਵਾਲੀਆ, ਜਰਨੈਲ ਸਿੰਘ ਕਰਤਾਰਪੁਰ, ਨਰਿੰਦਰ ਸਿੰਘ ਟਿਵਾਣਾ, ਰਣਧੀਰ ਸਿੰਘ ਰੱਖੜਾ, ਦਿਲਬਾਗ ਸਿੰਘ ਬਧੌਛੀ, ਮਹਿੰਦਰਜੀਤ ਸਿੰਘ ਖਰੌੜੀ, ਬਾਬਾ ਬਖ਼ਸ਼ੀਸ਼ ਸਿੰਘ, ਸੁਰਿੰਦਰ ਸਿੰਘ ਸੁਹਾਗਹੇੜੀ, ਅਮਨਿੰਦਰ ਸਿੰਘ ਤੁੜ, ਮਨਜੀਤ ਸਿੰਘ ਚਹਿਲ, ਰਣਧੀਰ ਸਿੰਘ ਨਲੀਨਾ, ਉਪਜੀਤ ਸਿੰਘ ਬਰਾੜ, ਗੁਰਦੇਵ ਸਿੰਘ ਭਮਾਰਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 136 ਏਡਿਡ ਕਾਲਜਾਂ ਦੇ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸੇ ਅਗਲੀ ਖ਼ਬਰ ਪੁਲਿਸ ਜ਼ਿਲ੍ਹਾ ਬਟਾਲਾ ਅੰਦਰ ਹੁਣ ਤੱਕ ਵਾਪਰੀਆਂ ਘਟਨਾਵਾਂ
Ad Position 24
No active advertisement