02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅਕਾਲ ਤਖ਼ਤ ਸਾਹਿਬ ਦੀ ਖ਼ੁਦਮੁਖ਼ਤਿਆਰੀ ’ਤੇ ਸਿਆਸੀ ਪ੍ਰਭਾਵ ਬਰਦਾਸ਼ਤ ਨਹੀਂ-ਗੁਰਜੀਤ ਸਿੰਘ ਤਲਵੰਡੀ

ਅਕਾਲ ਤਖ਼ਤ ਸਾਹਿਬ ਦੀ ਖ਼ੁਦਮੁਖ਼ਤਿਆਰੀ ’ਤੇ ਸਿਆਸੀ ਪ੍ਰਭਾਵ ਬਰਦਾਸ਼ਤ ਨਹੀਂ-ਗੁਰਜੀਤ ਸਿੰਘ ਤਲਵੰਡੀ

Ad Position 21
No active advertisement
ਅਜੀਤ ਡੈਸਕ 03-08-2026

ਚੰਡੀਗੜ੍ਹ, 2 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੀ ਖ਼ੁਦਮੁਖ਼ਤਿਆਰੀ, ਮਰਿਆਦਾ ਅਤੇ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਂਅ ’ਤੇ ਜਾਰੀ ਹੋ ਰਹੇ ਬਿਆਨਾਂ ਨੂੰ ਲੈ ਕੇ ਉੱਠੇ ਸਵਾਲਾਂ ਦੀ ਪਾਰਦਰਸ਼ੀ ਜਾਂਚ ਕਰਵਾਉਣ ਅਤੇ ਬਿਆਨ ਜਾਰੀ ਕਰਨ ਦੀ ਅਧਿਕਾਰਤ ਪ੍ਰਕਿਰਿਆ ਜਨਤਕ ਕਰਨ ਦੀ ਮੰਗ ਕੀਤੀ। ਯੂਥ ਪ੍ਰਧਾਨ ਤਲਵੰਡੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਂਅ ’ਤੇ ਜਾਰੀ ਹੋ ਰਹੇ ਕਥਿਤ ਨੀਤੀ ਬਿਆਨਾਂ ਅਤੇ ਪ੍ਰੈੱਸ ਰਿਲੀਜ਼ਾਂ ਦੀ ਤਿਆਰੀ ਅਤੇ ਜਾਰੀ ਕਰਨ ਦੀ ਪ੍ਰਕਿਰਿਆ ਸਪੱਸ਼ਟ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ, ਖ਼ੁਦਮੁਖ਼ਤਿਆਰੀ ਅਤੇ ਸੰਸਥਾਗਤ ਪਵਿੱਤਰਤਾ ਨੂੰ ਹਰ ਸਥਿਤੀ ਵਿਚ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਕੇਰਲ ’ਚ ਮੀਂਹ ਕਾਰਨ ਅੱਠ ਲੋਕਾਂ ਦੀ ਮੌਤ ਅਗਲੀ ਖ਼ਬਰ ਪੇਪਰ ਲੀਕ ਮਾਮਲਿਆਂ ’ਚ ਫਾਸਟ-ਟਰੈਕ ਅਦਾਲਤ ਦੇ ਵਿਸ਼ੇਸ਼ ਜੱਜ ਦਾ ਤਬਾਦਲਾ
Ad Position 24
No active advertisement