ਹੁਸ਼ਿਆਰਪੁਰ ਭਾਜਪਾ ’ ਚ ਧੜੇਬੰਦੀ ਦਾ ਕਾਟੋ - ਕਲੇਸ਼ ਵਧਿਆ
ਹੁਸ਼ਿਆਰਪੁਰ, 3 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਚੱਲ ਰਹੀ ਧੜੇਬੰਦੀ ਹੁਣ ਪੂਰੀ ਤਰ੍ਹਾਂ ਮੈਦਾਨ ਵਿਚ ਆ ਗਈ ਹੈ। ਜ਼ਿਲ੍ਹਾ ਪ੍ਰਧਾਨ ਦੀ ਕੁਰਸੀ ਨੂੰ ਲੈ ਕੇ ਸ਼ੁਰੂ ਹੋਈ ਖਿੱਚੋਤਾਣ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਹਾਲਾਤ ਤਣਾਅਪੂਰਨ ਹੋ ਗਏ ਹਨ।
ਹੁਸ਼ਿਆਰਪੁਰ, 3 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਚੱਲ ਰਹੀ ਧੜੇਬੰਦੀ ਹੁਣ ਪੂਰੀ ਤਰ੍ਹਾਂ ਮੈਦਾਨ ਵਿਚ ਆ ਗਈ ਹੈ। ਜ਼ਿਲ੍ਹਾ ਪ੍ਰਧਾਨ ਦੀ ਕੁਰਸੀ ਨੂੰ ਲੈ ਕੇ ਸ਼ੁਰੂ ਹੋਈ ਖਿੱਚੋਤਾਣ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਹਾਲਾਤ ਤਣਾਅਪੂਰਨ ਹੋ ਗਏ ਹਨ। ਸਾਬਕਾ ਕੇਂਦਰੀ ਮੰਤਰੀ ਤੀਕਸ਼ਨ ਸੂਦ ਦੇ ਨਜ਼ਦੀਕੀ ਮੰਨੇ ਜਾਂਦੇ ਸਤੀਸ਼ ਬਾਵਾ ਨੂੰ ਹਾਲ ਹੀ ਵਿਚ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਪਰ ਬੀਤੇ ਦਿਨ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਅਚਾਨਕ ਅਹੁਦੇ ਤੋਂ ਹਟਾ ਕੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਨਿਤਿਨ ਗੁਪਤਾ ਨੰਨੂ ਨੂੰ ਨਵਾਂ ਜ਼ਿਲ੍ਹਾ ਪ੍ਰਧਾਨ ਥਾਪ ਦਿੱਤਾ ਗਿਆ। ਰੋਸ ਵਜੋਂ ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਤੀਕਸ਼ਨ ਸੂਦ ਸਮੇਤ ਮੌਜੂਦਾ ਜ਼ਿਲ੍ਹਾ ਅਹੁਦੇਦਾਰਾਂ ਨੇ ਐਲਾਨ ਕੀਤਾ ਕਿ ਉਹ ਆਪਣੇ-ਆਪਣੇ ਅਹੁਦਿਆਂ ਤੋਂ ਸਮੂਹਿਕ ਤੌਰ ’ਤੇ ਅਸਤੀਫ਼ਾ ਦੇ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਪਾਰਟੀ ਹਾਈਕਮਾਨ ਸਥਾਨਕ ਵਰਕਰਾਂ ਅਤੇ ਜ਼ਮੀਨੀ ਆਗੂਆਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਤੀਕਸ਼ਨ ਸੂਦ ਨੇ ਕਿਹਾ ਕਿ ਸਤੀਸ਼ ਬਾਵਾ ਨਾਲ ਕੀਤਾ ਗਿਆ ਵਤੀਰਾ ਪੂਰੀ ਤਰ੍ਹਾਂ ਧੱਕਾ ਹੈ, ਜਿਸ ਨੂੰ ਵਰਕਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ।