ਪੰਜਾਬ ਦੇ ਸਾਂਝ ਕੇਂਦਰਾਂ ’ ਚ ਹੁਣ ਆਧਾਰ ਕਾਰਡ ਨਹੀਂ ਚੱਲੇਗਾ
ਭੁੱਚੋ ਮੰਡੀ (ਬਠੰਡਾ), 3 ਅਗਸਤ (ਪਰਵਿੰਦਰ ਸਿੰਘ ਜੌੜਾ)- ਪੰਜਾਬ ਪੁਲਿਸ ਨੇ ਰਾਜ ਭਰ ਦੇ ਸਾਂਝ ਕੇਂਦਰਾਂ ਵਿਚ ਨਾਗਰਿਕ ਸੇਵਾਵਾਂ ਲਈ ਆਧਾਰ ਕਾਰਡ ਨੂੰ ਪਛਾਣ ਪੱਤਰ ਅਤੇ ਪਤੇ ਦੇ ਸਬੂਤ ਵਜੋਂ ਸਵੀਕਾਰਨਾ ਬੰਦ ਕਰ ਦਿੱਤਾ ਹੈ। ਪੰਜਾਬ ਪੁਲਿਸ ਹੈੱਡਕੁਆਟਰ ਵਲੋਂ ਇਸ ਸਬੰਧੀ ਸਾਰੇ ਪੁਲਿਸ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨਾਂ ਅਤੇ ਸਾਂਝ ਕੇਂਦਰਾਂ ਨੂੰ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਭੁੱਚੋ ਮੰਡੀ (ਬਠੰਡਾ), 3 ਅਗਸਤ (ਪਰਵਿੰਦਰ ਸਿੰਘ ਜੌੜਾ)- ਪੰਜਾਬ ਪੁਲਿਸ ਨੇ ਰਾਜ ਭਰ ਦੇ ਸਾਂਝ ਕੇਂਦਰਾਂ ਵਿਚ ਨਾਗਰਿਕ ਸੇਵਾਵਾਂ ਲਈ ਆਧਾਰ ਕਾਰਡ ਨੂੰ ਪਛਾਣ ਪੱਤਰ ਅਤੇ ਪਤੇ ਦੇ ਸਬੂਤ ਵਜੋਂ ਸਵੀਕਾਰਨਾ ਬੰਦ ਕਰ ਦਿੱਤਾ ਹੈ। ਪੰਜਾਬ ਪੁਲਿਸ ਹੈੱਡਕੁਆਟਰ ਵਲੋਂ ਇਸ ਸਬੰਧੀ ਸਾਰੇ ਪੁਲਿਸ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨਾਂ ਅਤੇ ਸਾਂਝ ਕੇਂਦਰਾਂ ਨੂੰ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਫ਼ੈਸਲੇ ਤੋਂ ਬਾਅਦ ਹੁਣ ਸਾਂਝ ਕੇਂਦਰਾਂ ਵਿਚ ਕਿਸੇ ਵੀ ਸੇਵਾ ਲਈ ਆਧਾਰ ਕਾਰਡ ਪਛਾਣ ਜਾਂ ਪਤੇ ਦੇ ਸਬੂਤ ਵਜੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਇਹ ਕਦਮ ਭਾਰਤੀ ਵਿਸ਼ੇਸ਼ ਪਛਾਣ ਪ੍ਰਾਧੀਕਰਨ (ਯੂਆਈਡੀਏਆਈ) ਵਲੋਂ ਆਧਾਰ ਨਾਲ ਸਬੰਧਿਤ ਨਿੱਜੀ ਜਾਣਕਾਰੀ ਦੀ ਸੁਰੱਖਿਆ ਅਤੇ ਗੋਪਨੀਯਤਾ ਬਾਰੇ ਪ੍ਰਗਟਾਈਆਂ ਚਿੰਤਾਵਾਂ ਤੋਂ ਬਾਅਦ ਚੁੱਕਿਆ ਗਿਆ ਹੈ। ਯੂਆਈਡੀਏਆਈ ਦਾ ਮੰਨਣਾ ਹੈ ਕਿ ਆਧਾਰ ਦੀ ਵਰਤੋਂ ਸਿਰਫ਼ ਉਨ੍ਹਾਂ ਮਕਸਦਾਂ ਲਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਕਾਨੂੰਨ ਅਧੀਨ ਆਗਿਆ ਹੈ। ਨਵੇਂ ਨਿਰਦੇਸ਼ਾਂ ਅਨੁਸਾਰ ਪੁਲਿਸ ਤਸਦੀਕ, ਚਰਿੱਤਰ ਸਰਟੀਫਿਕੇਟ, ਕਿਰਾਏਦਾਰ ਅਤੇ ਘਰੇਲੂ ਨੌਕਰਾਂ ਦੀ ਤਸਦੀਕ, ਪਾਸਪੋਰਟ ਨਾਲ ਸਬੰਧਿਤ ਪੁਲਿਸ ਜਾਂਚ ਅਤੇ ਸਾਂਝ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਹੋਰ ਸੇਵਾਵਾਂ ਲਈ ਬਿਨੈਕਾਰਾਂ ਨੂੰ ਵੋਟਰ ਪਛਾਣ ਪੱਤਰ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਜਾਂ ਸਰਕਾਰ ਵਲੋਂ ਜਾਰੀ ਹੋਰ ਵੈਧ ਦਸਤਾਵੇਜ਼ ਪੇਸ਼ ਕਰਨੇ ਪੈਣਗੇ।