02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਕਫ਼ ਬੋਰਡ ਦੇ ਮੁਲਾਜ਼ਮਾਂ ’ਤੇ ਹਮਲਾ ਕਰਨ ਦੇ ਮਾਮਲੇ ’ਚ ਪੰਜ ਖ਼ਿਲਾਫ਼ ਕੇਸ ਦਰਜ

ਲੁਧਿਆਣਾ , 2 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਹੈਬੋਵਾਲ ਦੀ ਪੁਲਿਸ ਨੇ ਵਕਫ਼ ਬੋਰਡ ਦੇ ਮੁਲਾਜ਼ਮਾਂ ‘ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਪੁਲਿਸ ਵਲੋਂ ਇਹ ਕਾਰਵਾਈ ਬੋਰਡ ਦੇ ਅਧਿਕਾਰੀ ਪਰਮਜੀਤ ਸਿੰਘ ਦੀ ਸ਼ਿਕਾਇਤ ‘ ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮਨਪ੍ਰੀਤ ਸਿੰਘ , ਹਰਜੀਤ ਸਿੰਘ ਚੀਮਾ , ਨਰਿੰਦਰ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਪਵਨ , ਮਾਨ ਉਰਫ਼ ਬਬਲਾ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 03-08-2026
ਲੁਧਿਆਣਾ , 2 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਹੈਬੋਵਾਲ ਦੀ ਪੁਲਿਸ ਨੇ ਵਕਫ਼ ਬੋਰਡ ਦੇ ਮੁਲਾਜ਼ਮਾਂ ‘ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਪੁਲਿਸ ਵਲੋਂ ਇਹ ਕਾਰਵਾਈ ਬੋਰਡ ਦੇ ਅਧਿਕਾਰੀ ਪਰਮਜੀਤ ਸਿੰਘ ਦੀ ਸ਼ਿਕਾਇਤ ‘ ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮਨਪ੍ਰੀਤ ਸਿੰਘ , ਹਰਜੀਤ ਸਿੰਘ ਚੀਮਾ , ਨਰਿੰਦਰ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਪਵਨ , ਮਾਨ ਉਰਫ਼ ਬਬਲਾ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਹਲਕਾ ਕਾਨੂੰਗੋ ਜਸਵੀਰ ਸਿੰਘ ਨਾਲ ਪਿੰਡ ਜੱਸੀਆਂ ਵਿਚ ਵਕਫ਼ ਬੋਰਡ ਦੀ ਜ਼ਮੀਨ ‘ ਤੇ ਕਬਜ਼ਾ ਲੈਣ ਲਈ ਗਏ ਸਨ ਤਾਂ ਉਕਤ ਕਥਿਤ ਦੋਸ਼ੀਆਂ ਨੇ ਉਨ੍ਹਾਂ ‘ ਤੇ ਹਮਲਾ ਕਰ ਦਿੱਤਾ , ਜਿਸ ਦੇ ਸਿੱਟੇ ਵਜੋਂ ਉਨ੍ਹਾਂ ਦੇ ਇਕ ਮੁਲਾਜ਼ਮ ਮੁਹੰਮਦ ਅਦਨਾਨ ਦੇ ਸੱਟਾਂ ਲੱਗੀਆਂ । ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ । ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ । ਸ਼ੱਕੀ ਹਾਲਾਤਾਂ ਵਿਚ ਨੌਜਵਾਨ ਦੀ ਲਾਸ਼ ਬਰਾਮਦ ਲੁਧਿਆਣਾ , 2 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਸਥਾਨਕ ਬੰਦਾ ਬਹਾਦਰ ਨਗਰ ਸਥਿਤ ਇਕ ਪਾਰਕ ਵਿਚ ਸ਼ੱਕੀ ਹਾਲਾਤਾਂ ਵਿਚ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ । ਮਿ੍ਤਕ ਦੀ ਸ਼ਨਾਖ਼ਤ ਮਨੀ ਵਜੋਂ ਕੀਤੀ ਗਈ ਹੈ । ਉਸ ਦੀ ਉਮਰ 21 ਸਾਲ ਦੇ ਕਰੀਬ ਸੀ ਅਤੇ ਉਹ ਸੁਖਦੇਵ ਨਗਰ ਦਾ ਰਹਿਣ ਵਾਲਾ ਸੀ । ਮਨੀ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਮਨੀ ਸ਼ੁੱਕਰਵਾਰ ਨੂੰ ਘਰੋਂ ਗਿਆ ਸੀ , ਪਰ ਵਾਪਸ ਨਹੀਂ ਆਇਆ । ਪਰਿਵਾਰ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ । ਉਸ ਪਾਸ ਫ਼ੋਨ ਵੀ ਨਹੀਂ ਸੀ । ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਨੀ ਕੋਈ ਨਸ਼ਾ ਨਹੀਂ ਕਰਦਾ ਸੀ । ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ ।
Ad Position 22
No active advertisement
ਪਿਛਲੀ ਖ਼ਬਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਅਤੇ ਪੰਜਾਬੀ ਯੂਨੀਵਰਸਿਟੀ ਵਿਚਾਲੇ ਅਹਿਮ ਸਮਝੌਤਾ ਅਗਲੀ ਖ਼ਬਰ ਘਰੇਲੂ ਕਲੇਸ਼ ਤੋਂ ਦੁਖੀ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
Ad Position 24
No active advertisement