ਕੰਪਿਊਟਰ ਅਧਿਆਪਕਾਂ ਵਲੋਂ ‘ਆਪ’ ਸਰਕਾਰ ਦਾ ਸਾਲ 2022 ਦਾ ਚੋਣ ਮਨੋਰਥ ਪੱਤਰ ਫੂਕਣ ਦਾ ਐਲਾਨ
ਖੰਨਾ, 2 ਅਗਸਤ (ਹਰਜਿੰਦਰ ਸਿੰਘ ਲਾਲ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ) ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਰੋਹ ਮੌਕੇ ਫਿਰੋਜ਼ਪੁਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਅਤੇ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦੀ ਅਗਵਾਈ ਹੇਠ ਹੋਣ ਵਾਲੇ ਇਸ ਐਕਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ 2022 ਦੇ ਚੋਣ ਮਨੋਰਥ ਪੱਤਰ ਨੂੰ ਫੂਕ ਕੇ ਸਰਕਾਰ ਦੇ ਝੂਠੇ ਵਾਅਦਿਆਂ ਖ਼ਿਲਾਫ਼ ਰੋਸ ਜਤਾਇਆ ਜਾਵੇਗਾ ਅ ਤੇ ਆਮ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਤੋਂ ਜਾਣੂ ਕਰਵਾਇਆ ਜਾਵੇਗਾ।
ਜ
ਜਾਣਕਾਰੀ ਦਿੰਦੇ ਹੋਏ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਆਗੂ। ਤਸਵੀਰ : ਸੋਨੀ ਗਿੱਲ
03-08-2026
ਖੰਨਾ, 2 ਅਗਸਤ (ਹਰਜਿੰਦਰ ਸਿੰਘ ਲਾਲ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ) ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਰੋਹ ਮੌਕੇ ਫਿਰੋਜ਼ਪੁਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਅਤੇ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦੀ ਅਗਵਾਈ ਹੇਠ ਹੋਣ ਵਾਲੇ ਇਸ ਐਕਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ 2022 ਦੇ ਚੋਣ ਮਨੋਰਥ ਪੱਤਰ ਨੂੰ ਫੂਕ ਕੇ ਸਰਕਾਰ ਦੇ ਝੂਠੇ ਵਾਅਦਿਆਂ ਖ਼ਿਲਾਫ਼ ਰੋਸ ਜਤਾਇਆ ਜਾਵੇਗਾ ਅ ਤੇ ਆਮ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਵਿਰੋਧ ਪ੍ਰਦਰਸ਼ਨ ਵਿਚ ਹੋਰ ਵੀ ਕਈ ਭਰਾਤਰੀ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ । ਐਸੋਸੀਏਸ਼ਨ ਦੇ ਅਹੁਦੇਦਾਰਾਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ ਸੋਢੀ, ਮਨੀਸ਼ ਮੁੱਦਕੀ, ਮਿੰਟੂ ਥੌਮਸ, ਵਿਕਾਸ ਛਾਬੜਾ, ਮੋਹਨ ਲਾਲ, ਗੁਰਬਖਸ਼ ਸਿੰਘ, ਰਮਿਤ ਨਾਰੰਗ, ਬਲਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੌਰਵ, ਗੁਰਦੀਪ ਸਿੰਘ, ਮਨਦੀਪ ਕੌਰ, ਆਸ਼ਾ, ਸਾਰੀਕਾ, ਗੀਤੂ ਬਾਲਾ, ਮੋਨਿਕਾ, ਯੋਗਿਤਾ, ਲੱਕੀ ਕਥੂਰੀਆ, ਕੁਲਵਿੰਦਰ ਕੌਰ, ਸੋਨੀਆ ਸੇਠੀ, ਕੰਚਨ, ਹਰਦੀਪ ਕੌਰ, ਜੋਤੀ, ਸੁਖਜਿੰਦਰ ਪਾਲ ਕੌਰ, ਵਿਸ਼ਾਲ ਚਲਾਣਾ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ 21 ਸਾਲ ਪਹਿਲਾਂ ਹੋਈ ਸੀ ਅਤੇ 2011 ਵਿਚ ਉਨ੍ਹਾਂ ਨੂੰ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੀਤਾ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਅਤੇ ਲਾਭਾਂ ’ਤੇ ਵੱਡਾ ਡਾਕਾ ਮਾਰਿਆ ਹੈ।ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ‘ਆਪ’ ਪ੍ਰਧਾਨ ਅਮਨ ਅਰੋੜਾ ਦੇ ਨਾਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੋਈਆਂ ਦਰਜ਼ਨਾਂ ਮੀਟਿੰਗ ਦਾ ਨਤੀਜਾ ਸਿਫ਼ਰ ਰਿਹਾ ਹੈ।