05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਿੱਖਿਆ ਵਿਭਾਗ ਵਲੋਂ 14 ਅਗਸਤ ਤੱਕ ਅਸਲ ਕੇਸ ਭੇਜਣ ਦੇ ਹੁਕਮ

ਐੱਸ. ਏ.

Ad Position 21
No active advertisement
ਅਜੀਤ ਡੈਸਕ 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਲੈਕਚਰਾਰ, ਹੈੱਡਮਾਸਟਰ ਅਤੇ ਵੋਕੇਸ਼ਨਲ ਲੈਕਚਰਾਰ ਕਾਡਰ ਤੋਂ ਪ੍ਰਿੰਸੀਪਲਾਂ ਦੀ ਤਰੱਕੀ ਸੰਬੰਧੀ ਪੱਤਰ ਜਾਰੀ ਕਰਕੇ ਕੇਸ ਮੰਗਣ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਤਰੱਕੀਆਂ ਦਾ ਰਾਹ ਪੱਧਰਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਿੰਸੀਪਲ ਦੀਆਂ 1200 ਦੇ ਕਰੀਬ ਅਸਾਮੀਆਂ ਖਾਲੀ ਹਨ। ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਨੇ ਪ੍ਰਿੰਸੀਪਲ ਕਾਡਰ ਵਿਚ ਤਰੱਕੀਆਂ ਦੀ ਪ੍ਰਕਿਰਿਆ ਸ਼ੁਰੂ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੋਂ ਯੋਗ ਲੈਕਚਰਾਰਾਂ, ਹੈੱਡਮਾਸਟਰਾਂ ਅਤੇ ਵੋਕੇਸ਼ਨਲ ਲੈਕਚਰਾਰਾਂ ਦੇ ਕੇਸ ਮੰਗੇ ਹਨ। ਡੀ. ਐੱਸ. ਈ. (ਸ. ਸ.) ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ 10 ਅਗਸਤ ਦੇ ਦੁਪਹਿਰ 12 ਵਜੇ ਤੱਕ ਐਕਸਲ ਸ਼ੀਟ ਰਾਹੀਂ ਆਨਲਾਈਨ ਵੇਰਵੇ ਭੇਜੇ ਜਾਣ, ਜਦਕਿ ਮੁਕੰਮਲ ਅਸਲ ਕੇਸਾਂ ਦੀਆਂ ਮਿਸਲਾਂ 14 ਅਗਸਤ ਸ਼ਾਮ 5 ਵਜੇ ਤੱਕ ਦਫ਼ਤਰ ਵਿਚ ਦਸਤੀ ਪਹੁੰਚਾਉਣੀਆਂ ਲਾਜ਼ਮੀ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਬਿਜਲੀ, ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੋਏ ਜੇ.ਸੀ.ਟੀ. ਮਿਲ ਮਜ਼ਦੂਰਾਂ ਦਾ... ਅਗਲੀ ਖ਼ਬਰ ਈ.ਡੀ. ਵਲੋਂ ਸੰਜੀਵ ਅਰੋੜਾ ਦੇ ਮਾਮਲੇ ਵਿਚ ਇੰਡਸਟਰੀਜ ਡਿਵਲਪਮੈਂਟ ਕਾਰਪੋਰੇਸ਼ਨ ਵਿਖੇ ਛਾਪੇਮਾਰੀ
Ad Position 24
No active advertisement