02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹਰਭੁਪਿੰਦਰ ਸਿੰਘ ਲਾਡੀ ਦੇ ਨੌਜਵਾਨ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਜਵਾਨ ਪੁੱਤ ਦਾ ਚਲੇ ਜਾਣਾ ਮਾਪਿਆਂ ਲਈ ਅਸਹਿ ਤੇ ਅਕਹਿ ਸਦਮਾ-ਮੱਖਣ ਬਰਾੜ, ਲਵਲੀ ਘੋਲੀਆ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ, ਸਾਬਕਾ ਸਰਪੰਚ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਤੇ ਪਰਮਜੀਤ ਕੌਰ ਸੋਢੀ ਦਾ ਹੋਣਹਾਰ ਨੌਜਵਾਨ ਇਕਲੌਤਾ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਸੋਢੀ, ਜੋ ਬੀਤੀ 25 ਜੁਲਾਈ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅਖੰਡ ਪਾਠ ਦੇ ਭੋਗ ਉਪਰੰਤ ਨਹਿਰ ਵਾਲੀ ਗਊਸ਼ਾਲਾ ਬੱਧਨੀ ਕਲਾਂ (ਮੋਗਾ) ਵਿਖੇ ਹੋਈ ਅੰਤਿਮ ਅਰਦਾਸ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਤਾਦਾਦ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਜਿਥੇ ਅਮਨਇੰਦਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉਥੇ ਹਰਭੁਪਿੰਦਰ ਸਿੰਘ ਲਾਡੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਰਣਧੀਰ ਸਿੰਘ ਡੱਲਾ ਹਜ਼ੂਰੀ ਰਾਗੀ ਬੱਧਨੀ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀ ਜਥਿਆਂ ਨੇ ਵੈਰਾਗਮਈ ਕੀਰਤਨ ਕਰਦਿਆਂ ਜਿਥੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ, ਉਥੇ ਜੀਵਨ ਮੌਤ ਦੇ ਫ਼ਲਸਫ਼ੇ ‘ਤੇ ਵੀ ਚਾਨਣਾ ਪਾਇਆ।

Ad Position 21
No active advertisement
ਅਜੀਤ ਡੈਸਕ 03-08-2026
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ, ਸਾਬਕਾ ਸਰਪੰਚ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਤੇ ਪਰਮਜੀਤ ਕੌਰ ਸੋਢੀ ਦਾ ਹੋਣਹਾਰ ਨੌਜਵਾਨ ਇਕਲੌਤਾ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਸੋਢੀ, ਜੋ ਬੀਤੀ 25 