ਸੂਬੇ ਭਰ ਦੇ ਆਦਰਸ਼ ਸਕੂਲਾਂ ਵਲੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਅੱਜ ਤੋਂ ਸ਼ੁਰੂ
ਉਕਤ ਸਕੂਲਾਂ ਦੇ ਅਧਿਆਪਕਾਂ ਨੇ ਕੀਤੀ ਕਲਮ ਛੋੜ ਹੜਤਾਲ
ਚੀਮਾ ਮੰਡੀ, 4 ਅਗਸਤ (ਗੁਰਜੀਤ ਸਿੰਘ ਚਹਿਲ)-ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਪੰਜਾਬ ਭਰ ਦੇ ਆਦਰਸ਼ ਸਕੂਲਾਂ ਦੇ ਅਧਿਆਪਕ, ਸਹਾਇਕ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ‘ਚ 5 ਅਗਸਤ ਤੋਂ ਸੰਗਰੂਰ ਵਿਖੇ ਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅਤੇ ਪੱਕਾ ਧਰਨਾ ਸ਼ੁਰੂ ਕਰਨਗੇ । ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਦਰਸ਼ ਸਕੂਲਾਂ ਦੇ ਕਰਮਚਾਰੀ ਬਹੁਤ ਹੀ ਨਿਗੂਣੀਆਂ ਤਨਖਾਹਾਂ ਅਤੇ ਅਸੁਰੱਖਿਅਤ ਸੇਵਾ ਸ਼ਰਤਾਂ ਹੇਠ ਕੰਮ ਕਰਨ ਲਈ ਮਜਬੂਰ ਹਨ।
ਚੀਮਾ ਮੰਡੀ, 4 ਅਗਸਤ (ਗੁਰਜੀਤ ਸਿੰਘ ਚਹਿਲ)-ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਪੰਜਾਬ ਭਰ ਦੇ ਆਦਰਸ਼ ਸਕੂਲਾਂ ਦੇ ਅਧਿਆਪਕ, ਸਹਾਇਕ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ‘ਚ 5 ਅਗਸਤ ਤੋਂ ਸੰਗਰੂਰ ਵਿਖੇ ਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅਤੇ ਪੱਕਾ ਧਰਨਾ ਸ਼ੁਰੂ ਕਰਨਗੇ । ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਦਰਸ਼ ਸਕੂਲਾਂ ਦੇ ਕਰਮਚਾਰੀ ਬਹੁਤ ਹੀ ਨਿਗੂਣੀਆਂ ਤਨਖਾਹਾਂ ਅਤੇ ਅਸੁਰੱਖਿਅਤ ਸੇਵਾ ਸ਼ਰਤਾਂ ਹੇਠ ਕੰਮ ਕਰਨ ਲਈ ਮਜਬੂਰ ਹਨ। ਕਈ ਵਾਰ ਸਰਕਾਰ, ਸੰਬੰਧਿਤ ਵਿਭਾਗ ਅਤੇ ਪ੍ਰਬੰਧਕਾਂ ਦੇ ਧਿਆਨ ‘ਚ ਇਹ ਮਸਲੇ ਲਿਆਂਦੇ ਗਏ ਪਰ ਅੱਜ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ, ਜਿਸ ਕਾਰਨ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਅਤੇ ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਅੱਗੇ ਇਹ ਰੋਸ ਧਰਨਾ ਲਗਾਤਾਰ ਜਾਰੀ ਰਹੇਗਾ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਦਾ ਲਿਖਤੀ ਅਤੇ ਤਸੱਲੀ ਬਖ਼ਸ਼ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਧਿਆਪਕ ਆਗੂ ਅਮਨ ਸ਼ਾਸਤਰੀ, ਗੋਪਾਲ ਕ੍ਰਿਸ਼ਨ, ਜਗਸੀਰ ਸਿੰਘ, ਅਭਿਸ਼ੇਕ ਸੇਤੀਆ, ਰਮਨ ਸਿੰਗਲਾ, ਜੀਵਨ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ’ਚ ਅਧਿਆਪਕ ਮੌਜੂਦ ਸਨ।