08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐਨ . ਆਈ . ਏ . ਨੂੰ ਸਪਲੀਮੈਂਟਰੀ ਚਾਰਜਸ਼ੀਟ ਦੀ ਪ੍ਰਮਾਣਿਤ ਕਾਪੀ ਜਾਰੀ ਕਰਨ ਦੇ ਹੁਕਮ

ਐੱਸ. ਏ.

Ad Position 21
No active advertisement
ਅਜੀਤ ਡੈਸਕ 04-08-2026
ਐੱਸ. ਏ. ਐੱਸ. ਨਗਰ, 3 ਅਗਸਤ (ਕਪਿਲ ਵਧਵਾ)-ਸਾਲ 2019 ਦੇ ਪੰਡੋਰੀ ਬੰਬ ਧਮਾਕੇ ਦੇ ਮਾਮਲੇ ਵਿਚ ਮੁਹਾਲੀ ਸਥਿਤ ਵਿਸ਼ੇਸ਼ ਐਨ. ਆਈ. ਏ. ਅਦਾਲਤ ਨੇ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) ਦੀ ਅਰਜ਼ੀ ਮਨਜ਼ੂਰ ਕਰਦਿਆਂ ਪਹਿਲੀ ਸਪਲੀਮੈਂਟਰੀ ਚਾਰਜਸ਼ੀਟ, ਗਵਾਹਾਂ ਦੇ ਬਿਆਨਾਂ ਅਤੇ ਹੋਰ ਸੰਬੰਧਿਤ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਦਸਤਾਵੇਜ਼ ਤਰਨਤਾਰਨ ਦੀ ਅਦਾਲਤ ਵਿਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੇ ਟ੍ਰਾਇਲ ਦੌਰਾਨ ਸਬੂਤ ਵਜੋਂ ਪੇਸ਼ ਕੀਤੇ ਜਾਣਗੇ। ਵਿਸ਼ੇਸ਼ ਐਨ. ਆਈ. ਏ. ਜੱਜ ਦਿਨੇਸ਼ ਕੁਮਾਰ ਵਧਵਾ ਨੇ ਐਨ. ਆਈ. ਏ. ਦੇ ਡਿਪਟੀ ਐੱਸ. ਪੀ. ਅਤੇ ਮੁੱਖ ਜਾਂਚ ਅਧਿਕਾਰੀ ਸੌਰਭ ਭਾਰਦਵਾਜ ਵਲੋਂ ਦਾਇਰ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਨਿਯਮਾਂ ਅਨੁਸਾਰ ਪ੍ਰਮਾਣਿਤ ਕਾਪੀਆਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ 4 ਸਤੰਬਰ 2019 ਨੂੰ ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਵਿਖੇ ਹੋਏ ਬੰਬ ਧਮਾਕੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦਕਿ ਇਕ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ ਦੀ ਜਾਂਚ ਐਨ. ਆਈ. ਏ. ਨੇ ਆਪਣੇ ਹੱਥ ਵਿਚ ਲੈ ਕੇ 2020 ਵਿਚ ਮੁੱਖ ਚਾਰਜਸ਼ੀਟ ਅਤੇ 2023 ਵਿਚ ਪਹਿਲੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ।
Ad Position 22
No active advertisement
ਪਿਛਲੀ ਖ਼ਬਰ ਯੂ.ਪੀ.ਆਈ. ਲੈਣ-ਦੇਣ ਦੌਰਾਨ ਹੁਣ ਪੂਰਾ ਮੋਬਾਈਲ ਨੰਬਰ ਨਹੀਂ ਦਿਸੇਗਾ ਅਗਲੀ ਖ਼ਬਰ ਐਡੀਲੇਡ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ਦਾ ਮਾਮਲਾ ਪੰਜ ਮੈਂਬਰੀ ਜਾਂਚ ਕਮੇਟੀ ਦੀ ਮੁਢਲੀ ਰਿਪੋਰਟ ’ ਚ ਪ੍ਰਬੰਧਕਾਂ ਤੇ...
Ad Position 24