ਜੁਲਾਈ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅਖੰਡ ਪਾਠ ਦੇ ਭੋਗ ਉਪਰੰਤ ਨਹਿਰ ਵਾਲੀ ਗਊਸ਼ਾਲਾ ਬੱਧਨੀ ਕਲਾਂ (ਮੋਗਾ) ਵਿਖੇ ਹੋਈ ਅੰਤਿਮ ਅਰਦਾਸ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਤਾਦਾਦ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਜਿਥੇ ਅਮਨਇੰਦਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉਥੇ ਹਰਭੁਪਿੰਦਰ ਸਿੰਘ ਲਾਡੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਰਣਧੀਰ ਸਿੰਘ ਡੱਲਾ ਹਜ਼ੂਰੀ ਰਾਗੀ ਬੱਧਨੀ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀ ਜਥਿਆਂ ਨੇ ਵੈਰਾਗਮਈ ਕੀਰਤਨ ਕਰਦਿਆਂ ਜਿਥੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ, ਉਥੇ ਜੀਵਨ ਮੌਤ ਦੇ ਫ਼ਲਸਫ਼ੇ ‘ਤੇ ਵੀ ਚਾਨਣਾ ਪਾਇਆ। ਸ੍ਰੀ ਦਰਬਾਰ ਸਾਹਿਬ ਸੱਚਖੰਡ ਸ੍ਰੀ ਅੰਮ੍ਰਿਤਸਰ ਦੇ ਅਰਦਾਸੀਏ ਸਿੰਘ ਭਾਈ ਪ੍ਰੇਮ ਸਿੰਘ ਨੇ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਨਮਿਤ ਅੰਤਿਮ ਅਰਦਾਸ ਕੀਤੀ। ਸ਼ਰਧਾਂਜਲੀ ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਕਰਦਿਆਂ ਹਰਪ੍ਰੀਤ ਸਿੰਘ ਲਵਲੀ ਘੋਲੀਆ ਨੇ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਹ ਜਿਥੇ ਉਘਾ ਸਮਾਜ ਸੇਵੀ ਸੀ, ਉਥੇ ਉਹ ਇਲਾਕੇ ਦਾ ਹਰਮਨ ਪਿਆਰਾ ਨੌਜਵਾਨ ਸੀ ਤੇ ਅੱਜ ਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਤੇ ਐਡਵੋਕੇਟ ਅਮਨਇੰਦਰ ਸਿੰਘ ਦਾ ਸਮੁੱਚੇ ਪੰਜਾਬ ਵਿਚ ਆਪਣਾ ਵਿਲੱਖਣ ਸਥਾਨ ਹੈ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਪਿਆਂ ਦੇ ਬੈਠਿਆਂ ਜਵਾਨ ਪੁੱਤ ਦਾ ਚਲੇ ਜਾਣਾ ਅਸਹਿ ਤੇ ਅਕਹਿ ਸਦਮਾ ਹੈ ਅਤੇ ਉਸ ਦੇ ਜਾਣ ਨਾਲ ਜਿਥੇ ਪਰਿਵਾਰ ਨੂੰ ਘਾਟਾ ਪਿਆ, ਉਥੇ ਸ਼੍ਰੋਮਣੀ ਅਕਾਲੀ ਦਲ ਤੇ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਹਰਪ੍ਰੀਤ ਸਿੰਘ ਲਵਲੀ ਘੋਲੀਆ ਨੇ ਵੱਖ-ਵੱਖ ਸ਼ਖ਼ਸੀਅਤਾਂ ਤੇ ਸੰਸਥਾਵਾਂ ਵਲੋਂ ਭੇਜੇ ਸ਼ੋਕ ਸੰਦੇਸ਼ ਵੀ ਪੜ੍ਹ ਕੇ ਸੁਣਾਏ। ਇਸ ਮੌਕੇ ਅਮਨਇੰਦਰ ਸਿੰਘ ਸੋਢੀ ਦੀ ਪਤਨੀ ਪੂਨਮ ਧਾਲੀਵਾਲ, ਇਕਬਾਲ ਕੌਰ, ਮਨਜੀਤ ਸਿੰਘ ਧਾਲੀਵਾਲ, ਰਜਿੰਦਰ ਕੌਰ, ਗੁਰਜੀਤ ਸਿੰਘ ਧਾਲੀਵਾਲ, ਜਸਦੀਪ ਸਿੰਘ, ਕੀਰਤਪ੍ਰੀਤ ਕੌਰ, ਸੁਰਜੀਤ ਸਿੰਘ ਸੰਨੀ ਗਿੱਲ, ਗੁਰਨਿਵਾਜ ਸਿੰਘ ਸੋਢੀ, ਸਦਾ ਕੌਰ, ਅਪਜਿੰਦਰ ਕੌਰ, ਕਰਨਲ ਜਗਮਿੰਦਰ ਸਿੰਘ ਸੋਢੀ, ਮਲਵਿੰਦਰ ਕੌਰ, ਐਡਵੋਕੇਟ ਕਰਮਿੰਦਰ ਸਿੰਘ ਸੋਢੀ, ਤਲਵਿੰਦਰ ਕੌਰ, ਐਡਵੋਕੇਟ ਗੁਲਵੰਤ ਸਿੰਘ ਭੰਡਾਰੀ, ਵਰਿੰਦਰ ਕੌਰ, ਅੰਗਤਪਾਲ ਸਿੰਘ ਛਾਬੜਾ ਯੂ.ਐਸ.ਏ., ਸਤਵਿੰਦਰ ਸਿੰਘ ਯੂ.ਐਸ.ਏ., ਡਾ. ਰੰਜੂ, ਇਮਾਨਦੀਪ ਕੌਰ, ਗੌਰਵ ਰਾਕੇਸ਼, ਡਾ. ਨਵਦੀਪ ਕੌਰ, ਮਨਜਿੰਦਰ ਦੁਸਾਂਝ, ਡਾ. ਸੁਰੇਸ਼ ਕੁਮਾਰ ਬਾਂਸਲ ਚੇਅਰਮੈਨ ਐਲ.ਐਮ.ਐਲ. ਕਾਲਜਿਜ਼, ਮਨਪ੍ਰੀਤ ਸਿੰਘ ਬਾਦਲ ਸਾਬਕਾ ਵਿੱਤ ਮੰਤਰੀ ਪੰਜਾਬ, ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਪਰਮਜੀਤ ਸਿੰਘ ਸਿਧਵਾਂ ਸਾਬਕਾ ਸਿਆਸੀ ਸਕੱਤਰ ਸ਼੍ਰੋਮਣੀ ਅਕਾਲੀ ਦਲ, ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ, ਡਾ. ਹਰਜੋਤ ਕਮਲ ਸਾਬਕਾ ਵਿਧਾਇਕ, ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ, ਬਰਿੰਦਰ ਸ਼ਰਮਾ ਮਧੇਕੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਕੌਮੀ ਮੀਤ ਪ੍ਰਧਾਨ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਖਣਮੁਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਜਗਜੀਤ ਸਿੰਘ ਜੱਗਾ ਡਾਲਾ, ਪ੍ਰਧਾਨ ਜਸਦੀਪ ਸਿੰਘ ਡਾਲਾ, ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਜਗਰੂਪ ਸਿੰਘ ਘੱਲ ਕਲਾਂ ਸੀਨੀਅਰ ਅਕਾਲੀ ਆਗੂ, ਅਵਤਾਰ ਸਿੰਘ ਕਲੇਰ ਸਾਬਕਾ ਰਾਜ ਸੂਚਨਾ ਕਮਿਸ਼ਨ ਪੰਜਾਬ, ਬੇਅੰਤ ਕੌਰ ਖਹਿਰਾ ਹਲਕਾ ਅਬਜ਼ਰਵਰ, ਗੁਰਪ੍ਰੀਤ ਸਿੰਘ ਕਾਕਾ ਦਿਆਲਪੁਰਾ, ਹਰਮਨਦੀਪ ਸਿੰਘ ਬਰਾੜ ਦੀਦਾਰੇ ਵਾਲਾ ਸਾਬਕਾ ਚੇਅਰਮੈਨ, ਪਰਮਜੀਤ ਸਿੰਘ ਡਾਲਾ ਸਾਬਕਾ ਏ.ਈ.