ਗੁਰਬਾਣੀ ਪ੍ਰਸਾਰਣ ਸੰਬੰਧੀ ਲਗਾਏ ਦੋਸ਼ ਬੇ-ਬੁਨਿਆਦ-ਮੰਨਣ
ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸੰਬੰਧਿਤ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਇਕ ਵਿਧਾਇਕ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਦੇ ਸੰਬੰਧ ਵਿਚ ਲਗਾਏ ਗਏ ਦੋਸ਼ਾਂ ਨੂੰ ਬੇ-ਬੁਨਿਆਦ ਅਤੇ ਆਧਾਰਹੀਣ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਨਿੱਜੀ ਚੈਨਲ (ਪੀ. ਟੀ.
ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸੰਬੰਧਿਤ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਇਕ ਵਿਧਾਇਕ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਦੇ ਸੰਬੰਧ ਵਿਚ ਲਗਾਏ ਗਏ ਦੋਸ਼ਾਂ ਨੂੰ ਬੇ-ਬੁਨਿਆਦ ਅਤੇ ਆਧਾਰਹੀਣ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਨਿੱਜੀ ਚੈਨਲ (ਪੀ.ਟੀ.ਸੀ.) ਨਾਲ ਕੀਤਾ ਇਕਰਾਰਨਾਮਾ ਜੁਲਾਈ 2023 ਵਿਚ ਸਮਾਪਤ ਹੋ ਚੁੱਕਾ ਹੈ, ਜਿਸ ਅਨੁਸਾਰ ਉਨ੍ਹਾਂ ਵੱਲ ਹੁਣ ਸਾਲਾਨਾ ਲੈਣਦਾਰੀ ਨਹੀਂ ਹੈ। ਮੁੱਖ ਸਕੱਤਰ ਨੇ ਕਿਹਾ ਕਿ ਪੀਰ ਮੁਹੰਮਦ ਨੂੰ ਆਪਣੇ ਬਿਆਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪਾਸੋਂ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਸੀ। ਹਾਲਾਂਕਿ, ਮੁੱਖ ਸਕੱਤਰ ਵਲੋਂ ਆਪਣੇ ਬਿਆਨ ਵਿਚ ਵਿਧਾਇਕ ਦੇ ਨਾਂਅ ਦਾ ਜ਼ਿਕਰ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਤੱਥ ਇਹ ਹੈ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 2023 ਵਿਚ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਕੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਆਰੰਭ ਦਿੱਤਾ ਸੀ।