ਅਮਰੀਕਾ ਪਾਕਿ ਵਿਰੁੱਧ ਗਲਤ ਜਾਣਕਾਰੀ ਫ਼ੈਲਾਉਣ ਦੀ ਕਰ ਰਿਹਾ ਕੋਸ਼ਿਸ਼-ਅਤਾਉੱਲਾ ਤਰਾਰ
ਅੰਮ੍ਰਿਤਸਰ, 3 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਤਾਉੱਲਾ ਤਰਾਰ ਨੇ ਅਮਰੀਕਾ ਬਾਰੇ ਇਕ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਪਾਕਿ ਵਿਰੁੱਧ ਗਲਤ ਜਾਣਕਾਰੀ ਫ਼ੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਤਰੀ ਨੇ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਸੁਰੱਖਿਆ ਬਲਾਂ ਨੇ ਇਕ ਡਿਜੀਟਲ ਮਾਰਕੀਟਿੰਗ ਦਾ ਕੰਮ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਅੰਮ੍ਰਿਤਸਰ, 3 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਤਾਉੱਲਾ ਤਰਾਰ ਨੇ ਅਮਰੀਕਾ ਬਾਰੇ ਇਕ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਪਾਕਿ ਵਿਰੁੱਧ ਗਲਤ ਜਾਣਕਾਰੀ ਫ਼ੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਤਰੀ ਨੇ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਸੁਰੱਖਿਆ ਬਲਾਂ ਨੇ ਇਕ ਡਿਜੀਟਲ ਮਾਰਕੀਟਿੰਗ ਦਾ ਕੰਮ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਤੋਂ ਪਤਾ ਲੱਗਿਆ ਕਿ ਉਹ ਸੰਯੁਕਤ ਰਾਜ ਅਮਰੀਕਾ ਨਾਲ ਜੁੜੇ ਵਿਅਕਤੀਆਂ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਤੋਂ ਪੈਸੇ ਪ੍ਰਾਪਤ ਕਰ ਰਿਹਾ ਸੀ। ਪੁੱਛਗਿੱਛ ‘ਚ ਕਈ ਤੱਥ ਸਾਹਮਣੇ ਆਏ, ਜਿਸ ਤੋਂ ਬਾਅਦ ਖ਼ੁਫ਼ੀਆ ਏਜੰਸੀਆਂ ਵਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਗਈ। ਉਨ੍ਹਾਂ ਨੇ ਕਿਹਾ ਕਿ ਜਾਂਚ ਦੌਰਾਨ ਕਈ ਹੋਰ ਵੇਰਵੇ ਵੀ ਸਾਹਮਣੇ ਆਏ ਹਨ ਜਿਨ੍ਹਾਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਇਹ ਕੋਸ਼ਿਸ਼ਾਂ ਪਾਕਿਸਤਾਨੀ ਸਰਕਾਰ, ਫ਼ੌਜ, ਫ਼ੌਜ ਮੁਖੀ ਅਤੇ ਕਈ ਸਰਕਾਰੀ ਸੰਸਥਾਵਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਲਈ ਕੀਤੀਆਂ ਜਾ ਰਹੀਆਂ ਸਨ।