05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੱਡੀ ਨੂੰ ਰਸਤਾ ਨਾ ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ-ਦੋ ਸਕੇ ਭਰਾਵਾਂ ਦੀ ਮੌਤ

ਝਬਾਲ (ਤਰਨ ਤਾਰਨ), 4 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਵਿਖੇ ਗੱਡੀ ਨੂੰ ਰਸਤਾ ਨਾ ਦੇਣ ’ਤੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਟਰੈਕਟਰ ਚਾਲਕ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਨਮ ਪੁੱਤਰ ਗੁਰਵਿੰਦਰ ਸਿੰਘ ਵਾਸੀ ਅੱਡਾ ਝਬਾਲ ਗੱਡੀ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ।

Ad Position 21
No active advertisement
ਟਰੈਕਟਰ ਨੂੰ ਲੱਗੀ ਅੱਗ ਬੁਝਾਉਂਦੇ ਪੁਲਿਸ ਦੇ ਜਵਾਨ ਅਤੇ (ਹਾਸ਼ੀਏ ’ਚ) ਗੁਰਵਿੰਦਰ ਸਿੰਘ ਦੀ ਪੁਰਾਣੀ ਤਸਵੀਰ । ਤਸਵੀਰਾਂ : ਸੁਖਦੇਵ ਸਿੰਘ 05-08-2026
ਝਬਾਲ (ਤਰਨ ਤਾਰਨ), 4 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਵਿਖੇ ਗੱਡੀ ਨੂੰ ਰਸਤਾ ਨਾ ਦੇਣ ’ਤੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਟਰੈਕਟਰ ਚਾਲਕ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਨਮ ਪੁੱਤਰ ਗੁਰਵਿੰਦਰ ਸਿੰਘ ਵਾਸੀ ਅੱਡਾ ਝਬਾਲ ਗੱਡੀ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ । ਸਾਹਮਣੇ ਤੋਂ ਟਰੈਕਟਰ ਲੈ ਕੇ ਆ ਰਹੇ ਕੀਰਤ ਨਾਂਅ ਦੇ ਨੌਜਵਾਨ ਵਲੋਂ ਰਸਤਾ ਨਾ ਦੇਣ ’ਤੇ ਉਨ੍ਹਾਂ ਦਾ ਆਪਸੀ ਤਕਰਾਰ ਹੋ ਗਿਆ। ਰੌਲਾ ਰੱਪਾ ਸੁਣ ਕੇ ਜਦੋਂ ਸਨਮ ਦੇ ਪਿਤਾ ਗੁਰਵਿੰਦਰ ਸਿੰਘ ਅਤੇ ਚਾਚਾ ਕੁਲਵਿੰਦਰ ਸਿੰਘ ਮਿੰਟੂ ਉਥੇ ਪੁੱਜੇ ਤਾਂ ਟਰੈਕਟਰ ਚਾਲਕ ਨੇ ਆਪਣੇ ਡੱਬ ਵਿਚੋਂ ਪਿਸਤੌਲ ਕੱਢ ਕੇ ਦੋਵਾਂ ਭਰਾਵਾਂ ਦੇ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਗੁਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਰੋਹ ਵਿਚ ਆਏ ਲੋਕਾਂ ਨੇ ਟਰੈਕਟਰ ਨੂੰ ਅੱਗ ਲਗਾ ਦਿੱਤੀ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਸਨਮ ਅਤੇ ਕੀਰਤ ਦਾ ਆਪਸੀ ਤਕਰਾਰ ਹੋਇਆ ਸੀ। ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਥਾਣਾ ਝਬਾਲ ਦੇ ਥਾਣਾ ਮੁਖੀ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਘਟਨਾ ਜਇਜ਼ਾ ਲੈਣ ਉਪਰੰਤ ਟਰੈਕਟਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਫ਼ਰਾਰ ਹੋਏ ਟਰੈਕਟਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਿੱਜੀ ਸਕੂਲਾਂ ਦੀ ਫ਼ੀਸ ਵਾਧੇ ’ਤੇ ਪੰਜਾਬ ਸਰਕਾਰ ਦੇ ਆਰਡੀਨੈਂਸ ਨੂੰ ਹਾਈ ਕੋਰਟ ’ਚ ਚੁਣੌਤੀ ਆਰਡੀਨੈਂਸ ਲਿਆਉਣ ਦੀ ਇੰਨੀ... ਅਗਲੀ ਖ਼ਬਰ ਪੰਜਾਬ ਦੇਸ਼ ’ਚ ਸਭ ਤੋਂ ਵੱਧ ਤਨਖ਼ਾਹ ਸਕੇਲ ਅਦਾ ਕਰ ਰਿਹਾ-ਚੀਮਾ * ਕਿਹਾ, ਪੰਜਾਬ ਸਰਕਾਰ ਸਾਰੇ ਜਾਇਜ਼ ਬਕਾਏ ਦੇਣ ਲਈ ਵਚਨਬੱ...
Ad Position 24
No active advertisement