‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਿਰਫ਼ ਦਿਖਾਵਾ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 2 ਅਗਸਤ (ਸੰਦੀਪ ਕੁਮਾਰ ਮਾਹਨਾ)-‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਤਕਰਾਰ ਤੇਜ਼ ਹੋ ਗਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਲੱਖਾਂ ਮਹਿਲ ਔਰਤਾਂ ਨੂੰ ਯੋਜਨਾ ਦੇ ਲਾਭ ਤੋਂ ਵਾਂਝਾ ਰੱਖਿਆ ਹੈ।
ਚੰਡੀਗੜ੍ਹ, 2 ਅਗਸਤ (ਸੰਦੀਪ ਕੁਮਾਰ ਮਾਹਨਾ)-‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਤਕਰਾਰ ਤੇਜ਼ ਹੋ ਗਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਲੱਖਾਂ ਮਹਿਲ ਔਰਤਾਂ ਨੂੰ ਯੋਜਨਾ ਦੇ ਲਾਭ ਤੋਂ ਵਾਂਝਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁੱਕਰ ਕੇ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਨਾਂ ਹੇਠ ਆਪਣੀ ਪਿੱਠ ਥਾਪੜ ਰਹੀ ਹੈ, ਜਦਕਿ ਦੂਜੇ ਪਾਸੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਔਰਤਾਂ ਨੂੰ ਪੁਲਿਸ ਦੀਆਂ ਡਾਂਗਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬਾ ਪ੍ਰਧਾਨ ਢਿੱਲੋਂ ਨੇ ਦੋਸ਼ ਲਗਾਇਆ ਕਿ ਖੰਨਾ ਵਿਚ ਮਨਰੇਗਾ ਮਹਿਲਾ ਵਰਕਰਾਂ ’ਤੇ ਲਾਠੀਚਾਰਜ ਕੀਤਾ ਗਿਆ, ਬਰਨਾਲਾ ’ਚ ਸਫ਼ਾਈ ਕਰਮਚਾਰੀ ਮਹਿਲਾਵਾਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਸੰਗਰੂਰ ਵਿਚ ਵੀ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨਾਲ ਕੁੱਟਮਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।