ਦਿੱਲੀ ਪੁਲਿਸ ਨੇ ਪੱਪੂ ਯਾਦਵ ਦੀ ਸ਼ਿਕਾਇਤ ’ ਤੇ ਦਰਜ ਕੀਤੀ ਐਫ . ਆਈ . ਆਰ .
ਨਵੀਂ ਦਿੱਲੀ, 3 ਅਗਸਤ (ਉਪਮਾ ਡਾਗਾ ਪਾਰਥ)-ਦਿੱਲੀ ਪੁਲਿਸ ਨੇ ਪੂਰਨੀਆ ਤੋਂ ਸੰਸਦ ਮੈਂਬਰ ਪੱਪੂ ਯਾਦਵ ਦੀ ਸ਼ਿਕਾਇਤ ’ਤੇ ਐਫ. ਆਈ.
ਨਵੀਂ ਦਿੱਲੀ, 3 ਅਗਸਤ (ਉਪਮਾ ਡਾਗਾ ਪਾਰਥ)-ਦਿੱਲੀ ਪੁਲਿਸ ਨੇ ਪੂਰਨੀਆ ਤੋਂ ਸੰਸਦ ਮੈਂਬਰ ਪੱਪੂ ਯਾਦਵ ਦੀ ਸ਼ਿਕਾਇਤ ’ਤੇ ਐਫ. ਆਈ. ਆਰ. ਦਰਜ ਕੀਤੀ ਹੈ। ਪੱਪੂ ਯਾਦਵ ਵਲੋਂ ਦਾਇਰ ਕੀਤੀ ਸ਼ਿਕਾਇਤ ’ਚ ਕਿਹਾ ਗਿਆ ਕਿ ਉਨ੍ਹਾਂ ’ਤੇ ਪਹਿਲਾਂ ਤੋਂ ਬਣਾਈ ਯੋਜਨਾ ਤਹਿਤ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੱਪੂ ਯਾਦਵ ਦੇ ਸਲਾਹਕਾਰ ਵਲੋਂ ਕੀਤੀ ਸ਼ਿਕਾਇਤ ’ਚ ਕਿਹਾ ਗਿਆ ਕਿ ਯਾਦਵ ਵਲੋਂ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ 4-5 ਲੋਕਾਂ ਦਾ ਇਹ ਗਰੁੱਪ ਅਚਾਨਕ ਅੰਦਰ ਦਾਖ਼ਲ ਹੋਇਆ ਅਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤ ’ਚ ਇਹ ਵੀ ਦਾਅਵਾ ਕੀਤਾ ਗਿਆ ਕਿ ਹਮਲਾਵਰਾਂ ’ਚ ਸ਼ਾਮਿਲ ਇਕ ਵਿਅਕਤੀ ਕਿਸੇ ਸਿਆਸੀ ਪਾਰਟੀ ਨਾਲ ਜੁੜਿਆ ਹੋਇਆ ਹੈ, ਇਸ ਲਈ ਪੂਰੇ ਮਾਮਲੇ ਦੀ ਨਿਰਪੱਖ ਅਤੇ ਵਿਆਪਕ ਜਾਂਚ ਕੀਤੀ ਜਾਵੇ।