09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮੁਲਾਜ਼ਮਾਂ ਦੇ ਹੱਕਾਂ ਲਈ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ( ਬ ) ਨੇ ਹੀ ਲੜਾਈ ਲੜੀ - ਮਜੀਠੀਆ

ਚੰਡੀਗੜ੍ਹ, 3 ਅਗਸਤ (ਪ੍ਰੋ. ਅਵਤਾਰ ਸਿੰਘ)–ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.

Ad Position 21
No active advertisement
ਚੰਡੀਗੜ੍ਹ ਵਿਖੇ ਬਿਕਰਮ ਸਿੰਘ ਮਜੀਠੀਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਐਨ. ਕੇ. ਸ਼ਰਮਾ। ਅਜੀਤ ਤਸਵੀਰ 04-08-2026
ਚੰਡੀਗੜ੍ਹ, 3 ਅਗਸਤ (ਪ੍ਰੋ. ਅਵਤਾਰ ਸਿੰਘ)–ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ. ਬਕਾਏ ਮਾਮਲੇ ਵਿਚ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਸਰਕਾਰ ’ਤੇ ਕਰਮਚਾਰੀ ਵਿਰੋਧੀ ਨੀਤੀਆਂ ਅਪਣਾਉਣ ਦਾ ਦੋਸ਼ ਲਗਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਦਾਲਤ ਦੀ ਕਾਰਵਾਈ ਦੌਰਾਨ ਸਰਕਾਰ ਦਾ ਅਸਲ ਰੁਖ ਸਾਹਮਣੇ ਆ ਗਿਆ ਹੈ। ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਹਾਈ ਕੋਰਟ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਡੀ.ਏ. ਦੇ ਬਕਾਏ ਜਾਰੀ ਕਰਨ ਸਬੰਧੀ ਦਿੱਤਾ ਗਿਆ ਫ਼ੈਸਲਾ ਮੁਲਾਜ਼ਮਾਂ ਦੇ ਹੱਕ ਵਿਚ ਅਹਿਮ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਸਰਕਾਰੀ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹਾ ਰਿਹਾ ਹੈ, ਇਸ ਲਈ ਕਰਮਚਾਰੀ ਵੀ ਉਸੇ ਪਾਰਟੀ ਦਾ ਸਾਥ ਦੇਣ ਜਿਸ ਨੇ ਹਰ ਸਮੇਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਸਰਕਾਰੀ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਦੇ ਹੱਲ ਲਈ ਵੀ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀਆਂ ਵਲੋਂ ਏ . ਡੀ . ਸੀ . ਦੇ ਫ਼ਰਜ਼ੀ ਦਸਤਖ਼ਤ ਕਰਕੇ ਲੱਖਾਂ ਦਾ ਗ਼ਬਨ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਐਲ.ਏ.ਡੀ.ਸੀ. ਪਾਲਿਸੀ ਰੱਦ ਕਰਨ ਦਾ ਭਰੋਸਾ
Ad Position 24