ਕਾਂਗਰਸ ਤੇ ‘ਆਪ’ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਗੰਭੀਰ ਸੰਕਟ ਵੱਲ ਧੱਕਿਆ-ਸ਼ਵੇਤ ਮਲਿਕ
ਅੰਮ੍ਰਿਤਸਰ, 2 ਅਗਸਤ (ਹਰਮਿੰਦਰ ਸਿੰਘ)-ਸਾਬਕਾ ਰਾਜ ਸਭਾ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਦੀਆਂ ਨੀਤੀਆਂ ਨੇ ਪੰਜਾਬ ਨੂੰ ਗੰਭੀਰ ਸੰਕਟ ‘ਚ ਧੱਕ ਦਿੱਤਾ ਹੈ ਅਤੇ ਰੰਗਲੇ ਪੰਜਾਬ ਨੂੰ ਕੰਗਲਾ ਪੰਜਾਬ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਣ ਚੁਕੇ ਹਨ ਕਿ ਸੂਬੇ ਦਾ ਵਿਕਾਸ ਕੇਵਲ ਭਾਜਪਾ ਦੀ ਅਗਵਾਈ ‘ਚ ਹੀ ਸੰਭਵ ਹੈ।
ਅਜੀਤ ਡੈਸਕ
03-08-2026