ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੋ - ਤਿੰਨ ਹਿੱਸਿਆਂ ਵਿਚ ਵੰਡੀ ਜਾਵੇਗੀ - ਚੀਮਾ
ਸੰਗਰੂਰ, 3 ਅਗਸਤ (ਧੀਰਜ ਪਸ਼ੌਰੀਆ) - ਪੰਜਾਬ ਕਾਂਗਰਸ ਦੀ ਹਾਲਤ ਇਹ ਬਣ ਚੁੱਕੀ ਹੈ ਕਿ ਇਹ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਦੋ ਤਿੰਨ ਹਿੱਸਿਆਂ ਵਿਚ ਵੰਡੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਲਗਾਤਾਰ ਵਧ ਰਿਹਾ ਹੈ।
ਸੰਗਰੂਰ, 3 ਅਗਸਤ (ਧੀਰਜ ਪਸ਼ੌਰੀਆ) - ਪੰਜਾਬ ਕਾਂਗਰਸ ਦੀ ਹਾਲਤ ਇਹ ਬਣ ਚੁੱਕੀ ਹੈ ਕਿ ਇਹ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਦੋ ਤਿੰਨ ਹਿੱਸਿਆਂ ਵਿਚ ਵੰਡੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਲਗਾਤਾਰ ਵਧ ਰਿਹਾ ਹੈ। ਇਸ ਪਾਰਟੀ ਵਿਚ ਸਾਰੇ ਹੀ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰ ਰਹੇ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ’ਤੇ ਪਲਟਵਾਰ ਕਰਦਿਆਂ ਚੀਮਾ ਨੇ ਕਿਹਾ ਕਿ ਜਿਹੜੇ ਆਪਸ ਵਿਚ ਹੀ ਇੱਕ ਦੂਜੇ ’ਤੇ ਇੱਟਾਂ ਮਾਰ ਰਹੇ ਹੋਣ ਤਾਂ ਉੱਥੇ ਸਾਨੂੰ ਬੰਦੇ ਭੇਜਣ ਦੀ ਕੋਈ ਲੋੜ ਨਹੀਂ। ਜਿਕਰਯੋਗ ਹੈ ਕਿ ਕਾਂਗਰਸ ਦੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿਚ ਹੋਏ ਪ੍ਰੋਗਰਾਮਾਂ ’ਚ ਵੜਿੰਗ ਨੇ ਬਿਆਨ ਦਿੱਤਾ ਸੀ ਕਿ ਸਾਡੇ ਪ੍ਰੋਗਰਾਮਾਂ ਵਿਚ ਗੜਬੜ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਬੰਦੇ ਭੇਜੇ ਗਏ ਹਨ। ਚੀਮਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਖਾਤਮੇ ਵੱਲ ਹੈ ਇਹੀ ਕਾਰਨ ਹੈ ਕਿ ਉਹ ਬੁਖਲਾਹਟ ਵਿਚ ਅਜਿਹੇ ਬਿਆਨ ਦੇ ਰਹੇ ਹਨ।