ਪੰਜਾਬ ’ ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ - ਬਰਿੰਦਰ ਕੁਮਾਰ ਗੋਇਲ
ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ ਪੋਰਟਲ ਦੀ ਸ਼ੁਰੂਆਤ
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਤਕਨਾਲੌਜੀ-ਆਧਾਰਤ ਸ਼ਾਸਨ ਅਤੇ ਮਾਈਨਿੰਗ ਕਾਰਜਾਂ ਦੇ ਸੁਚਾਰੂ ਪ੍ਰਬੰਧਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ. ਐਮ.
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਤਕਨਾਲੌਜੀ-ਆਧਾਰਤ ਸ਼ਾਸਨ ਅਤੇ ਮਾਈਨਿੰਗ ਕਾਰਜਾਂ ਦੇ ਸੁਚਾਰੂ ਪ੍ਰਬੰਧਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ.) ਪੋਰਟਲ ਲਾਂਚ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਏਕੀਕ੍ਰਿਤ ਡਿਜੀਟਲ ਪਲੇਟਫਾਰਮ ਪੂਰੇ ਮਾਈਨਿੰਗ ਈਕੋਸਿਸਟਮ ਨੂੰ ਇੱਕ ਸਾਂਝੇ ਢਾਂਚੇ ਹੇਠ ਲਿਆਏਗਾ ਅਤੇ ਮਾਈਨਿੰਗ ਸਾਈਟਾਂ ਵਿਖੇ ਖਣਿਜਾਂ ਦੀ ਨਿਕਾਸੀ ਤੋਂ ਲੈ ਕੇ ਉਨ੍ਹਾਂ ਦੀ ਢੋਆ-ਢੁਆਈ, ਚੈੱਕ ਪੋਸਟਾਂ ਰਾਹੀਂ ਆਵਾਜਾਈ, ਕਰੱਸ਼ਰ ਯੂਨਿਟਾਂ ’ਚ ਪ੍ਰੋਸੈਸਿੰਗ ਅਤੇ ਖਪਤਕਾਰਾਂ ਤੱਕ ਸਪਲਾਈ ਕਰਨ ਤੱਕ ਦੀਆਂ ਸਾਰੀਆਂ ਮਾਈਨਿੰਗ ਗਤੀਵਿਧੀਆਂ ਦੀ ਸ਼ੁਰੂ ਤੋਂ ਅੰਤ ਤੱਕ ਨਿਗਰਾਨੀ ਯਕੀਨੀ ਬਣਾਏਗਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਈਨਿੰਗ ਖੇਤਰ ਵਿਚ ਵਧੇਰੇ ਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਤਕਨਾਲੌਜੀ-ਆਧਾਰਤ ਸੁਧਾਰਾਂ ਨੂੰ ਅਪਣਾਇਆ ਹੈ ਅਤੇ ਨਿਗਰਾਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦਾ ਸਾਲਾਨਾ ਮਾਈਨਿੰਗ ਮਾਲੀਆ ਪਹਿਲਾਂ ਦੇ ਲਗਭਗ 250 ਕਰੋੜ ਰੁਪਏ ਤੋਂ ਵਧ ਕੇ 825 ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ।