ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਸਾਲਾਨਾ ਮਹਾਨ ਦੀਵਾਨ ’ਚ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ
ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ
ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ. ਆਰ.
ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼, ਨੌਜਵਾਨ ਵੀਰਾਂ, ਸਮੂਹ ਨਗਰ ਨਿਵਾਸੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿੰਡ ਆਉਣ ਦੀ ਖੁਸ਼ੀ ਵਿਚ ਕਰਵਾਏ ਸਾਲਾਨਾ ਮਹਾਨ ਦੀਵਾਨ ਦੌਰਾਨ ਪ੍ਰਕਾਸ਼ ਕਰਵਾਏ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪੰਜਾਬ ਭਰ ’ਚੋਂ ਸੰਗਤਾਂ ਵੱਡੀ ਗਿਣਤੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦੇ ਢਾਡੀ ਜਥੇ ਨੇ ਛੇਵੇਂ ਪਾਤਿਸ਼ਾਹ ਬਾਰੇ ਚਾਨਣਾ ਪਾਇਆ, ਜਦੋਂਕਿ ਭਾਈ ਅਮਰਜੀਤ ਸਿੰਘ ਸਿੱਧਵਾਂ ਕਾਲਜ ਵਾਲਾ, ਜਸਪਾਲ ਸਿੰਘ ਉਦਾਸੀ, ਬਲਦੇਵ ਸਿੰਘ ਰਕਬਾ, ਗੁਰਸੇਵਕ ਸਿੰਘ ਤਿਹਾੜਾ, ਨਿਰਮਲ ਸਿੰਘ ਲੋਪੋ ਵਾਲੇ, ਬਲਵੰਤ ਸਿੰਘ ਪਮਾਲ ਆਦਿ ਦੇ ਢਾਡੀ ਤੇ ਕਵੀਸਰੀ ਜੱਥਿਆ ਨੇ ਵੀ ਹਾਜ਼ਾਰੀ ਲਵਾਈ। ਇਸ ਮੌਕੇ ਪ੍ਰਧਾਨ ਮਨਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਮੀਤ ਪ੍ਰਧਾਨ, ਦਰਸ਼ਨ ਸਿੰਘ ਖ਼ਜ਼ਾਨਚੀ, ਸਕੱਤਰ ਜੁਗਰਾਜ ਸਿੰਘ, ਹਰਜੰਗ ਸਿੰਘ, ਬਲਪ੍ਰੀਤ ਸਿੰਘ, ਚਰਨਜੀਤ ਸਿੰਘ, ਉਪਿੰਦਰ ਸਿੰਘ ਰੂਪਾ ਸਿੱਧਵਾ, ਫ਼ੌਜੀ ਅਮਰਜੀਤ ਸਿੰਘ, ਚਰਨ ਸਿੰਘ, ਮਨਦੀਪ ਸਿੰਘ ਸਿੱਧੂ, ਬਾਬਾ ਸੰਤੋਖ ਸਿੰਘ, ਬਾਬਾ ਮੁਖਤਿਆਰ ਸਿੰਘ ਸਿੱਧਵਾਂ ਤੇ ਡਾ. ਅਮਰਜੀਤ ਸਿੰਘ ਸਿੱਧਵਾਂ ਦੀ ਅਗਵਾਈ ’ਚ ਸੰਗਤਾਂ ਵਲੋਂ ਭਾਈ ਜਸਵੰਤ ਸਿੰਘ ਪੁੜੈਣ ਸ਼੍ਰੋਮਣੀ ਕਮੇਟੀ ਮੈਂਬਰ, ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਤੇ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦੇ ਢਾਡੀ ਜਥੇ ਦਾ ਸਿਰਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਨਿੰਦਰ ਸਿੰਘ ਸਿੱਧਵਾਂ ਨੇ ਦੱਸਿਆ ਕੱਲ੍ਹ ਰਾਤ ਦੇ ਦੀਵਾਨਾਂ ਵਿਚ ਕਥਾ ਵਾਚਕ ਭਾਈ ਦਿਲਬਾਗ ਸਿੰਘ ਬਲੇਰ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਹਜ਼ੂਰੀ ਕਵੀਸ਼ਰੀ ਗਿਆਨੀ ਸੰਤੋਖ ਸਿੰਘ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ। ਇਸ ਮੌਕੇ ਸਰਪੰਚ ਸਰਨਪ੍ਰੀਤ ਸਿੰਘ ਸਿੱਧਵਾਂ, ਸਾਬਕਾ ਸਰਪੰਚ ਕੁਲਦੀਪ ਸਿੰਘ ਗਰੇਵਾਲ, ਮਨਜੀਤ ਸਿੰਘ ਤੂਰ ਜੇ.ਈ, ਨਰਿੰਦਰ ਸਿੰਘ ਨਿੰਦਾ ਸਿੱਧਵਾਂ, ਰਾਣਾ ਸਿੱਧੂ ਯੂ.ਐੱਸ.ਏ., ਕੁਲਦੀਪ ਸਿੰਘ ਸੀਹਰਾ, ਸਾਬਕਾ ਪੰਚ ਹਰਦੇਵ ਸਿੰਘ ਸਿੱਧਵਾਂ, ਮਨਦੀਪ ਸਿੰਘ ਸਿੱਧੂ, ਪੰਚ ਜਸਪਾਲ ਸਿੰਘ ਸਿੱਧੂ, ਪ੍ਰਧਾਨ ਬਲਜੀਤ ਸਿੰਘ ਬਿੱਲੂ, ਕੈਪਟਨ ਸੁਖਵਿੰਦਰ ਸਿੰਘ, ਮਾ: ਬਲਜਿੰਦਰ ਸਿੰਘ ਚੌਂਕੀਮਾਨ, ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ, ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਮਾ: ਪਰਮਜੀਤ ਸਿੰਘ ਸਿੱਧਵਾਂ, ਗੁਰਦੀਪ ਸਿੰਘ ਕਾਕਾ ਸਵੱਦੀ, ਹਰਮੱਖਣ ਸਿੰਘ ਯੂ.ਐੱਸ.ਏ. ਗੁਰਚੇਤ ਸਿੰਘ ਸਿੱਧਵਾਂ, ਜਗਤਾਰ ਸਿੰਘ ਕੁਲਾਰ, ਗੁਰਚਰਨ ਸਿੰਘ ਸਿੱਧਵਾਂ, ਆੜ੍ਹਤੀਆ ਸੁਖਦੇਵ ਸਿੰਘ, ਬਲਦੇਵ ਸਿੰਘ, ਅਮਰਜੀਤ ਸਿੰਘ ਫੌਜੀ, ਸੁਖਵੀਰ ਸਿੰਘ ਫੌਜੀ, ਪ੍ਰਗਟ ਸਿੰਘ, ਜਗਮੋਹਨ ਸਿੰਘ ਸੋਹੀਆ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।