10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਾਨ ਸਰਕਾਰ ਪੰਜਾਬ ਪੁਨਰਗਠਨ ਐਕਟ 1966 ਦੀਆਂ ਵਿਵਾਦਿਤ ਧਾਰਾਵਾਂ ਵਿਧਾਨ ਸਭਾ ’ ਚ ਰੱਦ ਕਰੇ - ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ, 3 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਪੁਨਰਗਠਨ ਐਕਟ 1966 ਦੀਆਂ ਵਿਵਾਦਿਤ ਧਾਰਾਵਾਂ 78,79 ਅਤੇ 80 ਖ਼ਿਲਾਫ਼ ਵਿਧਾਨ ਸਭਾ ਇਜਲਾਸ ਵਿਚ ਮਤਾ ਪਾਸ ਕਰਕੇ ਦੇਸ਼ ਦੀ ਸੰਸਦ ਨੂੰ ਭੇਜਿਆ ਅਤੇ ਪੰਜਾਬ ਦੇ ਪਾਣੀਆਂ ਦੇ ਸਮਝੌਤੇ ਮੁੜ ਸੋਧ ਕਰਨ ਲਈ ਮਤਾ ਪਾਸ ਕੀਤਾ ਜਾਵੇ। ਇਹ ਅਪੀਲ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਵਿੰਦਰ ਸਿੰਘ ਲੱਖੋਵਾਲ ਵਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਕੀਤੀ।

Ad Position 21
No active advertisement
ਅਜੀਤ ਡੈਸਕ 04-08-2026
ਚੰਡੀਗੜ੍ਹ, 3 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਪੁਨਰਗਠਨ ਐਕਟ 1966 ਦੀਆਂ ਵਿਵਾਦਿਤ ਧਾਰਾਵਾਂ 78,79 ਅਤੇ 80 ਖ਼ਿਲਾਫ਼ ਵਿਧਾਨ ਸਭਾ ਇਜਲਾਸ ਵਿਚ ਮਤਾ ਪਾਸ ਕਰਕੇ ਦੇਸ਼ ਦੀ ਸੰਸਦ ਨੂੰ ਭੇਜਿਆ ਅਤੇ ਪੰਜਾਬ ਦੇ ਪਾਣੀਆਂ ਦੇ ਸਮਝੌਤੇ ਮੁੜ ਸੋਧ ਕਰਨ ਲਈ ਮਤਾ ਪਾਸ ਕੀਤਾ ਜਾਵੇ। ਇਹ ਅਪੀਲ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਵਿੰਦਰ ਸਿੰਘ ਲੱਖੋਵਾਲ ਵਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਕੀਤੀ। ਰਾਜੇਵਾਲ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੀ ਵੰਡ ਵੇਲੇ ਬਣਾਏ ਗਏ ਪੰਜਾਬ ਪੁਨਰਗਠਨ ਐਕਟ ਵਿਚ ਤਤਕਾਲੀ ਕੇਂਦਰ ਦੀ ਕਾਂਗਰਸ ਸਰਕਾਰ ਨੇ ਜ਼ਬਰਦਸਤੀ ਪੰਜਾਬ ਵਿਰੋਧੀ ਧਾਰਾਵਾਂ ਇਸ ਐਕਟ ਵਿਚ ਸ਼ਾਮਲ ਕਰ ਦਿੱਤੀਆਂ ਸਨ ਅਤੇ ਇਨ੍ਹਾਂ ਧਾਰਾਵਾਂ ਦੇ ਖ਼ਿਲਾਫ਼ ਸੁਪਰੀਮ ਕੋਰਟ ਚੱਲਦਾ ਕੇਸ ਵੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਜ਼ਬਰਨ ਵਾਪਸ ਕਰਵਾਇਆ ਸੀ। ਉਨ੍ਹਾਂ ਕਿਹਾ ਅੱਜ ਲੋੜ ਹੈ ਕਿ ਪੰਜਾਬ ਸਰਕਾਰ ਪੁਨਰਗਠਨ ਐਕਟ 1966 ਦੀਆਂ ਵਿਵਾਦਿਤ ਧਾਰਾਵਾਂ ਨੂੰ ਵਿਧਾਨ ਸਭਾ ਵਿਚ ਰੱਦ ਕਰੇ ਅਤੇ ਦੇਸ਼ ਦੀ ਸੰਸਦ ਨੂੰ ਪੰਜਾਬ ਦੀ ਆਵਾਜ਼ ਕਾਨੂੰਨੀ ਰੂਪ ਭੇਜੇ ਤਾਂ ਜੋ ਸੂਬੇ ਦੇ ਲੁੱਟੇ ਜਾ ਰਹੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਵਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦੀ ਪਿੜਾਈ ਲਈ ਖੰਡ ਮਿੱਲਾਂ ਚਾਲੂ ਕਰਨ ਦੀਆਂ ਤਰੀਕਾਂ ਐਲਾਨੀਆ ਜਾਣ ਅਤੇ ਗੰਨੇ ਦਾ ਖ਼ਰੀਦ ਮੁੱਲ 500 ਰੁਪਏ ਕੁਇੰਟਲ ਦਿੱਤਾ ਜਾਵੇ। ਇਸ ਮੌਕੇ ਸੂਬਾਈ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਪਰਮਦੀਪ ਸਿੰਘ ਬੈਦਵਾਨ, ਕ੍ਰਿਪਾਲ ਸਿੰਘ ਸਿਆਊ ਅਤੇ ਸੁਖਦੇਵ ਸਿੰਘ ਵੀ ਹਾਜ਼ਰ ਸਨ। ਹਰਵਿੰਦਰ ਸਿੰਘ ਲੱਖੋਵਾਲ ਅਤੇ ਰਵਿੰਦਰ ਸਿੰਘ ਪਤਿਆਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਪੰਜਾਬ) ਵਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ ਲਾਗੂ ਕਰਾਉਣ ਲਈ 1 ਸਤੰਬਰ ਨੂੰ ਚੰਡੀਗੜ੍ਹ ਵਿਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਲੋੜ ਪਈ ਤਾਂ ਮੋਰਚਾ ਵੀ ਲਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਪਨਬਸ-ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਕੰਟਰੈਕਟ ਮੁਲਾਜ਼ਮ... ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਲੋਹੇ ਦੇ ਭਾਅ ’ ਚ 300 ਰੁਪਏ ਟਨ ਤੇਜ਼ੀ - ਵਪਾਰੀਆਂ ਦੇ ਚਿਹਰੇ ਖਿੜੇ
Ad Position 24