05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੂਬੇ ਭਰ ਦੇ ਆਦਰਸ਼ ਸਕੂਲਾਂ ਵਲੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਅੱਜ ਤੋਂ ਸ਼ੁਰੂ

ਚੀਮਾ ਮੰਡੀ, 4 ਅਗਸਤ (ਗੁਰਜੀਤ ਸਿੰਘ ਚਹਿਲ)-ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਪੰਜਾਬ ਭਰ ਦੇ ਆਦਰਸ਼ ਸਕੂਲਾਂ ਦੇ ਅਧਿਆਪਕ, ਸਹਾਇਕ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ‘ਚ 5 ਅਗਸਤ ਤੋਂ ਸੰਗਰੂਰ ਵਿਖੇ ਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅਤੇ ਪੱਕਾ ਧਰਨਾ ਸ਼ੁਰੂ ਕਰਨਗੇ । ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਦਰਸ਼ ਸਕੂਲਾਂ ਦੇ ਕਰਮਚਾਰੀ ਬਹੁਤ ਹੀ ਨਿਗੂਣੀਆਂ ਤਨਖਾਹਾਂ ਅਤੇ ਅਸੁਰੱਖਿਅਤ ਸੇਵਾ ਸ਼ਰਤਾਂ ਹੇਠ ਕੰਮ ਕਰਨ ਲਈ ਮਜਬੂਰ ਹਨ।

Ad Position 21
No active advertisement
ਅਜੀਤ ਡੈਸਕ 05-08-2026
ਚੀਮਾ ਮੰਡੀ, 4 ਅਗਸਤ (ਗੁਰਜੀਤ ਸਿੰਘ ਚਹਿਲ)-ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਪੰਜਾਬ ਭਰ ਦੇ ਆਦਰਸ਼ ਸਕੂਲਾਂ ਦੇ ਅਧਿਆਪਕ, ਸਹਾਇਕ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ‘ਚ 5 ਅਗਸਤ ਤੋਂ ਸੰਗਰੂਰ ਵਿਖੇ ਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅਤੇ ਪੱਕਾ ਧਰਨਾ ਸ਼ੁਰੂ ਕਰਨਗੇ । ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਦਰਸ਼ ਸਕੂਲਾਂ ਦੇ ਕਰਮਚਾਰੀ ਬਹੁਤ ਹੀ ਨਿਗੂਣੀਆਂ ਤਨਖਾਹਾਂ ਅਤੇ ਅਸੁਰੱਖਿਅਤ ਸੇਵਾ ਸ਼ਰਤਾਂ ਹੇਠ ਕੰਮ ਕਰਨ ਲਈ ਮਜਬੂਰ ਹਨ। ਕਈ ਵਾਰ ਸਰਕਾਰ, ਸੰਬੰਧਿਤ ਵਿਭਾਗ ਅਤੇ ਪ੍ਰਬੰਧਕਾਂ ਦੇ ਧਿਆਨ ‘ਚ ਇਹ ਮਸਲੇ ਲਿਆਂਦੇ ਗਏ ਪਰ ਅੱਜ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ, ਜਿਸ ਕਾਰਨ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਅਤੇ ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਅੱਗੇ ਇਹ ਰੋਸ ਧਰਨਾ ਲਗਾਤਾਰ ਜਾਰੀ ਰਹੇਗਾ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਦਾ ਲਿਖਤੀ ਅਤੇ ਤਸੱਲੀ ਬਖ਼ਸ਼ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਨੇ ਸਕੂਲਾਂ ਦੇ ਹੱਕ ਵਿਚ ਦਿੱਤਾ ਫੈਸਲਾ-ਰਾਸਾ ਅਗਲੀ ਖ਼ਬਰ ਬਿਜਲੀ ਨਿਗਮ ਦੇ ਸੀ.ਐਮ.ਡੀ. ਨੇ ਲਿਆ ਵੱਡਾ ਫ਼ੈਸਲਾ-ਡਾਇਰੈਕਟਰਾਂ ਨੂੰ ਫੀਲਡ ’ਚ ਜਾਣ ਦਾ ਆਦੇਸ਼ 7 ਅਗਸਤ ਨੂੰ 5 ਜ਼ਿਲ੍ਹਿਆ...
Ad Position 24
No active advertisement