03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੇਪਰ ਲੀਕ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦਾ ਮਾਮਲਾ ਸੁਪਰੀਮ ਕੋਰਟ ਵਲੋਂ ਪੁਲਿਸ ਕਾਰਵਾਈ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈ ਅੱਜ

ਨਵੀਂ ਦਿੱਲੀ, 2 ਅਗਸਤ (ਏਜੰਸੀ)-ਸੁਪਰੀਮ ਕੋਰਟ ਸੋਮਵਾਰ ਨੂੰ ਉਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ, ਜਿਨ੍ਹਾਂ ’ਚ ਹਾਲ ਹੀ ’ਚ ਪ੍ਰੀਖਿਆਵਾਂ ’ਚ ਗੜਬੜੀ ਤੇ ਨੀਟ ਪੇਪਰ ਲੀਕ ਖ਼ਿਲਾਫ਼ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਤਸ਼ੱਦਦ ਦਾ ਦੋਸ਼ ਲਗਾਇਆ ਗਿਆ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਤੇ ਵੀ.

Ad Position 21
No active advertisement
ਅਜੀਤ ਡੈਸਕ 03-08-2026
ਨਵੀਂ ਦਿੱਲੀ, 2 ਅਗਸਤ (ਏਜੰਸੀ)-ਸੁਪਰੀਮ ਕੋਰਟ ਸੋਮਵਾਰ ਨੂੰ ਉਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ, ਜਿਨ੍ਹਾਂ ’ਚ ਹਾਲ ਹੀ ’ਚ ਪ੍ਰੀਖਿਆਵਾਂ ’ਚ ਗੜਬੜੀ ਤੇ ਨੀਟ ਪੇਪਰ ਲੀਕ ਖ਼ਿਲਾਫ਼ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਤਸ਼ੱਦਦ ਦਾ ਦੋਸ਼ ਲਗਾਇਆ ਗਿਆ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਤੇ ਵੀ. ਮੋਹਨਾ ਦਾ ਬੈਂਚ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਅਦਾਲਤ ਨੇ ਸੰਕੇਤ ਦਿੱਤਾ ਸੀ ਕਿ ਉਹ ਪ੍ਰਦਰਸ਼ਨਕਾਰੀਆਂ ਤੇ ਪੈਲੇਟ ਗੰਨ ਨਾਲ ਜ਼ਖਮੀ ਹੋਏ ਲੋਕਾਂ ਦੇ ਦੋਸ਼ਾਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ’ਚ ਇਕ ‘ਸਿਟ’ ਬਣਾ ਸਕਦੀ ਹੈ। ਨਾਲ ਹੀ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਪੁਲਿਸ ਕਰਮਚਾਰੀਆਂ ’ਤੇ ਹਮਲੇ ਵਿਦਿਆਰਥੀਆਂ ਨੇ ਕੀਤੇ ਸਨ, ਜਾਂ ਕੁਝ ਸ਼ਰਾਰਤੀ ਤੱਤਾਂ ਨੇ। ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਰਾਜਾਂ ਨੂੰ ਪ੍ਰਦਰਸ਼ਨਕਾਰੀਆਂ ਖਿਲਾਫ਼ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ ਤੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਇਸ ਸ਼ਰਤ ’ਤੇ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ ਸੀ ਕਿ ਉਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਉੱਤਰ-ਪੱਛਮੀ ਭਾਰਤ ਵਿਚ 8 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਿਦਿਆਰਥੀਆਂ ਨੂੰ ਮੁਆਫ਼ ਕਰਨ ਦੀ ਗੱਲ ਕਰਦੇ ਹਨ ਪਰ ਸਰਕਾਰ ਨੂੰ ਨਿਆਂ ਤੇ ਮੁਆਫੀ ਦੇਣੀ ਚਾਹੀਦੀ ਹੈ-ਰਾਹੁਲ
Ad Position 24
No active advertisement