136 ਏਡਿਡ ਕਾਲਜਾਂ ਦੇ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸੇ
ਅੰਮਿਤਸਰ 2 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਕਾਰਜਕਾਰਨੀ ਦੀ ਹੰਗਾਮੀ ਮੀਟਿੰਗ ‘ਚ ਉਚੇਰੀ ਸਿੱਖਿਆ ਵਿਭਾਗ ਵਲੋਂ ਏਡਿਡ ਕਾਲਜ ਅਧਿਆਪਕਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹ ਦੀ ਗ੍ਰਾਂਟ ਜਾਰੀ ਨਾ ਕਰਨ ਦੇ ਰੋਸ ਵਜੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ। ਪੀ.
ਅੰਮਿਤਸਰ 2 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਕਾਰਜਕਾਰਨੀ ਦੀ ਹੰਗਾਮੀ ਮੀਟਿੰਗ ‘ਚ ਉਚੇਰੀ ਸਿੱਖਿਆ ਵਿਭਾਗ ਵਲੋਂ ਏਡਿਡ ਕਾਲਜ ਅਧਿਆਪਕਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹ ਦੀ ਗ੍ਰਾਂਟ ਜਾਰੀ ਨਾ ਕਰਨ ਦੇ ਰੋਸ ਵਜੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ। ਪੀ.ਸੀ.ਸੀ.ਟੀ.ਯੂ. ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ 136 ਏਡਿਡ ਕਾਲਜਾਂ ਦੇ ਅਧਿਆਪਕ ਪਿਛਲੇ ਪੰਜ ਮਹੀਨਿਆਂ ਤੋਂ ਆਪਣੀ ਮਹੀਨਾਵਾਰ ਮਿਲਣ ਵਾਲੀ ਰੈਗੂਲਰ ਤਨਖ਼ਾਹ ਲਈ ਤਰਸ ਰਹੇ ਹਨ। ਉਨ੍ਹਾਂ ਦੱਸਿਆ ਕਿ ਉਚੇਰੀ ਸਿੱਖਿਆ ਅਤੇ ਵਿੱਤ ਵਿਭਾਗ ‘ਆਪ’ ਸਰਕਾਰ ਦੇ ਸਮੁੱਚੇ ਕਾਰਜਕਾਲ ਦੌਰਾਨ ਏਡਿਡ ਕਾਲਜਾਂ ਨੂੰ ਤਨਖ਼ਾਹ ਦੀ ਗ੍ਰਾਂਟ ਦਾ ਭੁਗਤਾਨ ਸਮੇਂ ਸਿਰ ਕਰਨ ‘ਚ ਪੂਰੀ ਤਰ੍ਹਾਂ ਅਸਫ਼ਲ ਰਹੇ ਹਨ, ਜਿਸ ਕਾਰਨ ਇਨ੍ਹਾਂ ਕਾਲਜਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਆਪਣੇ ਘਰ ਦੇ ਗੁਜ਼ਾਰੇ ਲਈ ਮਹੀਨਿਆਂ ਬੱਧੀ ਤਨਖ਼ਾਹ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਮਹੀਨਿਆਂ ਦੀ ਜੱਦੋਜਹਿਦ ਤੋਂ ਬਾਅਦ ਪਿਛਲੇ 4 ਦਿਨਾਂ ਤੋਂ 92 ਏਡਿਡ ਕਾਲਜਾਂ ਦੀ ਮਾਰਚ ਤੋਂ ਜੂਨ ਤੱਕ ਦੀ ਤਨਖ਼ਾਹ ਦੀ ਗ੍ਰਾਂਟ ਦਾ ਲਗਭਗ 73 ਕਰੋੜ 62 ਲੱਖ ਦਾ ਬਿਲ ਖਜ਼ਾਨਾ ਦਫ਼ਤਰ ‘ਚ ਜਮ੍ਹਾ ਪਿਆ ਹੈ ਪਰ ਸਰਕਾਰ ਵਲੋਂ ਜਾਣਬੁੱਝ ਕੇ ਇਸ ਨੂੰ ਰਿਲੀਜ਼ ਨਹੀਂ ਕੀਤਾ ਜਾ ਰਿਹਾ। ਪੀ.ਸੀ.ਸੀ.ਟੀ.ਯੂ. ਦੇ ਸੂਬਾਈ ਪ੍ਰਧਾਨ ਡਾ. ਸੁਰਜੀਤ ਸਿੰਘ ਧਾਲੀਵਾਲ ਅਤੇ ਸਕੱਤਰ ਬੀ. ਬੀ. ਯਾਦਵ ਤੇ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਦੀ ਕੌਮੀ ਜਥੇਬੰਦੀ ਏਆਈਫਕਟੋ ਦੇ ਨੈਸ਼ਨਲ ਸੈਕਟਰੀ ਡਾ. ਵਿਨੇ ਸੋਫਤ ਨੇ ਸਾਂਝੇ ਬਿਆਨ ‘ਚ ‘ਆਪ’ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਸਰਕਾਰ ਵਲੋਂ ਸੂਬੇ ਦੇ ਲੱਖਾਂ ਵਿਦਿਆਰਥੀਆਂ ਦੀ ਬੌਧਿਕ ਅਗਵਾਈ ਕਰ ਰਹੇ ਏਡਿਡ ਕਾਲਜਾਂ ਦੇ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਤਨਖ਼ਾਹ ਦੀ ਗ੍ਰਾਂਟ ਨਾ ਜਾਰੀ ਕੀਤੀ ਗਈ ਤਾਂ ਰਾਜ ਭਰ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕ ਅਤੇ ਵਿਦਿਆਰਥੀ ਸੂਬਾ ਸਰਕਾਰ ਦੀ ਬੇਹੱਦ ਮਾੜੀ ਕਾਰਗੁਜ਼ਾਰੀ ਅਤੇ ਅਸਤੁੰਲਿਤ ਸਿੱਖਿਆ ਨੀਤੀਆਂ ਦਾ ਮਿਲ ਕੇ ਪਾਜ ਉਧੇਨੜਗੇ।