05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਤਿੰਨ ਰੋਜ਼ਾ ਹੜਤਾਲ ਦੇ ਦੂਜੇ ਦਿਨ ਮੁਹਾਲੀ ਫੇਜ਼-6 ਸਥਿਤ ਅੰਤਰਰਾਜੀ ਬੱਸ ਅੱਡੇ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਅਤੇ ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 24 ਜੂਨ ਨੂੰ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ ਲਈ ਸਮਾਂ ਹੱਦ 3 ਸਾਲ ਕਰਨ ਸਮੇਤ ਬਾਕੀ ਮੰਗਾਂ ਦੇ ਹੱਲ ਲਈ 10 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ, ਪ੍ਰੰਤੂ ਅੱਜ ਤੱਕ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਮਜ਼ਬੂਰ ਹੋ ਕੇ ਉਨ੍ਹਾਂ ਨੂੰ 3 ਰੋਜ਼ਾ ਹੜਤਾਲ ਕਰਨ ਤੋਂ ਇਲਾਵਾ ਅੱਜ ਸੂਬਾ ਪੱਧਰੀ ਧਰਨਾ ਦੇਣਾ ਪੈ ਰਿਹਾ ਹੈ । ਇਸੇ ਦੌਰਾਨ ਸਥਾਨਕ ਪ੍ਰਸ਼ਾਸਨ ਵਲੋਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵਲੋਂ ਮੰਗਾਂ ਦੇ ਹੱਲ ਦਾ ਲਿਖਤੀ ਭਰੋਸੇ ਦਿੱਤੇ ਜਾਣ ਉਪਰੰਤ ਯੂਨੀਅਨ ਵਲੋਂ ਅੱਜ ਦਾ ਧਰਨਾ ਸਮਾਪਤ ਕਰ ਦਿੱਤਾ ਗਿਆ। ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ 14 ਅਗਸਤ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋ ਰਹੀ ਮੀਟਿੰਗ ਵਿਚ ਮੰਗਾਂ ਮੰਨਣ ਦੇ ਭਰੋਸੇ ਉਪਰੰਤ ਉਨ੍ਹਾਂ ਵਲੋਂ ਹੜਤਾਲ ਨੂੰ 14 ਅਗਸਤ ਤੱਕ ਮੁਲਤਵੀ ਕਰਨ ਫ਼ੈਸਲਾ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਨੇ ਕਾਲਾ ਸੰਘਿਆਂ ਤੇ ਸੁਲਤਾਨਪੁਰ ਲੋਧੀ ਹਸਪਤਾਲਾਂ ਦੀ ਕੀਤੀ ਜਾਂਚ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮ... ਅਗਲੀ ਖ਼ਬਰ ਗੁਰਬਾਣੀ ਪ੍ਰਸਾਰਣ ਸੰਬੰਧੀ ਲਗਾਏ ਦੋਸ਼ ਬੇ-ਬੁਨਿਆਦ-ਮੰਨਣ
Ad Position 24
No active advertisement