ਓ., ਸੁਰਜੀਤ ਸਿੰਘ ਝੰਡੇਆਣਾ ਸਰਕਲ ਪ੍ਰਧਾਨ, ਅਮਰਜੀਤ ਸਿੰਘ ਮਾਣੂੰਕੇ ਸਾਬਕਾ ਚੇਅਰਮੈਨ, ਸੁਖਮੰਦਰ ਸਿੰਘ ਮੱਦੋਕੇ, ਸੁਖਵਿੰਦਰ ਸਿੰਘ ਨੀਟਾ, ਰਾਜਦੀਪ ਸਿੰਘ ਬੱਧਨੀ ਕਲਾਂ , ਸੁਖਮੰਦਰ ਸਿੰਘ ਭੁੱਲਰ ਆੜ੍ਹਤੀ, ਪਰਮਜੀਤ ਸਿੰਘ ਚੂਹੜਚੱਕ ਯੂ.ਐਸ.ਏ., ਅਜੀਤਪਾਲ ਸਿੰਘ ਰਣੀਆ, ਕ੍ਰਿਸ਼ਨ ਗੋਪਾਲ ਕੋਛੜ, ਜਗਜੀਤ ਸਿੰਘ ਦੀਸ਼ਾ ਪ੍ਰਧਾਨ, ਸੁਖਚੈਨ ਸਿੰਘ ਪ੍ਰਧਾਨ, ਰਣਵਿੰਦਰ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਕੁੱਸਾ ਸਾਬਕਾ ਚੇਅਰਮੈਨ, ਗੁਰਜੰਟ ਸਿੰਘ ਭੁੱਟੋ ਸੀਨੀਅਰ ਅਕਾਲੀ ਆਗੂ, ਪਰਮਪਾਲ ਸਿੰਘ ਤਖ਼ਤੂਪੁਰਾ ਸਾਬਕਾ ਚੇਅਰਮੈਨ, ਡਾ. ਰਵਿੰਦਰ ਸਿੰਘ ਭਾਣਾ, ਰਾਜਵਿੰਦਰ ਸਿੰਘ ਸੋਢੀ, ਰਾਜਵੰਤ ਸਿੰਘ ਮਾਹਲਾ, ਸਵਰਨ ਸਿੰਘ ਆਦੀਵਾਲ, ਦਵਿੰਦਰ ਸਿੰਘ ਰਣੀਆ, ਇੰਦਰਜੀਤ ਸਿੰਘ ਬੀੜ ਚੜਿੱਕ ਸਾਬਕਾ ਚੇਅਰਮੈਨ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਸਾਬਕਾ ਚੇਅਰਮੈਨ, ਸੁੱਖਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਨਰਿੰਦਰ ਕੌਰ ਰਣੀਆ ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਪ੍ਰਧਾਨ ਬਾਰ ਐਸੋਸੀਏਸ਼ਨ, ਇੰਦਰਪਾਲ ਸਿੰਘ ਬੱਬੀ ਸਮਾਜ ਸੇਵੀ ਤੇ ਵਾਈਨ ਕੰਟਰੈਕਟਰ, ਗੁਰਸੇਵਕ ਸਿੰਘ ਚੀਮਾ ਸੀਨੀਅਰ ਕਾਂਗਰਸੀ ਆਗੂ, ਸੁਖਜਿੰਦਰ ਸਿੰਘ ਕਾਕਾ ਬਲਖੰਡੀ, ਜਗਦੀਸ਼ ਛਾਬੜਾ ਸਾਬਕਾ ਚੇਅਰਮੈਨ, ਇਕਬਾਲ ਸਿੰਘ ਬਰਾੜ ਜੇਲ੍ਹ ਸੁਪਰਡੈਂਟ, ਯੋਗੀ ਘਈ ਮੈਜਿਸਟਿਕ ਰਿਜ਼ੋਰਟਸ, ਧਰਮਪਾਲ ਸਿੰਘ ਡੀ.ਪੀ. ਨਿਹਾਲ ਸਿੰਘ ਵਾਲਾ, ਹਰਜੋਤ ਸਿੰਘ ਡੇਮਰੂ ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਰਣਜੀਤ ਸਿੰਘ ਧਾਲੀਵਾਲ, ਡਾ. ਅਨਮੋਲ ਬਾਂਸਲ ਡਾਇਰੈਕਟਰ, ਡਾ. ਰਜਨੀਸ਼ ਸ਼ਰਮਾ, ਡਾ. ਵਿਨੋਦ ਕੁਮਾਰ ਗੋਇਲ ਪ੍ਰੈਜ਼ੀਡੈਂਟ ਬਾਬਾ ਮੰਗਲ ਸਿੰਘ ਕਾਲਜ, ਗੁਰਦੇਵ ਸਿੰਘ ਸਾਬਕਾ ਡੀ.ਪੀ.ਆਰ.ਓ. ਸਮੇਤ ਵੱਡੀ ਗਿਣਤੀ ਵਿਚ ਪੰਜਾਬ ਭਰ ਤੋਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਸਾਲਾਨਾ ਮਹਾਨ ਦੀਵਾਨ ’ਚ ਵੱਡੀ ਗ... ਅਗਲੀ ਖ਼ਬਰ ਪੰਥਕ ਏਕਤਾ ਦੇ ਹਾਮੀ ਹਾਂ-ਢੀਂਡਸਾ
Ad Position 24
No active advertisement