10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮੁਲਾਜ਼ਮਾਂ ਦੇ ਹੱਕਾਂ ’ਤੇ ਹਾਈ ਕੋਰਟ ਦੀ ਮੋਹਰ, ਸਰਕਾਰ ਹੁਣ ਬਹਾਨੇ ਨਾ ਬਣਾਵੇ-ਜਾਖੜ

ਚੰਡੀਗੜ੍ਹ, 3 ਅਗਸਤ (ਸੰਦੀਪ ਕੁਮਾਰ ਮਾਹਨਾ)–ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ. ਏ.)

Ad Position 21
No active advertisement
ਅਜੀਤ ਡੈਸਕ 04-08-2026
ਚੰਡੀਗੜ੍ਹ, 3 ਅਗਸਤ (ਸੰਦੀਪ ਕੁਮਾਰ ਮਾਹਨਾ)–ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਦਿੱਤੇ ਗਏ ਫ਼ੈਸਲੇ ਨੂੰ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਰਮਚਾਰੀਆਂ ਲਈ ਵੱਡੀ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਹੁਣ ਕਰਮਚਾਰੀਆਂ ਦੇ ਬਣਦੇ ਹੱਕ ਹੋਰ ਨਹੀਂ ਰੋਕ ਸਕਦੀ ਅਤੇ ਉਸ ਨੂੰ ਤੁਰੰਤ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨਾ ਚਾਹੀਦਾ ਹੈ। ਜਾਖੜ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਰਾਹੀਂ ਕਿਹਾ ਕਿ ਹਾਈ ਕੋਰਟ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕ ’ਚ ਦਿੱਤਾ ਗਿਆ ਫ਼ੈਸਲਾ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਸਰਕਾਰ ਨੂੰ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਬਕਾਏ ਜਾਰੀ ਕਰਨੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕੰਟੇਨਰ ਰਾਹੀਂ ਪਾਵਨ ਸਰੂਪ ਕੈਨੇਡਾ ਭੇਜਣ ਦਾ ਮਾਮਲਾ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ... ਅਗਲੀ ਖ਼ਬਰ ਅਭਿਸ਼ੇਕ ਬੈਨਰਜੀ ਦੀ ਪਟੀਸ਼ਨ ’ਤੇ ਛੇਤੀ ਸੁਣਵਾਈ ਕਰੇ ਕਲਕੱਤਾ ਹਾਈ ਕੋਰਟ-ਸੁਪਰੀਮ ਕੋਰਟ
Ad Position 24