08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐਡੀਲੇਡ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ਦਾ ਮਾਮਲਾ ਪੰਜ ਮੈਂਬਰੀ ਜਾਂਚ ਕਮੇਟੀ ਦੀ ਮੁਢਲੀ ਰਿਪੋਰਟ ’ ਚ ਪ੍ਰਬੰਧਕਾਂ ਤੇ ਸਟਾਫ਼ ਦੀ ਅਣਗਹਿਲੀ ਦਾ ਮਾਮਲਾ ਆਇਆ ਸਾਹਮਣੇ

ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਸ਼ਹਿਰ ਐਡੀਲੇਡ ਦੇ ਗੁਰਦੁਆਰਾ ਦਸਮੇਸ਼ ਦਰਬਾਰ ਵਰਜੀਨੀਆ ਵਿਖੇ ਪਿਛਲੇ ਦਿਨੀਂ ਅੱਗ ਲੱਗਣ ਦੀ ਵਾਪਰੀ ਮੰਦਭਾਗੀ ਘਟਨਾ ਸਬੰਧੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਵਲੋਂ ਮੁੱਢਲੀ ਰਿਪੋਰਟ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭੇਜ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਜਥੇਦਾਰ ਗੜਗੱਜ ਵਲੋਂ ਬੀਤੇ ਦਿਨ ਐਡੀਲੇਡ ਵਿਖੇ ਅਗਨ ਭੇਟ ਹੋਏ ਪਾਵਨ ਸਰੂਪਾਂ ਦੇ ਅੰਤਿਮ ਸੰਸਕਾਰ ਸਮੇਂ ਆਸਟ੍ਰੇਲੀਆ ਦੀਆਂ ਸੰਗਤਾਂ ਦੇ ਨਾਂਅ ਭੇਜੇ ਵੀਡੀਓ ਸੰਦੇਸ਼ ਵਿਚ ਕਿਹਾ ਕਿ ਸਮੂਹ ਸੰਗਤ ਨੂੰ ਇਸ ਘਟਨਾ ਤੋਂ ਵੱਡੀ ਸੇਧ ਲੈਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 04-08-2026
ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਸ਼ਹਿਰ ਐਡੀਲੇਡ ਦੇ ਗੁਰਦੁਆਰਾ ਦਸਮੇਸ਼ ਦਰਬਾਰ ਵਰਜੀਨੀਆ ਵਿਖੇ ਪਿਛਲੇ ਦਿਨੀਂ ਅੱਗ ਲੱਗਣ ਦੀ ਵਾਪਰੀ ਮੰਦਭਾਗੀ ਘਟਨਾ ਸਬੰਧੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਵਲੋਂ ਮੁੱਢਲੀ ਰਿਪੋਰਟ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭੇਜ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਜਥੇਦਾਰ ਗੜਗੱਜ ਵਲੋਂ ਬੀਤੇ ਦਿਨ ਐਡੀਲੇਡ ਵਿਖੇ ਅਗਨ ਭੇਟ ਹੋਏ ਪਾਵਨ ਸਰੂਪਾਂ ਦੇ ਅੰਤਿਮ ਸੰਸਕਾਰ ਸਮੇਂ ਆਸਟ੍ਰੇਲੀਆ ਦੀਆਂ ਸੰਗਤਾਂ ਦੇ ਨਾਂਅ ਭੇਜੇ ਵੀਡੀਓ ਸੰਦੇਸ਼ ਵਿਚ ਕਿਹਾ ਕਿ ਸਮੂਹ ਸੰਗਤ ਨੂੰ ਇਸ ਘਟਨਾ ਤੋਂ ਵੱਡੀ ਸੇਧ ਲੈਣ ਦੀ ਲੋੜ ਹੈ। ਕੇਵਲ ਆਸਟ੍ਰੇਲੀਆ ਵਿਚ ਹੀ ਨਹੀਂ, ਦੁਨੀਆ ਵਿਚ ਜਿੱਥੇ ਕਿਤੇ ਵੀ ਗੁਰਦੁਆਰਾ ਸਾਹਿਬ ਬਣਦਾ ਹੈ, ਉੱਥੇ ਢੁਕਵੀਆਂ ਇਮਾਰਤਾਂ, ਸਹੂਲਤਾਂ, ਸੁਰੱਖਿਆ ਤੇ ਅੱਗ ਬੁਝਾਊ ਯੰਤਰਾਂ ਦੇ ਪੁਖਤਾ ਪ੍ਰਬੰਧ ਹੋਣ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਅਤੇ ਸੇਧ ਤੋਂ ਬਿਨਾਂ ਦੁਨੀਆ ਵਿਚ ਕੋਈ ਗੁਰਦੁਆਰਾ ਸਾਹਿਬ ਸਥਾਪਿਤ ਨਾ ਕੀਤਾ ਜਾਵੇ। ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਰਿਪੋਰਟ ਅਨੁਸਾਰ ਵਰਜੀਨੀਆ ਵਿਚ ਵਾਪਰੀ ਘਟਨਾ ਦੀ ਜਾਂਚ ਵਿਚ ਗੁਰਦੁਆਰਾ ਪ੍ਰਬੰਧਕਾਂ ਅਤੇ ਸਟਾਫ਼ ਦੀ ਤਰਫ਼ੋਂ ਅਣਗਹਿਲੀ ਪਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਐਨ . ਆਈ . ਏ . ਨੂੰ ਸਪਲੀਮੈਂਟਰੀ ਚਾਰਜਸ਼ੀਟ ਦੀ ਪ੍ਰਮਾਣਿਤ ਕਾਪੀ ਜਾਰੀ ਕਰਨ ਦੇ ਹੁਕਮ ਅਗਲੀ ਖ਼ਬਰ ਬਰਤਾਨੀਆ ਦੇ ਸੰਸਦ ਮੈਂਬਰਾਂ ਨੂੰ ਜ਼ਿਆਦਾ ਸ਼ਰਾਬ ਪੀਣ ਕਰਕੇ ਪੇਟ ਤੱਕ ਸਾਫ਼ ਕਰਵਾਉਣੇ ਪੈ ਰਹੇ ਹਨ-ਰਿਪੋਰਟ
Ad Position 24