ਈ-20 ਈਥਨੋਲ ਬਲੈਂਡਿੰਗ ਦਾ ਵਿਰੋਧ ਸਿਆਸੀ ਡਰਾਮਾ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 4 ਅਗਸਤ (ਸੰਦੀਪ ਕੁਮਾਰ ਮਾਹਨਾ)-ਈ-20 ਈਥਨੋਲ ਬਲੈਂਡਿੰਗ ਪ੍ਰੋਗਰਾਮ ਦਾ ਵਿਰੋਧ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਯੋਜਨਾ ਕਿਸਾਨਾਂ ਦੀ ਆਮਦਨ ਵਧਾਉਣ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਦੀ ਊਰਜਾ ਸੁਰੱਖਿਆ ਮਜ਼ਬੂਤ ਕਰਨ ਲਈ ਮਹੱਤਵਪੂਰਨ ਹੈ ਪਰ ਸੂਬਾ ਸਰਕਾਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ।
ਚੰਡੀਗੜ੍ਹ, 4 ਅਗਸਤ (ਸੰਦੀਪ ਕੁਮਾਰ ਮਾਹਨਾ)-ਈ-20 ਈਥਨੋਲ ਬਲੈਂਡਿੰਗ ਪ੍ਰੋਗਰਾਮ ਦਾ ਵਿਰੋਧ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਯੋਜਨਾ ਕਿਸਾਨਾਂ ਦੀ ਆਮਦਨ ਵਧਾਉਣ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਦੀ ਊਰਜਾ ਸੁਰੱਖਿਆ ਮਜ਼ਬੂਤ ਕਰਨ ਲਈ ਮਹੱਤਵਪੂਰਨ ਹੈ ਪਰ ਸੂਬਾ ਸਰਕਾਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ। ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਲੋਂ ਕੇਂਦਰ ਸਰਕਾਰ ਨੂੰ ਲਾਜ਼ਮੀ ਈ-20 ਈਥਨੋਲ ਬਲੈਂਡਿੰਗ ਪ੍ਰੋਗਰਾਮ ਨੂੰ ਮੁਅੱਤਲ ਕਰਨ ਦੀ ਮੰਗ ਸੰਬੰਧੀ ਪਾਸ ਕੀਤੇ ਮਤੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਤੱਥਾਂ ਤੋਂ ਪਰੇ ਅਤੇ ਕਿਸਾਨਾਂ ਦੇ ਹਿੱਤਾਂ ਦੇ ਉਲਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਈਥਨੋਲ ਬਲੈਂਡਿੰਗ ਸਿਰਫ਼ ਈਂਧਨ ਨਾਲ ਸਬੰਧਤ ਨੀਤੀ ਨਹੀਂ, ਸਗੋਂ ਕਿਸਾਨਾਂ, ਖਪਤਕਾਰਾਂ, ਵਾਤਾਵਰਨ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਾਲੀ ਇੱਕ ਅਹਿਮ ਰਾਸ਼ਟਰੀ ਪਹਿਲ ਹੈ।ਢਿੱਲੋਂ ਨੇ ਕਿਹਾ ਕਿ ਬ੍ਰਾਜ਼ੀਲ, ਅਮਰੀਕਾ ਸਮੇਤ ਕਈ ਵਿਕਸਿਤ ਅਤੇ ਵਿਕਾਸਸ਼ੀਲ ਦੇਸ਼ ਲੰਬੇ ਸਮੇਂ ਤੋਂ ਈਥਨੋਲ ਮਿਲੇ ਪੈਟਰੋਲ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਕੱਚੇ ਤੇਲ ਦੀ ਦਰਾਮਦ ’ਤੇ ਨਿਰਭਰਤਾ ਘਟੀ ਹੈ ਅਤੇ ਪ੍ਰਦੂਸ਼ਣ ਨੂੰ ਵੀ ਕਾਬੂ ਕਰਨ ਵਿਚ ਮਦਦ ਮਿਲੀ ਹੈ।